Birmingham News: ਬਰਮਿੰਘਮ ਦੀ ਸਾਧ-ਸੰਗਤ ਨੇ ਚਲਾਇਆ ਸਫਾਈ ਅਭਿਆਨ
Birmingham News: (ਸੱਚ ਕਹੂੰ ਨਿਊਜ਼) ਬਰਮਿੰਘਮ। ਰੂਹਾਨੀਅਤ ਦੇ ਸੱਚੇ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ’ਤੇ ਚਲਦਿਆਂ ਡੇਰਾ ਸੱਚਾ ਸੌਦਾ ਇੰਗਲੈਂਡ ਦੇ ਬਲਾਕ ਬਰਮਿੰਘਮ ਦੀ ਸਾਧ-ਸੰਗਤ ਵੱਲੋਂ ਐੱਮਐੱਸਜੀ ਗੁਰਮੰਤਰ ਭੰਡਾਰਾ ਮਹੀਨੇ ਦੀ ਖੁਸ਼ੀ ’ਚ ਮਾਨਵਤਾ ਭਲਾਈ ਦੇ ਕਾਰਜ ਸਫਾਈ ਅਭਿਆਨ ‘ਹੋ ਪ੍ਰਿਥਵੀ ਸਾਫ, ਮਿਟੇ ਰੋਗ ਅਭਿਸ਼ਾਪ’ ਤਹਿਤ ਬਰਮਿੰਘਮ ਵਿਖੇ ਸਫਾਈ ਅਭਿਆਨ ਚਲਾਇਆ ਗਿਆ ਤੇ 35 ਵੱਡੇ ਬੈਗ ਕੂੜਾ ਇਕੱਠਾ ਕੀਤਾ ਗਿਆ।
ਇਹ ਵੀ ਪੜ੍ਹੋ: International Women’s Day: ਟਰੱਕ ਚਲਾ ਕੇ ਚੁੱਕਿਆ ਪਰਿਵਾਰ ਦੀਆਂ ਜ਼ਿੰਮੇਵਾਰੀਆਂ ਦਾ ਬੋਝ
ਇਸ ਮੌਕੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਕਮੇਟੀ ਦੀ ਅਗਵਾਈ ’ਚ ਚਲਾਏ ਇਸ ਅਭਿਆਨ ’ਚ 17 ਸੇਵਾਦਾਰਾਂ ਨੇ 11 ਮੂਲ ਨਾਗਰਿਕਾਂ ਨਾਲ ਮਿਲ ਕੇ ਸੇਵਾ ਕਾਰਜਾਂ ਨੂੰ ਅੰਜਾਮ ਦਿੱਤਾ ਇਸ ਮੌਕੇ ਮੂਲ ਨਾਗਰਿਕਾਂ ਨੇ ਸੇਵਾਦਾਰਾਂ ਵੱਲੋਂ ਕੀਤੇ ਇਸ ਨੇਕ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ। Birmingham News

