ਬਿਕਰਮ ਮਜੀਠੀਆ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ, ਦੋ ਹਲਕਿਆਂ ਤੋਂ ਲੜ ਰਹੇ ਹਨ ਚੋਣਾਂ

Bikram Majithia

 ਹਲਕਾ ਮਜੀਠਾ ਅਤੇ ਅੰਮ੍ਰਿਤਸਰ ਪੂਰਬੀ ਤੋਂ ਲੜਨਗੇ ਚੋਣਾਂ (Bikram Majithia )

(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ (Bikram Majithia ) ਨੇ ਸ਼ੁੱਕਰਵਾਰ ਨੂੰ ਹਲਕਾ ਮਜੀਠਾ ਅਤੇ ਅੰਮ੍ਰਿਤਸਰ ਪੂਰਬੀ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਦੌਰਾਨ ਵੱਡੀ ਗਿਣਤੀ ’ਚ ਉਨਾਂ ਦੇ ਵਰਕਰ ਪਹੁੰਚੇ। ਮਜੀਠੀਆ ਨੇ ਮਜੀਠਾ ਹਲਕੇ ਤੋਂ ਸਵੇਰੇ 11 ਵਜੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਤੋਂ ਬਾਅਦ ਉਹ ਅੰਮ੍ਰਿਤਸਰ ਡੀਸੀ ਕੰਪਲੈਕਸ ਪੁੱਜੇ। ਉੱਥੇ ਉਨ੍ਹਾਂ ਨੇ ਆਰਟੀਓ ਕਮ ਈਸਟ ਸਰਕਲ ਦੇ ਚੋਣ ਕਮਿਸ਼ਨਰ ਨੂੰ ਆਪਣਾ ਨਾਮਜ਼ਦਗੀ ਪੱਤਰ ਸੌਂਪਿਆ।

ਮਜੀਠੀਆ ਨੇ ਬਾਹਰ ਆਉਂਦੇ ਹੀ ਕਿਹਾ ਕਿ ਉਹ ਵੋਟਰਾਂ ਦੀ ਮੰਗ ‘ਤੇ ਦੋ ਥਾਵਾਂ ਤੋਂ ਚੋਣ ਲੜ ਰਹੇ ਹਨ। ਵੋਟਰ ਚਾਹੁੰਦੇ ਹਨ ਕਿ ਇਸ ਵਾਰ ਸਿੱਧੂ ਨੂੰ ਹਰਾਇਆ ਜਾਵੇ। ਬਾਦਲਾ ਖੋਰੀ ਦੀ ਨੀਤੀ ਕਾਰਨ ਪੂਰਬੀ ਹਲਕਾ ਦਾ ਵਿਕਾਸ ਨਹੀਂ ਹੋਇਆ। ਅੱਜ ਵੀ ਪੂਰਬ ਵਿੱਚ ਪਾਣੀ, ਸੜਕਾਂ ਅਤੇ ਸੀਵਰੇਜ ਦੀ ਵੱਡੀ ਸਮੱਸਿਆ ਹੈ। ਲੋਕਾਂ ਨੇ ਮਜੀਠਾ ਦਾ ਵਿਕਾਸ ਦੇਖ ਲਿਆ ਹੈ ਅਤੇ ਵੋਟਰ ਹੀ ਉਸ ਨੂੰ ਜਿਤਾਉਣਗੇ।

ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਬਿਕਰਮ ਮਜੀਠੀਆ ਦੋ ਹਲਕਿਆਂ ਤੋਂ ਲੜ ਰਹੇ ਹਨ। ਅੰਮ੍ਰਿਤਸਰ ਈਸਟ ਹਲਕੇ ’ਚ ਇਸ ਵਾਰ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਮਜੀਠੀਆ ਇਸ ਵਾਰ ਇੱਕ-ਦੂਜੇ ਦੇ ਆਹਮੋ-ਸਾਹਮਣੇ ਹੋਣਗੇ। ਇਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ ਜੀਵਨਜੋਤ ਕੌਰ ਤੇ ਭਾਜਪਾ ਵੱਲੋਂ ਜਗਮੋਹਨ ਸਿੰਘ ਰਾਜੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

ਇਸ ਦੌਰਾਨ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਸਾਧਿਆ। ਮਜੀਠੀਆ ਨੇ ਇਸ ਤੋਂ ਪਹਿਲਾਂ ਆਪਣੀ ਭੈਣ ਸੁਮਨ ਤੂਰ ਦੀ ਚੰਡੀਗੜ੍ਹ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਨੂੰ ਨਿੱਜੀ ਮਾਮਲਾ ਦੱਸਦਿਆਂ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ ਇਹ ਕਿਹਾ ਗਿਆ ਸੀ ਕਿ ਉਸ ਦੀ ਭੈਣ ਅਤੇ ਮਾਂ ਦਾ ਕੀ ਹੋਇਆ, ਬਾਕੀਆਂ ਦਾ ਕੀ ਹੋਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ