ਪੰਜਾਬ ‘ਚ ਜ਼ਿਮਨੀ ਚੋਣਾਂ ਲਈ ਭਾਜਪਾ ਦੇ ਉਮੀਦਵਾਰਾਂ ਦਾ ਐਲਾਨ

BJP, Announces, Candidates, Elections, Punjab

ਜਲੰਧਰ : ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ‘ਤੇ 21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਵੱਲੋਂ ਗਠਜੋੜ ਦੇ ਕੋਟੇ ‘ਚ ਆਉਂਦੀਆਂ ਦੋ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਵੱਲੋਂ ਜਾਰੀ ਕੀਤੀ ਗਈ

ਸੂਚੀ ਮੁਤਾਬਕ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਰਾਜੇਸ਼ ਬੱਗਾ ਅਤੇ ਮੁਕੇਰੀਆਂ ਤੋਂ ਜੰਗੀ ਲਾਲ ਮਹਾਜਨ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ‘ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ‘ਤੇ ਅਕਾਲੀ-ਭਾਜਪਾ ਗਠਜੋੜ ਦੇ ਕੋਟੇ ‘ਚ ਦੋ ਦੋ ਸੀਟਾਂ ਆਉਂਦੀਆਂ ਹਨ ਅਤੇ ਅਕਾਲੀ ਦਲ ਪਹਿਲਾਂ ਹੀ ਆਪਣੇ ਕੋਟੇ ਦੀਆਂ ਸੀਟਾਂ ‘ਤੇ ਉਮੀਦਵਾਰ ਐਲਾਨ ਚੁੱਕਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।