ਗੁਰੂਹਰਸਹਾਏ (ਵਿਜੈ ਹਾਂਡਾ)। ਲੋਕ ਸਭਾ ਚੋਣਾਂ 2024 ਲਈ ਫਿਰੋਜ਼ਪੁਰ ਲੋਕ ਸਭਾ ਸੀਟ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਫਿਰੋਜ਼ਪੁਰ ਸੀਟ ‘ਤੇ 3 ਵਜੇ ਤੱਕ 48.55 ਫੀਸਦੀ ਵੋਟਿੰਗ ਹੋ ਚੁੱਕੀ ਹੈ। ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਪਰਿਵਾਰ ਸਮੇਤ ਪਿੰਡ ਮੋਹਨ ਕੇ ਉਤਾੜ ਵਿਖੇ ਪਰਿਵਾਰ ਸਮੇਤ ਵੋਟ ਪਾਈ ਗਈ । ਇਸ ਮੌਕੇ ਉਹਨਾਂ ਦੇ ਬੇਟੇ ਰਘੂਜੀਤ ਸਿੰਘ ਸੋਢੀ, ਬੇਟੀ ਗਾਇਤਰੀ ਬੇਦੀ ਸਮੇਤ ਆਪਣੀ ਵੋਟ ਪਾਈ। Ferozepur Lok Sabha Seat

ਇਹ ਵੀ ਪੜ੍ਹੋ: ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ’ਤੇ ਆਪ ਵਿਧਾਇਕਾ ਨੀਨਾ ਮਿੱਤਲ ਨੂੰ ਨੋਟਿਸ ਜਾਰੀ
ਇਸ ਮੌਕੇ ਗੱਲਬਾਤ ਦੌਰਾਨ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਵੋਟਰ ਆਪਣੀ ਵੋਟ ਦੀ ਦੀ ਪੂਰੀ ਵਰਤੋਂ ਕਰਨ।