ਭਾਜਪਾ ਨੇ ਵੱਖ-ਵੱਖ ਸੂਬਿਆਂ ‘ਚ ਐਲਾਨੇ ਆਪਣੇ ਉਮੀਦਵਾਰ

BJP, Announced, Candidates, States

ਨਵੀਂ ਦਿੱਲੀ। ਭਾਜਪਾ ਪਾਰਟੀ ਨੇ ਐਤਵਾਰ ਨੂੰ ਵੱਖ-ਵੱਖ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ 32 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ, ਜਿਸ ‘ਚ ਪੰਜਾਬ ਸਮੇਤ ਉੱਤਰ ਪ੍ਰਦੇਸ਼, ਬਿਹਾਰ, ਓਡੀਸ਼ਾ, ਛੱਤੀਸਗੜ੍ਹ, ਆਸਾਮ, ਹਿਮਾਚਲ ਪ੍ਰਦੇਸ਼, ਕੇਰਲ ਮੇਘਾਲਿਆ, ਮੱਧ ਪ੍ਰਦੇਸ਼, ਰਾਜਸਥਾਨ, ਸਿੱਕਮ ਅਤੇ ਤੇਲੰਗਾਨਾ ਦੀਆਂ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਦੱਸਣਯੋਗ ਹੈ ਕਿ 17 ਸੂਬਿਆਂ ਦੀਆਂ 64 ਵਿਧਾਨ ਸਭਾ ਸੀਟਾਂ ਲਈ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।