BJP Candidates: ਭਾਜਪਾ ਨੇ ਪੰਜਾਬ ਜਿਮਨੀ ਚੋਣਾਂ ਲਈ ਉਮੀਦਵਾਰ ਐਲਾਨੇ, ਦੇਖੋ ਸੂਚੀ

Punjab Municipal Corporation Election
ਫਾਈਲ ਫੋਟੋ

BJP Candidates: ਚੰਡੀਗੜ੍ਹ। ਪੰਜਾਬ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਭਾਜਪਾ ਨੇ ਪੱਤੇ ਖੋਲ੍ਹ ਦਿੱਤੇ ਹਨ। ਚਾਰ ਸੀਟਾਂ ਵਿਚੋਂ ਤਿੰਨ ’ਤੇ ਪਾਰਟੀ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਕਿਆਸ ਲਗਾਏ ਰਹੇ ਸਨ ਕਿ ਭਾਰਤੀ ਜਨਤਾ ਪਾਰਟੀ ਮਨਪ੍ਰੀਤ ਸਿੰਘ ਬਾਦਲ ਨੂੰ ਗਿੱਦੜਬਾਹਾ ਦੇ ਮੈਦਾਨ ਵਿਚ ਉਤਾਰ ਸਕਦੀ ਹੈ, ਜਿਸ ਦਾ ਹੁਣ ਰਸਮੀ ਐਲਾਨ ਹੋ ਗਿਆ ਹੈ। ਮਨਪ੍ਰੀਤ ਬਾਦਲ ਚਾਰ ਵਾਰ ਅਕਾਲੀ ਦਲ ਵੱਲੋਂ ਇੱਥੋਂ ਵਿਧਾਇਕ ਰਹਿ ਚੁੱਕੇ ਹਨ।

Read Also : BRICS Summit: ਲੰਮੇ ਸਮੇਂ ਬਾਅਦ ਭਾਰਤ-ਚੀਨ ਦਾ ਹੋਇਆ ਸਮਝੌਤਾ

ਇਸ ਤੋਂ ਇਲਾਵਾ ਡੇਰਾ ਬਾਬਾ ਨਾਨਕ ਤੋਂ ਨਿਰਮਲ ਸਿੰਘ ਕਾਹਲੋਂ ਦੇ ਪੁੱਤਰ ਰਵੀ ਕਰਨ ਸਿੰਘ ਕਾਹਲੋਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ ਜਦਕਿ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਤੋਂ ਇਲਾਵਾ ਚੱਬੇਵਾਲ ਸੀਟ ’ਤੇ ਫਿਲਹਾਲ ਅਜੇ ਤੱਕ ਉਮੀਦਵਾਰ ਦੇ ਨਾਂਅ ਦਾ ਐਲਾਨ ਨਹੀਂ ਕੀਤਾ ਗਿਆ ਹੈ।