ਬਿਕਰਮ ਮਜੀਠੀਆ ਜਮਾਨਤ ਲਈ ਪਹੁੰਚੇ ਹਾਈਕੋਰਟ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਡਰੱਗ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਉਨ੍ਹਾਂ ਨੇ ਆਪਣੇ ਵਕੀਲ ਰਾਹੀਂ ਹਾਈਕੋਰਟ ਵਿੱਚ ਅਰਜ਼ੀ ਪਾ ਕੇ ਅਗਾਊਂ ਜ਼ਮਾਨਤ ਮੰਗੀ ਹੈ ਇਸ ਤੋਂ ਪਹਿਲਾਂ ਮੁਹਾਲੀ ਦੀ ਵਧੀਕ ਸੈਸ਼ਨ ਅਦਾਲਤ ਵੱਲੋਂ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ।
ਮਜੀਠੀਆ ਵੱਲੋਂ ਪੇਸ਼ ਹੋਏ ਐਡਵੋਕੇਟ ਡੀਐਸ ਸੋਬਤੀ ਨੇ ਕਿਹਾ ਕਿ ਅਦਾਲਤ ਵਿੱਚ ਇਹ ਦਲੀਲ ਪੇਸ਼ ਕੀਤੀ ਜਾਵੇਗੀ ਕਿ ਸਿਆਸੀ ਬਦਲਾਖੋਰੀ ਕਾਰਨ ਮਜੀਠੀਆ ਨੂੰ ਫਸਾਇਆ ਜਾ ਰਿਹਾ ਹੈ। ਕਰੀਬ 9 ਸਾਲ ਬਾਅਦ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ਲਈ ਐਡਵੋਕੇਟ ਜਨਰਲ, ਡੀਜੀਪੀ ਅਤੇ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ 3 ਡਾਇਰੈਕਟਰਾਂ ਨੂੰ ਬਦਲ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਮੁਲਜ਼ਮ ਦੇ ਪੁਰਾਣੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਹਾਈਕੋਰਟ ਵਿੱਚ ਸੀਲਬੰਦ ਜੋ ਰਿਪੋਰਟ ਪੇਸ਼ ਕੀਤੀ ਗਈ ਹੈ, ਉਸ ਦੀ ਪੋਲ ਵੀ ਸਰਕਾਰ ਨੇ ਆਪਣੇ ਪੱਧਰ ‘ਤੇ ਖੋਲ੍ਹ ਦਿੱਤੀ ਹੈ।
ਜਿਕਰਯੋਗ ਹੈ ਕਿ ਬਿਕਰਮ ਮਜੀਠੀਆ ਖਿਲਾਫ 20 ਦਸੰਬਰ ਨੂੰ ਮੁਹਾਲੀ ਦੇ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ‘ਚ ਨਸ਼ਾ ਤਸਕਰੀ ਮਾਮਲੇ ‘ਚ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਮਜੀਠੀਆ ਫਰਾਰ ਹੋ ਗਏ ਸਨ ਤੇ ਪੁਲਿਸ ਨੇ ਕਈ ਥਾਵਾਂ ’ਤੇ ਛਾਪੇਮਾਰੀ ਕਰ ਚੁੱਕੀ ਹੈ। ਕੇਂਦਰ ਤੇ ਸੂਬਾ ਸਰਕਾਰਾਂ ਨੂੰ ਡਰ ਹੈ ਕਿ ਮਜੀਠੀਆ ਗ੍ਰਿਫਤਾਰੀ ਤੋਂ ਬਚਣ ਲਈ ਦੇਸ਼ ਤੋਂ ਬਾਹਰ ਜਾ ਸਕਦਾ ਹੈ। ਇਸ ਕਰਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ