ਬਿਕਰਮ ਮਜੀਠੀਆ ਕੱਲ੍ਹ ਕਰਨਗੇ ਮੁੱਖ ਮੰਤਰੀ ਚੰਨੀ ਨਾਲ ਜੁੜੇ ਵੱਡੇ ਘੁਟਾਲੇ ਦਾ ਪਰਦਾਫਾਸ਼ 

Bikram Majithia

ਬਿਕਰਮ ਮਜੀਠੀਆ ਕੱਲ੍ਹ ਕਰਨਗੇ ਮੁੱਖ ਮੰਤਰੀ ਚੰਨੀ ਨਾਲ ਜੁੜੇ ਵੱਡੇ ਘੁਟਾਲੇ ਦਾ ਪਰਦਾਫਾਸ਼

(ਸੱਚ ਕਹੂੰ ਨਿਊਜ਼) ਚੰਡੀਗੜ੍ਹ।  ਡਰੱਗ ਕੇਸ ’ਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਮੁੱਖ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੱਡਾ ਖੁਲਾਸਾ ਕਰਨ ਦਾ ਐਲਾਨ ਕੀਤਾ ਹੈ। ਮਜੀਠੀਆ ਦੇ ਇਸ ਬਿਆਨ ਨੇ ਪੰਜਾਬ ਦੀ ਸਿਆਸਤ ’ਚ ਹਲਚਲ ਪੈਦਾ ਕਰ ਦਿੱਤੀ ਹੈ। ਉਨਾਂ ਆਪਣੇ ਟਵਿੱਟਰ ਹੈਂਡਲ ਰਾਹੀਂ ਇੱਕ ਪੋਸਟ ਕੀਤੀ ਹੈ, ਜਿਸ ’ਚ ਲਿਖਿਆ ਹੈ ‘ਕੱਲ ਦੁਪਹਿਰ 12 ਵਜੇ ਹੋਵੇਗਾ ਵੱਡੇ ਘੁਟਾਲੇ ਦਾ ਪਰਦਾਫਾਸ਼। ਸ਼੍ਰੋਮਣੀ ਅਕਾਲੀ ਦਲ ਕੱਲ੍ਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਕਰੋੜਾਂ ਦੇ ਘਪਲੇ ਦਾ ਪਰਦਾਫਾਸ਼ ਕਰੇਗਾ। ਆਪ ਸਭ ਨੂੰ ਕਵਰੇਜ਼ ਲਈ ਹਾਰਦਿਕ ਸੱਦਾ ਦਿੱਤਾ ਜਾਂਦਾ ਹੈ। ਵੇਰਵੇ ਜਲਦੀ ਹੀ ਸਾਂਝੇ ਕੀਤੇ ਜਾਣਗੇ।’ ਹਾਲਾਂਕਿ ਕਿ ਉਨਾਂ ਕਾਨਫਰੰਸ ਬਾਰੇ ਨਹੀਂ ਦੱਸਿਆ ਕਿ ਇਹ ਕਿੱਥੋ ਹੋਵੋਗੀ। ਬਿਕਰਮ ਦੇ ਇਸ ਟਵੀਟ ਤੋਂ ਬਾਅਦ ਪੰਜਾਬ ’ਚ ਸਿਆਸਤ ਗਰਮਾ ਗਈ ਹੈ।

79662a31-b11b-4291-a302-2675f916db7a

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here