ਬਿਕਰਮ ਮਜੀਠੀਆ ਨੇ ਕੱਢਿਆ ਮਲੋਟ ‘ਚ ਰੋਡ ਸ਼ੋਅ

Bikram Majithia, Road, Malout

ਸ੍ਰੀ ਮੁਕਤਸਰ ਸਾਹਿਬ।  ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਮਲੋਟ ਵਿਖੇ ਅਕਾਲੀ ਦਲ ਵੱਲੋਂ ਵਿਸੇਸ਼ ਰੈਲੀ ਕੀਤੀ ਜਾ ਰਹੀ ਹੈ, ਜਿਸ ‘ਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਪਹੁੰਚ ਗਏ ਹਨ। ਸ੍ਰੀ ਮੁਕਤਸਰ ਸਾਹਿਬ ਪਹੁੰਚਣ ‘ਤੇ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਜਾਣਕਾਰੀ ਅਨੁਸਾਰ ਮਲੋਟ ‘ਚ ਹੋ ਰਹੀ ਰੈਲੀ ਤੋਂ ਪਹਿਲਾਂ ਬਿਕਰਮ ਮਜੀਠੀਆ ਦੀ ਅਗਵਾਈ ‘ਚ ਮੁਕਤਸਰ ਦੇ ਨਾਰਾਇਣ ਗੜ੍ਹ ਤੋਂ ਮਲੋਟ ਦੀ ਦਾਣਾ ਮੰਡੀ ਤੱਕ ਰੋਡ ਸ਼ੋਅ ਕੱਢਿਆ ਗਿਆ। ਦੱਸ ਦੇਈਏ ਕਿ ਯੂਥ ਅਕਾਲੀ ਦਲ ਵੱਲੋਂ ਵਿਸ਼ਾਲ ਰੈਲੀ ਲੋਕ ਸਭਾ ਚੋਣਾਂ ਨੂੰ ਮੁੱਦੇਨਜ਼ਰ ਰੱਖਦੇ ਹੋਏ ਵਰਕਰਾਂ ਨੂੰ ਹੱਲ੍ਹਾਸ਼ੇਰੀ ਦੇਣ ਲਈ ਕੀਤੀ ਜਾ ਰਹੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।