Birmingham News: ਬਰਮਿੰਘਮ ਦੀ ਸਾਧ-ਸੰਗਤ ਨੇ ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਮਹੀਨੇ ਦੀ ਖੁਸ਼ੀ ’ਚ ਚਲਾਇਆ ਸਫਾਈ ਅਭਿਆਨ

Birmingham News
ਬਰਮਿੰਘਮ : ਗਰੁੱਪ ਤਸਵੀਰ ’ਚ ਸੇਵਾਦਾਰ ਤੇ ਸੇਵਾ ਕਾਰਜਾਂ ’ਚ ਲੱਗੇ ਸੇਵਾਦਾਰ।

Birmingham News: (ਸੱਚ ਕਹੂੰ ਨਿਊਜ਼) ਬਰਮਿੰਘਮ। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ’ਤੇ ਚਲਦਿਆਂ ਡੇਰਾ ਸੱਚਾ ਸੌਦਾ ਇੰਗਲੈਂਡ ਦੇ ਬਲਾਕ ਬਰਮਿੰਘਮ ਦੀ ਸਾਧ-ਸੰਗਤ ਵੱਲੋਂ ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਮਹੀਨੇ ਦੀ ਖੁਸ਼ੀ ’ਚ ਮਾਨਵਤਾ ਭਲਾਈ ਦੇ ਕਾਰਜ ਸਵੱਛਤਾ ਅਭਿਆਨ ‘ਹੋ ਪ੍ਰਿਥਵੀ ਸਾਫ, ਮਿਟੇ ਰੋਗ ਅਭਿਸ਼ਾਪ’ ਤਹਿਤ ਬਰਮਿੰਘਮ ਵਿਖੇ ਸਫਾਈ ਅਭਿਆਨ ਚਲਾਇਆ ਤੇ 35 ਵੱਡੇ ਬੈਗ ਕੂੜਾ ਇਕੱਠਾ ਕੀਤਾ ਗਿਆ।

ਇਹ ਵੀ ਪੜ੍ਹੋ: Punjab News: ਬੱਚਿਆਂ ਲਈ ਵਰਦਾਨ ਬਣੀ ਇਹ ਸਕੀਮ, ਮੰਤਰੀ ਡਾ. ਬਲਜੀਤ ਕੌਰ ਦਾ ਬਿਆਨ

ਬਰਮਿੰਘਮ : ਗਰੁੱਪ ਤਸਵੀਰ ’ਚ ਸੇਵਾਦਾਰ ਤੇ ਸੇਵਾ ਕਾਰਜਾਂ ’ਚ ਲੱਗੇ ਸੇਵਾਦਾਰ।

ਇਸ ਮੌਕੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਕਮੇਟੀ ਦੀ ਅਗਵਾਈ ’ਚ ਚਲਾਏ ਇਸ ਅਭਿਆਨ ’ਚ 19 ਸੇਵਾਦਾਰਾਂ ਨੇ ਮੂਲ ਨਾਗਰਿਕਾਂ ਨਾਲ ਮਿਲ ਕੇ ਸੇਵਾ ਕਾਰਜਾਂ ’ਚ ਯੋਗਦਾਨ ਪਾਇਆ ਇਸ ਮੌਕੇ ਮੂਲ ਨਾਗਰਿਕਾਂ ਨੇ ਸੇਵਾਦਾਰਾਂ ਵੱਲੋਂ ਕੀਤੇ ਇਸ ਨੇਕ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ। Birmingham News