ਬੀਜੇਪੀ, ਕਾਂਗਰਸ ਨੇ ਪੰਜਾਬ ਵਿੱਚ ਅਮਨ, ਸ਼ਾਂਤੀ ਭੰਗ ਕੀਤੀ, ਅਮਨ-ਕਾਨੂੰਨ ਦੀ ਸਥਿਤੀ ਵੀ ਚਿੰਤਾਜਨਕ – ਗੁਰਦੀਪ ਗੋਸ਼ਾ, ਵਿਜੇ ਦਾਨਵ

ਭਾਜਪਾ ਦੀਆਂ ਰੈਲ਼ੀਆਂ ਕਰਕੇ ਕਾਂਗਰਸ ਸਾਰੀਆਂ ਸੜਕਾਂ ਬੰਦ ਕਰਵਾ ਦਿੰਦੀ, ਲੋਕ ਹੁੰਦੇ ਨੇ ਪਰੇਸ਼ਾਨ – ਗੁਰਦੀਪ ਗੋਸ਼ਾ

ਲੁਧਿਆਣਾ, (ਵਨਰਿੰਦਰ ਸਿੰਘ ਮਣਕੂ)। ਯੂਥ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਜੈ ਦਾਨਵ ਨੇ ਕਿਹਾ ਕਿ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਅਮਨ ਸ਼ਾਂਤੀ ਨੂੰ ਭੰਗ ਕਰ ਰਹੀ ਹੈ। ਕਾਂਗਰਸ ਅਤੇ ਭਾਜਪਾ ਨੇਤਾਵਾਂ ਦੇ ਬਿਆਨਾਂ ਅਤੇ ਸਰਗਰਮੀਆਂ ਕਾਰਨ ਅਮਨ-ਕਾਨੂੰਨ ਦੀ ਸਥਿਤੀ ਵੀ ਚਿੰਤਾਜਨਕ ਹੈ। ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੀਆਂ ਸਰਗਰਮੀਆਂ ਸਦਕਾ ਵੀ ਲੋਕ ਪੰਜਾਬ ਵਿੱਚ ਸੁਰੱਖਿਅਤ ਮਹਿਸੂਸ ਨਹÄ ਕਰ ਰਹੇ।

ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਭਾਜਪਾ ਆਗੂ ਰੈਲੀਆਂ ਕਰ ਰਹੇ ਹਨ ਅਤੇ ਕਾਂਗਰਸ ਸਰਕਾਰ ਸੁਰੱਖਿਆ ਮੁਹੱਈਆ ਕਰਵਾ ਰਹੀ ਹੈ ਅਤੇ ਸੜਕਾਂ ਬੰਦ ਕਰ ਰਹੀ ਹੈ ਜਿਸ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਸਰਕਾਰ ਅਤੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਜਦੋਂ ਤੱਕ ਕਿਸਾਨ ਅੰਦੋਲਨ ਨਹÄ ਖਤਮ ਹੁੰਦਾ ਤੱਦ ਤੱਕ ਭਾਜਪਾ ਦੀਆਂ ਗਤੀਵਿਧੀਆਂ ਤੇ ਪਾਬੰਦੀ ਲਗਾ ਦਿੱਤੀ ਜਾਵੇ। ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਭਾਜਪਾ ਨੇ ਸ਼ਿੰਗਾਰ ਸਿਨੇਮਾ ਰੋਡ ਅਤੇ ਘੰਟਾ ਘਰ ਚੌਂਕ ਵਿਖੇ ਰੈਲੀ ਕੀਤੀ ਅਤੇ ਪੁਲਿਸ ਨੇ ਸਾਰੀਆਂ ਸੜਕਾਂ ਜਾਮ ਕਰ ਦਿੱਤੀਆਂ।

ਦੁਕਾਨਦਾਰਾਂ ਅਤੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਵਿਜੇ ਦਾਨਵ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੋਵੇਂ ਕਾਰਪੋਰੇਟ ਦੇ ਹੱਥਾਂ ਵਿਚ ਖੇਡ ਰਹੇ ਹਨ। ਮੀਟਿੰਗ ਦੌਰਾਨ ਕਵਲਜੀਤ ਸਿੰਘ ਕੰਵਲ ਨੂੰ ਯੂਥ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਸੁਰਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਵੀ ਯੂਥ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਸ ਦੌਰਾਨ ਸੰਜੀਵ ਚੌਧਰੀ, ਵਰੁਣ ਮਲਹੋਤਰਾ, ਗਗਨਦੀਪ ਸਿੰਘ, ਸੁਖਵਿੰਦਰ ਸਿੰਘ, ਸੁਰਿੰਦਰ ਸਿੰਘ, ਟਿੰਕੂ ਦਿਲਾਵਰ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.