ਸੂਬਿਆਂ ‘ਚ ਹਾਰੀ, ਰਾਫੇਲ ‘ਤੇ ਜਿੱਤੀ ਭਾਜਪਾ, ਸੁਪਰੀਮ ਕੋਰਟ ਤੋਂ ਮੋਦੀ ਸਰਕਾਰ ਨੂੰ ਕਲੀਨ ਚਿੱਟ

BJP defeats at Rafal, clean chit to Modi government from Supreme Court

ਵਿਧਾਨ ਸਭਾ ਚੋਣਾਂ ‘ਚ ਹਾਰ ਤੋਂ ਬਾਅਦ ਭਾਜਪਾ ਫਿਰ ਤੋਂ ਹੋਈ ਹਮਲਾਵਰ

ਨਵੀਂ ਦਿੱਲੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਰਾਫੇਲ ਮੁੱਦੇ ਨੂੰ ਲੈ ਕੇ ਹਮਲਾਵਰ ਹੋਈ ਕਾਂਗਰਸ ਨੂੰ ਸੁਪਰੀਮ ਕੋਰਟ ਤੋਂ ਕਰਾਰ ਨੇ ਫਰਾਂਸ ਨਾਲ 36 ਰਾਫੇਲ ਲੜਾਕੂ ਜਹਾਜ਼ਾਂ ਦੀ ਖਰੀਦ ਮਾਮਲਿਆਂ ‘ਚ ਨਰਿੰਦਰ ਮੋਦੀ ਸਰਕਾਰ ਨੂੰ ਅੱਜ ਕਲੀਨ ਚਿੱਟ ਦੇ ਦਿੱਤੀ ਨਾਲ ਹੀ ਸੁਪਰੀਮ ਕੋਰਟ ਨੇ ਸੌਦੇ ‘ਚ ਕਥਿਤ ਬੇਨੇਮੀਆਂ ਲਈ ਸੀਬੀਆਈ ਨੂੰ ਐਫਆਈਆਰ ਦਰਜ ਕਰਨ ਦਾ ਨਿਰਦੇਸ਼ ਦੇਣ ਦੀ ਅਪੀਲ ਕਰਨ ਵਾਲੀ ਸਾਰੀਆਂ ਪਟੀਸ਼ਨਾਂ ਨੂੰ ਰੱਦ ਕੀਤਾ ਮੁੱਖ ਜੱਜ ਰੰਜਨ ਗੋਗੋਈ, ਜਸਟਿਸ ਸੰਜੈ ਕਿਸ਼ਨ ਕੌਲ ਤੇ ਜਸਟਿਸ ਕੇਐਮ ਜੋਸੇਫ ਦੀ ਬੈਂਚ ਨੇ ਕਿਹਾ ਕਿ ਅਰਬਾਂ ਡਾਲਰ ਕੀਮਤ ਦੇ ਰਾਫੇਲ ਸੌਦੇ ‘ਚ ਫੈਸਲਾ ਲੈਣ ਦੀ ਪ੍ਰਕਿਰਿਆ ‘ਤੇ ਸ਼ੱਕ ਕਰਨ ਦਾ ਕੋਈ ਕਾਰਨ ਨਹੀਂ ਹੈ
ਆਫਸੈੱਟ ਸਾਂਝੇਦਾਰ ਦੇ ਮਾਮਲੇ ‘ਤੇ ਤਿੰਨ ਮੈਂਬਰੀ ਬੈਂਚ ਨੇ ਕਿਹਾ ਕਿ ਕਿਸੇ ਵੀ ਨਿੱਜੀ ਫਰਮ ਨੂੰ ਵਪਾਰਕ ਲਾਭ ਪਹੁੰਚਾਉਣ ਦਾ ਕੋਈ ਠੋਸ ਸਬੂਤ ਨਹੀਂ ਮਿਲਿਆ ਹੈ ਸੁਪਰੀਮ ਕੋਰਟ ਨੇ ਕਿਹਾ ਕਿ ਲੜਾਕੂ ਜਹਾਜ਼ਾਂ ਦੀ ਲੋੜ ਹੈ ਤੇ ਦੇਸ਼ ਇਨ੍ਹਾਂ ਜਹਾਜ਼ਾਂ ਤੋਂ ਬਿਨਾ ਨਹੀਂ ਰਹਿ ਸਕਦਾ ਹੈ ਤਿੰਨ ਮੈਂਬਰੀ ਬੈਂਚ ਵੱਲੋਂ ਫੈਸਲਾ ਪੜ੍ਹਦਿਆਂ ਮੁੱਖ ਜੱਜ ਗੋਗੋਈ ਨੇ ਕਿਹਾ ਕਿ ਲੜਾਕੂ ਜਹਾਜ਼ਾਂ ਦੀ ਖਰੀਦ ਦੀ ਪ੍ਰਕਿਰਿਆ ‘ਚ ਦਖਲ ਕਰਨ ਦਾ ਕੋਈ ਕਾਰਨ ਨਹੀਂ ਹੈ ਅਦਾਲਤ ਨੈ ਕਿਹਾ ਕਿ ਕੀਮਤਾਂ ਦੇ ਤੁਲਨਾਤਮਕ ਵੇਰਵੇ ‘ਤੇ ਫੈਸਲਾ ਲੈਣਾ ਅਦਾਲਤ ਦਾ ਕੰਮ ਨਹੀਂ ਹੈ
ਬੈਂਚ ਨੇ ਕਿਹਾ ਕਿ ਖਰੀਦੀ, ਕੀਮਤ ਤੇ ਆਫਸੈਟ ਸਾਂਝੇਦਾਰ ਦੇ ਮਾਮਲੇ ‘ਚ ਦਖਲ ਲਈ ਉਸ ਦੇ ਕੋਲ ਕੋਈ ਠੋਸ ਸਬੂਤ ਨਹੀਂ ਹਨ ਅਦਾਲਤ ਨੇ ਰੇਖਾਂਕਿਤ ਕੀਤਾ ਕਿ ਭਾਰਤੀ ਹਵਾਈ ਫੌਜ  ਨੂੰ ਚੌਥੀ ਤੇ ਪੰਜਵੀਂ ਪੀੜ੍ਹੀ ਦੇ ਲੜਾਕੂ ਜਹਾਜ਼ਾਂ ਦੀ ਲੋੜ ਹੈ ਬੈਂਚ ਨੇ ਕਿਹਾ ਕਿ ਦੋਵੇਂ ਪੱਖਾਂ ਨੇ ਰਾਫੇਲ ਲੜਾਕੂ ਜਹਾਜ਼ ਸੌਦੇ ਦੀ ਖਰੀਦ ਨਾਲ ਜੁੜੇ ਸਾਰੇ ਪਹਿਲੂਆਂ ‘ਤੇ ਸਪੱਸ਼ਟੀਕਰਨ ਦਿੱਤਾ ਹੈ
ਅਦਾਲਤ ਨੇ ਕਿਹਾ ਕਿ ਸਤੰਬਰ 2016 ‘ਚ ਰਾਫੇਲ ਸੌਦੇ ਨੂੰ ਜਦੋਂ ਅੰਤਿਮ ਰੂਪ ਦਿੱਤਾ ਜਾ ਰਿਹਾ ਸੀ ਉਸ ਸਮੇਂ ਕਿਸੇ ਨੇ ਇਸ ਦੀ ਖਰੀਦ ‘ਤੇ ਸਵਾਲ ਨਹੀਂ ਚੁੱਕੇ ਉਨ੍ਹਾਂ ਕਿਹਾ ਕਿ ਰਾਫੇਲ ਸੌਦੇ ‘ਤੇ ਸਵਾਲ ਉਸ ਸਮੇਂ ਉੱਠੇ ਜਦੋਂ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਫ੍ਰਾਂਸਵਾ ਓਲਾਂਦ ਨੇ ਬਿਆਨ ਦਿੱਤਾ, ਇਹ ਨਿਆਂਇਕ ਸਮੀਖਿਆ ਦਾ ਅਧਾਰ ਨਹੀਂ ਹੋ ਸਕਦਾ ਹੈ ਅਦਾਲਤ ਨੇ ਕਿਹਾ ਕਿ ਉਹ ਸਰਕਾਰ ਨੂੰ 126 ਜਾਂ 36 ਜਹਾਜ਼ ਖਰੀਦਣ ਲਈ ਅੜਿੱਕਾ ਨਹੀਂ ਪਾ ਸਕਦਾ ਹੈ ਅਦਾਲਤ ਦੀ ਨਿਗਰਾਨੀ ‘ਚ ਰਾਫੇਲ ਸੌਦੇ ਦੀ ਜਾਂਚ ਕਰਾਉਣ ਦੀ ਮੰਗ ਕਰਨ ਵਾਲੀ ਵੱਖ-ਵੱਖ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਇਹ ਫੈਸਲਾ ਸੁਣਾਇਆ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।