Gujrat ਵਿਧਾਨ ਸਭਾ ਚੋਣਾਂ ਦੀ ਤਰੀਕ ਦੇ ਐਲਾਨ ਤੋਂ ਪਹਿਲਾਂ BJP ਦੀ ਮੀਟਿੰਗ ਸ਼ੁਰੂ

ਮੀਟਿੰਗ ’ਚ Amit Shah ਵੀ ਮੌਜੂਦ

ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਅੱਜ ਗੁਜਰਾਤ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਹੋਣਾ ਹੈ। ਦੂਜੇ ਪਾਸੇ ਅੱਜ ਭਾਜਪਾ ਦੀ ਸੂਬਾ ਕੋਰ ਕਮੇਟੀ ਦੀ ਅਹਿਮ ਮੀਟਿੰਗ ਗਾਂਧੀ ਨਗਰ ਸਥਿਤ ਕਮਲਮ ਦਫ਼ਤਰ ਵਿਖੇ ਹੋ ਰਹੀ ਹੈ। ਬੈਠਕ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ-ਨਾਲ ਪ੍ਰਦੇਸ਼ ਭਾਜਪਾ ਪ੍ਰਧਾਨ ਸੀਆਰ ਪਾਟਿਲ, ਪੁਰਸ਼ੋਤਮ ਰੁਪਾਲਾ ਅਤੇ ਸਿਹਤ ਮੰਤਰੀ ਮਨਸੁਖ ਮੰਡਾਵੀਆ ਸਮੇਤ ਕਈ ਵੱਡੇ ਨੇਤਾ ਮੌਜੂਦ ਹਨ। ਦੱਸ ਦੇਈਏ ਕਿ ਇਹ ਮੀਟਿੰਗ ਅਗਲੇ ਤਿੰਨ ਦਿਨਾਂ ਤੱਕ ਚੱਲੇਗੀ ਜਿਸ ਵਿੱਚ 42 ਵਿਧਾਨ ਸਭਾ ਸੀਟਾਂ ’ਤੇ ਮੰਥਨ ਹੋਵੇਗਾ। ਜ਼ਿਕਰਯੋਗ ਹੈ ਕਿ ਗੁਜਰਾਤ ’ਚ 182 ਵਿਧਾਨ ਸਭਾ ਸੀਟਾਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ