ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਦਿਓਲ ਨੇ ਡੇਰਾ ਪ੍ਰੇਮੀ ਦੇ ਕਤਲ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ

ਪੰਜਾਬ ’ਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ : ਦਿਓਲ

(ਗੁਰਪ੍ਰੀਤ ਸਿੰਘ) ਸੰਗਰੂਰ। ਕੋਟਕਪੂਰਾ ਵਿਖੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਇੰਸਾਂ ਦੇ ਹੋਏ ਕਤਲ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਰਣਦੀਪ ਸਿੰਘ ਦਿਓਲ ਨੇ ਕਿਹਾ ਪੰਜਾਬ ਵਿਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ। ਹਰ ਦਿਨ ਆਮ ਲੋਕਾਂ ਦੇ ਸ਼ਰੇਆਮ ਕਤਲ ਹੋ ਰਹੇ ਨੇ ਤੇ ਕਾਤਲ ਆਜ਼ਾਦੀ ਨਾਲ ਸੜਕਾਂ ’ਤੇ ਘੁੰਮ ਰਹੇ ਨੇ।

ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਹਾਲਾਤ ਖਰਾਬ ਹੋਏ ਹਨ। ਪਹਿਲਾਂ ਨਾਮਵਰ ਗਾਇਕ ਸਿੱਧੂ ਮੂਸੇਵਾਲਾ ਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਦਾ ਕਤਲ ਹੋਣਾ ਉਸ ਪਿੱਛੋਂ ਸ਼ਿਵ ਸੈਨਾ ਆਗੂ ਤੇ ਹੁਣ ਡੇਰਾ ਪ੍ਰੇਮੀ ਸੰਦੀਪ ਦਾ ਸ਼ਰੇਆਮ ਕਤਲ ਸਿੱਧ ਕਰਦਾ ਹੈ ਪੰਜਾਬ ਵਿੱਚ ਗੰਨ ਕਲਚਰ ਕਾਇਮ ਹੋ ਚੁੱਕਿਆ ਹੈ ਤੇ ਆਮ ਲੋਕਾਂ ਵਿਚ ਡਰ ਪਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਜੀ ਨੂੰ ਪੰਜਾਬ ਦੀ ਵਾਗਡੋਰ ਦਿੱਤੀ ਹੈ ਜਦੋਂਕਿ ਉਹ ਪੰਜਾਬ ਛੱਡ ਕੇ ਗੁਜਰਾਤ ਵਿੱਚ ਲੱਗੇ ਹੋਏ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਸਥਿਤੀ ਨੂੰ ਸੰਭਾਲੇ ਅਤੇ ਅਜਿਹੇ ਲੋਕਾਂ ਨੂੰ ਗ੍ਰਿਫਤਾਰ ਕਰਕੇ ਪੰਜਾਬ ਵਿੱਚ ਸ਼ਾਂਤੀ ਦਾ ਮਾਹੌਲ ਬਣਾਏ। ਉਹਨਾਂ ਕਿਹਾ ਸਾਨੂੰ ਡੇਰਾ ਪ੍ਰੇਮੀ ਦੇ ਪਰਿਵਾਰ ਨਾਲ ਪੂਰਨ ਹਮਦਰਦੀ ਹੈ, ਅਸੀਂ ਇਸ ਮਾਮਲੇ ਦੀ ਨਿਰਪੱਖ ਜਾਂਚ ਮੰਗਦੇ ਹਾਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ