ਮਾਮਲੇ ਦੀ ਅਗਲੀ ਸੁਣਵਾਈ 30 ਮਈ ਨੂੰ ਹੋਵੇਗੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਡਰੱਗ ਕੇਸ ’ਚ ਫਸੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਜਮਾਨਤ ਨਹੀਂ ਮਿਲੀ। ਕੋਟਰ ਨੇ ਇਸ ਸਬੰਧੀ ਪੰਜਾਬ ਸਰਕਾਰ ਤੋਂ ਮਾਮਲੇ ਸਬੰਧੀ ਰਿਪੋਟਰ ਮੰਗੀ ਹੈ। ਇਸ ਮਾਮਲੇ ਦੀ ਹੁਣ ਅਗਲੀ ਸੁਣਵਾਈ 30 ਮਈ ਨੂੰ ਹੋਵੇਗੀ। ਇਸ ਤੋਂ ਪਹਿਲਾਂ ਮਜੀਠੀਆ ਨੇ ਡਰੱਗ ਕੇਸ ਰੱਦ ਕਰਨ ਲਈ ਸੁਪਰੀਮ ਕੋਰਟ ’ਚ ਪਟੀਸ਼ਨ ਦਾਖਲ ਕੀਤੀ ਸੀ ਜਿਸ ’ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤੀ ਸੀ।
ਸੁਪਰੀਮ ਕੋਰਟ ਨੇ ਮਜੀਠੀਆ ਨੂੰ ਹਾਈਕੋਟਰ ਜਾਣ ਲਈ ਕਿਹਾ ਸੀ। ਮਜੀਠੀਆ ਲਗਾਤਾਰ ਜਮਾਨਤ ਲਈ ਅਰਜ਼ੀ ਦਾਖਲ ਕਰ ਰਹੇ ਹਨ। ਹਰ ਵਾਰ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਜਾਂਦੀ ਹੈ। ਬਿਕਰਮ ਮਜੀਠੀਆ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਬੰਦ ਹਨ।
ਜਿਕਰਯੋਗ ਹੀ ਕਿ ਬਿਕਰਮ ਮਜੀਠੀਆ ’ਤੇ ਕਾਂਗਰਸ ਸਰਕਾਰ ਨੇ ਡਰੱਗ ਕੇਸ ਦਰਜ ਕੀਤਾ ਸੀ। ਉਨ੍ਹਾਂ ਨੂੰ 6 ਹਜ਼ਾਰ ਕਰੋੜ ਦੇ ਡਰੱਗ ਮਾਮਲੇ ’ਚ ਦੋਸ਼ੀ ਬਣਾਇਆ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ