Birmingham News: (ਸੱਚ ਕਹੂੰ ਨਿਊਜ਼) ਬਰਮਿੰਘਮ। ਰੂਹਾਨੀਅਤ ਦੇ ਸੱਚੇ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ’ਤੇ ਚੱਲਦਿਆਂ ਡੇਰਾ ਸੱਚਾ ਸੌਦਾ ਇੰਗਲੈਂਡ ਦੇ ਬਲਾਕ ਬਰਮਿੰਘਮ ਦੀ ਸਾਧ-ਸੰਗਤ ਵੱਲੋਂ ਐੱਮਐੱਸਜੀ ਗੁਰਮੰਤਰ ਭੰਡਾਰਾ ਮਹੀਨੇ ਦੀ ਖੁਸ਼ੀ ’ਚ ਮਾਨਵਤਾ ਭਲਾਈ ਦੇ ਕਾਰਜ ਸਵੱਛਤਾ ਅਭਿਆਨ ‘ਹੋ ਪ੍ਰਿਥਵੀ ਸਾਫ, ਮਿਟੇਂ ਰੋਗ ਅਭਿਸ਼ਾਪ’ ਤਹਿਤ ਵਿਲੰਗਵਰਥ ਲਾਈਨਰ ਪਾਰਕ, ਬਰਮਿੰਘਮ, ਇੰਗਲੈਂਡ ਵਿਖੇ ਸਫਾਈ ਅਭਿਆਨ ਚਲਾਇਆ ਗਿਆ ਅਤੇ 36 ਵੱਡੇ ਬੈਗ ਕੂੜਾ ਇਕੱਠਾ ਕੀਤਾ ਗਿਆ।
ਇਹ ਵੀ ਪੜ੍ਹੋ: Punjab Weather Update: ਪੰਜਾਬ ’ਚ ਇਸ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਇਸ ਮੌਕੇ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੀ ਅਗਵਾਈ ਵਿਚ ਚਲਾਏ ਇਸ ਅਭਿਆਨ ਵਿਚ 19 ਸੇਵਾਦਾਰਾਂ ਨੇ 2 ਮੂਲ ਨਾਗਰਿਕਾਂ ਨਾਲ ਮਿਲ ਕੇ ਸੇਵਾ ਕਾਰਜਾਂ ਨੂੰ ਅੰਜਾਮ ਦਿੱਤਾ ਇਸ ਮੌਕੇ ਮੂਲ ਨਾਗਰਿਕਾਂ ਨੇ ਸੇਵਾਦਾਰਾਂ ਵੱਲੋਂ ਕੀਤੇ ਇਸ ਨੇਕ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ।