ਭਾਜਪਾ ਨੇ ਅੱਤਵਾਦ ਨੂੰ ਉਭਰਨ ਦਿੱਤਾ

BJP, Enhances,Terrorism

ਉਮਰ ਅਬਦੁੱਲਾ ਨੇ ਦਿੱਤਾ ਬਿਆਨ

ਸ੍ਰੀਨਗਰ, (ਏਜੰਸੀ)। ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਰਾਸ਼ਟਰੀ ਜਨਤਾਂਤ੍ਰਿਕ ਗਠਜੋੜ ਸਰਕਾਰ ਨੇ ਕੇਂਦਰ ‘ਚ ਸੱਤਾ ਵਿੱਚ ਆਉਣ ਤੋਂ ਬਾਅਦ ਜੰਮੂ ਕਸ਼ਮੀਰ ‘ਚ ਜ਼ਿਆਦਾ ਅੱਤਵਾਦੀਆਂ ਦੇ ਮਾਰੇ ਜਾਣ ਦੇ ਕੇਂਦਰੀ ਵਿਧੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦੇ ਇਸ ਦਾਅਵੇ ‘ਤੇ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਕਿਹਾ ਕਿ ਅਸਲ ‘ਚ ਇਹ ਦਰਸ਼ਾਉਂਦਾ ਹੈ ਕਿ ਕਿਸ ਤਰ੍ਹਾਂ ਭਾਜਪਾ ਸਰਰਕਾਰ ਨੇ ਰਾਜ ‘ਚ ਅੱਤਵਾਦ ਅਤੇ ਹਿੰਸਾ ਨੂੰ ਉਭਰਨ ਦਿੱਤਾ ਅਤੇ ਸੁਰੱਖਿਆ ਬਲਾਂ ਨੂੰ ਜ਼ਿਆਦਾ ਅੱਤਵਾਦੀਆਂ ਨੂੰ ਮਾਰਨ ਲਈ ਮਜਬੂਰ ਹੋਣਾ ਪਿਆ।

ਸ੍ਰੀ ਅਬਦੁੱਲਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਇਹਨਾਂ ਅੰਕੜਿਆਂ ਨੂੰ ਲੈ ਕੇ ਸ੍ਰੀ ਪ੍ਰਸਾਦ ਨੂੰ ਸ਼ਰਮ ਆਉਣੀ ਚਾਹੀਦੀ ਹੈ ਅਤੇ ਸਰਕਾਰ ਨੂੰ ਇਸ ਨੂੰ ਪ੍ਰਾਪਤੀ ਨਹੀਂ ਦੱਸਣਾ ਚਾਹੀਦਾ। ਉਹਨਾ ਕਿਹਾ ਕਿ ਅਸਲ ‘ਚ ਮੰਤਰੀ ਸਾਹਿਬ ਇਹ ਕਹਾਣੀ ਦੱਸਣਾ ਚਾਹੁੰਦੇ ਹਨ ਕਿ ਕਿਸ ਤਰ੍ਹਾਂ ਉਹਨਾਂ ਦੀ ਸਰਕਾਰ ਨੇ ਰਾਜ ‘ਚ ਅੱਤਵਾਦ ਅਤੇ ਹਿੰਸਾ ਨੂੰ ਦੁਬਾਰਾ ਉਭਰਨ ਦਿੱਤਾ ਅਤੇ ਇਸ ਦੀ ਵਜ੍ਹਾ ਨਾਲ ਸੁਰੱਖਿਆ ਬਲਾਂ ਨੂੰ ਜ਼ਿਆਦਾ ਅੱਤਵਾਦੀਆਂ ਨੂੰ ਮਾਰਨ ਲਈ ਮਜਬੂਰ ਹੋਣਾ ਪਿਆ। ਇਹਨਾਂ ਅੰਕੜਿਆਂ ਨੂੰ ਲੈ ਕੇ ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ ਅਤੇ ਇਸ ਨੂੰ ਪ੍ਰਾਪਤੀ ਨਹੀਂ ਦੱਸਣਾ ਚਾਹੀਦਾ।

LEAVE A REPLY

Please enter your comment!
Please enter your name here