BJP Meeting: ਭਾਜਪਾ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ, ਚੋਣਾਂ ਵਿੱਚ ਪ੍ਰਦਰਸ਼ਨ ਸਬੰਧੀ ਹੋਵੇਗੀ ਚਰਚਾ

BJP Meeting

ਚੰਡੀਗੜ੍ਹ (ਅਸ਼ਵਨੀ ਚਾਵਲਾ)। BJP Meeting :  ਪੰਜਾਬ ਦੀਆਂ 13 ਸੀਟਾਂ ’ਤੇ ਹਾਲ ਹੀ ’ਚ ਹੋਈਆਂ ਲੋਕ ਸਭਾ ਚੋਣਾਂ ’ਚ ਭਾਜਪਾ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਸ਼ਨਿੱਚਰਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਦੌਰਾਨ ਪੰਜ ਵਿਧਾਨ ਸਭਾ ਹਲਕਿਆਂ ’ਚ ਆਉਣ ਵਾਲੀਆਂ ਜ਼ਿਮਨੀ ਚੋਣਾਂ ਬਾਰੇ ਵੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੀਟਿੰਗ ਦੀ ਪ੍ਰਧਾਨਗੀ ਪ੍ਰਦੇਸ਼ ਭਾਜਪਾ ਪ੍ਰਧਾਨ ਸੁਨੀਲ ਜਾਖੜ ਕਰਨਗੇ ਅਤੇ ਪਾਰਟੀ ਦੇ ਸੂਬਾ ਇੰਚਾਰਜ ਵਿਜੇ ਰੁਪਾਣੀ, ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ ਅਤੇ ਸੂਬਾ ਸੰਗਠਨ ਮੰਤਰੀ ਸ੍ਰੀਨਿਵਾਸੂਲੂ ਵੀ ਇਸ ਵਿੱਚ ਮੌਜ਼ੂਦ ਰਹਿਣਗੇ।

ਰਾਕੇਸ਼ ਰਾਠੌਰ ਨੇ ਦੱਸਿਆ ਕਿ ਮੀਟਿੰਗ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ, ਸ਼ਹਿਰੀ ਚੋਣਾਂ ਤੋਂ ਇਲਾਵਾ ਹੋਰ ਮੁੱਦਿਆਂ ’ਤੇ ਵੀ ਚਰਚਾ ਕੀਤੀ ਜਾਵੇਗੀ ਅਤੇ ਰਣਨੀਤੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਵੇਰੇ 11.00 ਵਜੇ ਸਾਰੇ ਲੋਕ ਸਭਾ ਉਮੀਦਵਾਰਾਂ ਦੀ ਮੀਟਿੰਗ ਹੋਵੇਗੀ। ਇਸ ਤੋਂ ਬਾਅਦ ਦੁਪਹਿਰ 12 ਵਜੇ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਗੱਲਬਾਤ ਕੀਤੀ ਜਾਵੇਗੀ। (BJP Meeting)

Also Read : Heat wave Punjab : ਪੰਜਾਬ ਦੇ 21 ਜ਼ਿਲ੍ਹਿਆਂ ’ਚ ਲੋਅ ਦਾ ਅਲਰਟ, ਤਾਪਮਾਨ 47 ਤੋਂ ਪਾਰ

ਉਨ੍ਹਾਂ ਅੱਗੇ ਦੱਸਿਆ ਕਿ ਦੁਪਹਿਰ 3.00 ਵਜੇ ਸਾਂਝੀ ਮੀਟਿੰਗ ਹੋਵੇਗੀ, ਜਿਸ ਵਿੱਚ ਕੋਰ ਕਮੇਟੀ ਮੈਂਬਰ, ਲੋਕ ਸਭਾ ਇੰਚਾਰਜ ਤੇ ਸਹਿ-ਇੰਚਾਰਜ, ਲੋਕ ਸਭਾ ਕਨਵੀਨਰ ਤੇ ਕੋ-ਕਨਵੀਨਰ ਹਿੱਸਾ ਲੈਣਗੇ। ਇਸ ਤੋਂ ਬਾਅਦ ਸ਼ਾਮ 5 ਵਜੇ ਸੂਬਾ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ। ਰਾਕੇਸ਼ ਰਾਠੌਰ ਨੇ ਕਿਹਾ ਕਿ ਪਾਰਟੀ ਲੋਕਲ ਬਾਡੀ ਚੋਣਾਂ ਅਤੇ 10 ਜੁਲਾਈ ਨੂੰ ਹੋਣ ਵਾਲੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਦੀ ਉਪ ਚੋਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਵੋਟ ਸ਼ੇਅਰ ਵਿੱਚ ਵਾਧਾ ਹੋਇਆ ਹੈ, ਜਿਸ ਕਾਰਨ ਵਰਕਰਾਂ ਵਿੱਚ ਉਤਸ਼ਾਹ ਵਧਿਆ ਹੈ।

LEAVE A REPLY

Please enter your comment!
Please enter your name here