ਬਿਕਰਮ ਮਜੀਠੀਆ ਨੇ ਲਾਈ ਕੈਪਟਨ ਦੇ ਸਮਾਰਟ ਫੋਨਾਂ ਦੀ ਹੱਟੀ

Bikram Majithia launches Captain's smart phone shop

ਪਟਿਆਲਾ । ਯੂਥ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਸਰਕਾਰ ਵਲੋਂ ਕੀਤੇ ਵਾਅਦਿਆਂ ਦੀ ਪੋਲ ਖੋਲ੍ਹਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਸ਼ਹਿਰ ਤੋਂ ਮੁਹਿੰਮ ਦਾ ਅਗਾਜ਼ ਕੀਤਾ। ਜਿਸ ‘ਚ ਉਨ੍ਹਾਂ ਨੇ ਡੰਮੀ ਮੋਬਾਇਲਾਂ ਦੀ ਹੱਟੀ ਲਗਾਈ, ਜਿਸ ‘ਚ ਇਕ ਡੰਮੀ ਕੈਪਟਨ ਅਮਰਿੰਦਰ ਸਿੰਘ ਵੀ ਖੜ੍ਹੇ ਕੀਤੇ ਗਏ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ, ਕਿਸਾਨਾਂ ਅਤੇ ਸਮੁੱਚੇ ਵਰਗਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨਾਲ ਪਟਿਆਲਾ ਜ਼ਿਲਾ ਸ਼ਹਿਰ ਦੇ ਪ੍ਰਧਾਨ ਹਰਪਾਲ ਜੁਨੇਜਾ, ਯੂਥ ਅਕਾਲੀ ਦਲ ਮਾਲਵਾ ਯੋਨ ਦੇ ਪ੍ਰਧਾਨ ਸਤਵੀਰ ਸਿੰਘ ਖਟੜਾ, ਯੂਥ ਅਕਾਲੀ ਦਲ ਮਾਲਵਾ ਯੋਨ ਤਿੰਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਮੀਜੀਠਆ ਨੇ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਕੀਤੇ ਵਾਅਦੇ ਪੂਰੇ ਨਹਂੀਂ ਕਰੇਗੀ, ਉਦੋਂ ਤੱਕ ਉਹ ਸਰਕਾਰ ਨੂੰ ਜਗਾਉਣ ਦਾ ਕੰਮ ਕਰਦੇ ਰਹਿਣਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here