Birmingham News: ਬਰਮਿੰਘਮ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦਾ ਪਵਿੱਤਰ ਐੱਮਐਸਜੀ ਅਵਤਾਰ ਮਹੀਨਾ ਇੰਗਲੈਂਡ (ਯੂ.ਕੇ.) ਦੇ ਬਲਾਕ ਬਰਮਿੰਘਮ ਦੀ ਸਾਧ ਸੰਗਤ ਵੱਲੋਂ ਬਲਾਕ ਪੱਧਰੀ ਨਾਮ ਚਰਚਾ ਕਰਕੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬਰਮਿੰਘਮ ਬਲਾਕ ਅਧੀਨ ਪੈਂਦੇ ਸ਼ਹਿਰਾਂ ਤੋਂ ਇਲਾਵਾ ਲੰਦਨ ਅਤੇ ਬਰੈਡਫੋਰਡ ਤੋਂ ਪਹੁੰਚੀ ਵੱਡੀ ਗਿਣਤੀ ਸਾਧ ਸੰਗਤ ਨੇ ਕਵੀਰਾਜਾਂ ਵੱਲੋਂ ਪਵਿੱਤਰ ਅਵਤਾਰ ਮਹੀਨੇ ਸਬੰਧੀ ਕੀਤੀ ਸ਼ਬਦਬਾਣੀ ਨੂੰ ਸ਼ਰਧਾਪੂਰਵਕ ਸੁਣਿਆ ਅਤੇ ਡੇਰਾ ਸੱਚਾ ਸੌਦਾ ਦੇ ਗ੍ਰੰਥ ਵਿਚੋਂ ਸੰਤਾਂ-ਮਹਾਤਮਾਂ ਦੇ ਅਨਮੋਲ ਬਚਨ ਪੜ੍ਹ ਕੇ ਸੁਣਾਏ ਗਏ ਜਿਸ ਨੂੰ ਸਾਧ ਸੰਗਤ ਨੇ ਇਕਾਗਰ ਚਿੱਤ ਹੋ ਕੇ ਸਰਵਣ ਕੀਤਾ।
Read Also : England News: ਪੌਦੇ ਲਾ ਕੇ ਧਰਤੀ ਨੂੰ ਹਰਿਆਲੀ ਦਾ ਤੋਹਫਾ ਦੇ ਰਹੀ ਇੰਗਲੈਂਡ ਦੀ ਸਾਧ-ਸੰਗਤ
ਇਸ ਮੌਕੇ ਇੰਗਲੈਂਡ ਦੇ 85 ਮੈਂਬਰ ਕੁਲਦੀਪ ਇੰਸਾਂ ਨੇ ਪਹੁੰਚੀ ਸਾਧ ਸੰਗਤ ਨੂੰ ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ‘ਧੰਨ ਧੰਨ ਸਤਿਗੁਰੂ ਤੇਰਾ ਹੀ ਆਸਰਾ’ ਪਵਿੱਤਰ ਨਾਅਰਾ ਲਾ ਕੇ ਵਧਾਈ ਦਿੱਤੀ। ਸਾਧ ਸੰਗਤ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਮਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ 167 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਜਿਸ ਵਿਚ ਬਰਮਿੰਘਮ ਦੀ ਸਾਧ ਸੰਗਤ ਵੱਲੋਂ ਵੱਡਾ ਯੋਗਦਾਨ ਦਿੱਤਾ ਜਾ ਰਿਹਾ ਹੈ। Birmingham News
ਇਸ ਮੌਕੇ ਉਨ੍ਹਾਂ ਆਉਣ ਵਾਲੇ ਦਿਨਾਂ ਵਿਚ ਕੀਤੇ ਜਾਣ ਵਾਲੇ ਮਾਨਵਤਾ ਭਲਾਈ ਦੇ ਕਾਰਜਾਂ ਸਬੰਧੀ ਵੀ ਸਾਧ ਸੰਗਤ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਬਰਮਿੰਘਮ ਦੇ ਬਲਾਕ ਪ੍ਰੇਮੀ ਸੇਵਕ ਸਿੰਮੀ ਇੰਸਾਂ ਨੇ ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਨਾਮ ਚਰਚਾ ਵਿਚ ਪਹੁੰਚਣ ਲਈ ਸਾਰੀ ਸਾਧ ਸੰਗਤ ਤਹਿਦਿਲੋਂ ਧੰਨਵਾਦ ਕੀਤਾ। ਇਸ ਮੌਕੇ 85 ਮੈਂਬਰ ਮੁਕੇਸ਼ ਇੰਸਾਂ, ਪ੍ਰੇਮੀ ਸੰਮਤੀ ਸੇਵਾਦਾਰ, ਐੱਮਐੱਸਜੀ ਆਈਟੀ ਵਿੰਗ ਦੇ ਸੇਵਾਦਾਰ ਅਤੇ ਸਾਧ ਸੰਗਤ ਹਾਜਰ ਸੀ।