ਭਾਜਪਾ ਨੇ ਰੇਲਵੇ ਸਟੇਸ਼ਨਾਂ ਦੇ ਪ੍ਰਾਜੈਕਟ ’ਚ ਬਰਨਾਲਾ ਨੂੰ ਪੂਰੀ ਤਰ੍ਹਾਂ ਵਿਸਾਰਿਆ: ਮੀਤ ਹੇਅਰ

Gurmeet Singh Meet Hair

(ਗੁਰਪ੍ਰੀਤ ਸਿੰਘ) ਬਰਨਾਲਾ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਦੇ ਰੇਲਵੇ ਸਟੇਸਨਾਂ ਦੇ ਨਵੀਨੀਕਰਨ ਦੇ ਪ੍ਰਾਜੈਕਟ ’ਚ ਬਰਨਾਲਾ ਨੂੰ ਪੂਰੀ ਤਰ੍ਹਾਂ ਵਿਸਾਰਨ ’ਤੇ ਕਰੜੇ ਹੱਥੀ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਭਾਜਪਾ ਦਾ ਕੌਮੀ ਨਾਅਰਾ ਸਭ ਕਾ ਸਾਥ, ਸਭ ਕਾ ਵਿਕਾਸ ਬਰਨਾਲਾ ’ਚ ਆ ਕੇ ਦਮ ਤੋੜ ਗਿਆ। (Railway Stations Barnala)

ਇਹ ਵੀ ਪੜ੍ਹੋ : ’ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਲਦ ਜਾਰੀ ਹੋਵੇਗੀ ਮੋਬਾਈਲ ਐਪ

ਮੀਤ ਹੇਅਰ ਜੋ ਬਰਨਾਲਾ ਤੋਂ ਵਿਧਾਇਕ ਵੀ ਹਨ, ਨੇ ਕਿਹਾ ਕਿ ਬਰਨਾਲਾ ਵਾਸੀ ਕੇਂਦਰ ਸਰਕਾਰ ਨੂੰ ਪੁੱਛ ਰਹੇ ਹਨ ਕਿ ਅੱਛੇ ਦਿਨ ਕਦੋਂ ਆਉਣਗੇ? ਉਨ੍ਹਾਂ ਕਿ ਲੋਕ ਸਭਾ ਦੀਆਂ ਚੋਣਾਂ ਬਰੂਹਾਂ ਉਤੇ ਹਨ ਅਤੇ ਭਾਜਪਾ ਵੱਲੋਂ ਚੋਣਾਵੀਂ ਵਰ੍ਹੇ ਵਿੱਚ ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦਾ ਪ੍ਰਾਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। (Railway Stations Barnala) ਹਾਂਲਾਕਿ ਇਹ ਚੋਣ ਸਟੰਟ ਹੈ ਪਰ ਫੇਰ ਵੀ ਦੇਸ਼ ਭਰ ਦੇ ਸੈਂਕੜੇ ਰੇਲਵੇ ਸਟੇਸਨਾਂ ਦੀ ਸੂਚੀ ਵਿੱਚ ਬਰਨਾਲਾ ਸਹਿਰ ਨੂੰ ਬਾਹਰ ਰੱਖਿਆ ਗਿਆ, ਇੱਥੋਂ ਤੱਕ ਕਿ ਬਰਨਾਲਾ ਜ਼ਿਲ੍ਹੇ ਦਾ ਵੀ ਕੋਈ ਸਟੇਸਨ ਨਹੀ ਸਾਮਲ ਕੀਤਾ ਗਿਆ। ਮੀਤ ਹੇਅਰ ਨੇ ਪੰਜਾਬ ਦੀ ਭਾਜਪਾ ਲੀਡਰਸ਼ਿਪ ਅਤੇ ਖਾਸ ਕਰ ਕੇ ਬਰਨਾਲਾ ਜ਼ਿਲ੍ਹੇ ਦੀ ਆਗੂਆਂ ਨੂੰ ਸਪੱਸਟ ਕਰਨਾ ਚਾਹੀਦਾ ਹੈ ਕਿ ਬਰਨਾਲਾ ਨਾਲ ਇਹ ਵਿਤਕਰਾ ਕਿਉਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲ੍ਹਾ ਵਾਸੀ ਆਪਣੇ ਨਾਲ ਹੋਏ ਮਤਰੇਈ ਮਾਂ ਦਾ ਸ਼ਿਕਾਰ ਨੂੰ ਸਹਿਣ ਨਹੀ ਕਰਨਗੇ।