ਬੁੱਧਵਾਰ ਨੂੰ ਸਿਟ ਸਾਹਮਣੇ ਜਾਂਚ ’ਚ ਸ਼ਾਮਲ ਹੋਣਗੇ ਮਜੀਠੀਆ
ਮਾਮਲੇ ਦੀ ਅਗਲੀ ਸੁਣਵਾਈ 18 ਤਾਰੀਕ ਨੂੰ ਹੋਵੇਗੀ
(ਸੱਚ ਕਹੂੰ ਨਿਊਜ਼) ਚੰਡੀਗੜ। ਡਰੱਗ ਕੇਸ ’ਚ ਫਸ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਰਾਹਤ ਮਿਲ ਗਈ ਹੈ। ਹਾਈਕੋਰਟ ਨੇ ਮਜੀਠੀਆ ਨੂੰ ਅਗਾਊਂ ਜਮਾਨਤ ਦੇ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਜੀਠੀਆ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਬਿਕਰਮ ਮਜੀਠੀਆ ਨੂੰ ਅਗਾਊਂ ਜਮਾਨਤ ਦੇ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਹੁਣ ਬਿਕਰਮ ਮਜੀਠੀਆ ਬੁੱਧਵਾਰ ਨੂੰ ਸਿਟ ਸਾਹਮਣੇ ਜਾਂਚ ’ਚ ਸ਼ਾਮਲ ਹੋਣਗੇ। ਮਜੀਠੀਆ ਦੇ ਵਕੀਲ ਨੇ ਦਾਅਵਾ ਕੀਤਾ ਹੈ ਕਿ ਮਜੀਠੀਆ ਬੁੱਧਵਾਰ ਨੂੰ 11 ਵਜੇ ਹਰ ਹਾਲ ’ਚ ਜਾਂਚ ’ਚ ਸ਼ਾਮਲ ਹੋਣਗੇ। ਮਾਮਲੇ ਦੀ ਅਗਲੀ ਸੁਣਵਾਈ 18 ਤਾਰੀਕ ਨੂੰ ਹੋਵੇਗੀ।
ਮਜੀਠੀਆ ‘ਤੇ ਗੰਭੀਰ ਦੋਸ਼
ਡਰੱਗਜ਼ ਮਾਮਲੇ ‘ਚ ਬਿਕਰਮ ਮਜੀਠੀਆ ‘ਤੇ ਗੰਭੀਰ ਦੋਸ਼ ਲੱਗੇ ਹਨ। ਇਸ ਵਿਚ ਕਿਹਾ ਗਿਆ ਹੈ ਕਿ ਕੈਨੇਡੀਅਨ ਨਸ਼ਾ ਤਸਕਰ ਸਤਪ੍ਰੀਤ ਸੱਤਾ ਮਜੀਠੀਆ ਦੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਦੀ ਸਰਕਾਰੀ ਕੋਠੀ ਵਿਚ ਵੀ ਰਹਿੰਦਾ ਰਿਹਾ। ਇੱਥੋਂ ਤੱਕ ਕਿ ਮਜੀਠੀਆ ਨੇ ਉਸ ਨੂੰ ਕਾਰ ਅਤੇ ਗੰਨਮੈਨ ਵੀ ਦਿੱਤੇ ਸਨ। ਮਜੀਠੀਆ ਚੋਣਾਂ ਲਈ ਨਸ਼ਾ ਤਸਕਰਾਂ ਤੋਂ ਫੰਡ ਲੈਂਦਾ ਰਿਹਾ। ਇਸ ਤੋਂ ਇਲਾਵਾ ਦਬਾਅ ਪਾ ਕੇ ਨਸ਼ਾ ਕਰਦਾ ਰਿਹਾ। ਉਸ ‘ਤੇ ਨਸ਼ਾ ਤਸਕਰਾਂ ਵਿਚਾਲੇ ਸਮਝੌਤਾ ਕਰਨ ਦਾ ਵੀ ਦੋਸ਼ ਹੈ। ਹਾਲਾਂਕਿ ਅਕਾਲੀ ਦਲ ਇਸ ਨੂੰ ਸਿਆਸੀ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੰਦਾ ਰਿਹਾ ਹੈ।
ਮੋਹਾਲੀ ਅਦਾਲਤ ਨੇ ਪਟੀਸ਼ਨ ਕਰ ਦਿੱਤੀ ਸੀ ਖਾਰਜ
ਇਸ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਮੁਹਾਲੀ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਸੈਸ਼ਨ ਅਦਾਲਤ ਨੇ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਮਜੀਠੀਆ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਹਿਰਾਸਤ ਵਿੱਚ ਪੁੱਛਗਿੱਛ ਜ਼ਰੂਰੀ ਹੈ। ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਮਜੀਠੀਆ ਦੇ ਗੈਂਗਸਟਰਾਂ ਨਾਲ ਸਬੰਧਾਂ ਨੂੰ ਲੈ ਕੇ ਇੱਕ ਹੋਰ ਕੇਸ ਦਰਜ ਕਰ ਸਕਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ