ਏਜੰਸੀ/ਲਾਤੇਹਾਰ। ਕੇਂਦਰੀ ਗ੍ਰਹਿ ਮੰਤਰੀ ਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਦਾਅਵਾ ਕੀਤਾ ਕਿ ਕੇਂਦਰ ਦੀ ਭਾਜਪਾ ਸਰਕਾਰ ਹੋਰ ਪੱਛੜਾ ਵਰਗ (ਓਬੀਸੀ) ਦੇ ਵਿਅਕਤੀਆਂ ਨੂੰ ਹੋਰ ਰਾਖਵਾਂਕਰਨ ਦੇਣ ਦੀ ਸਕੀਮ ‘ਤੇ ਕੰਮ ਕਰ ਰਹੀ ਹੈ ਸ਼ਾਹ ਨੇ ਇੱਥੇ ਮਨੀਕਾ ਕਾਲਜ ਦੇ ਮੈਦਾਨ ‘ਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ 70 ਸਾਲਾਂ ‘ਚ ਕਾਂਗਰਸ ਨੇ ਕਦੇ ਵੀ ਓਬੀਸੀ ਦਾ ਸਨਮਾਨ ਨਹੀਂ ਕੀਤਾ ਇਹ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਹੈ, ਜਿਸ ਨੇ ਓਬੀਸੀ ਕਮਿਸ਼ਨ ਨੂੰ ਸੰਵਿਧਾਨਿਕ ਦਰਜਾ ਪ੍ਰਦਾਨ ਕੀਤਾ ਹੈ।
ਭਾਜਪਾ ਪ੍ਰਧਾਨ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਅਧਿਕਾਰ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਤੇ 35 (ਏ) ਨੂੰ ਸਮਾਪਤ ਕਰਕੇ ਦੇਸ਼ ‘ਚ ਅੱਤਵਾਦੀਆਂ ਦੇ ਪ੍ਰਵੇਸ਼ ਦੁਆਰ ਨੂੰ ਹਮੇਸ਼ਾ ਲਈ ਬੰਦ ਕਰ ਦਿੱਤਾ ਹੈ ਉਨ੍ਹਾਂ ਰਾਮ ਜਨਮ ਭੂਮੀ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਸਾਰੇ ਚਾਹੁੰਦੇ ਸਨ ਕਿ ਭਗਵਾਨ ਰਾਮ ਦਾ ਮੰਦਰ ਅਯੁੱਧਿਆ ‘ਚ ਬਣੇ ਇਸ ਸਬੰਧੀ ਸੁਪਰੀਮ ਕੋਰਟ ਦੇ ਹਾਲ ਹੀ ‘ਚ ਆਏ ਫੈਸਲੇ ਨੇ ਮੰਦਰ ਨਿਰਮਾਣ ਦਾ ਰਸਤਾ ਖੋਲ੍ਹ ਦਿੱਤਾ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
ਕਾਂਗਰਸ ਨੇ ਅਯੁੱਧਿਆ ਮਾਮਲੇ ‘ਚ ਅÎੜਿੱਕੇ ਡਾਹੇ ਅਯੁੱਧਿਆ ‘ਤੇ ਸੁਪਰੀਮ ਕੋਰਟ ਨੇ ਇਤਿਹਾਸਕ ਫੈਸਲਾ ਦਿੱਤਾ ਹੈ ਕੋਰਟ ਦੇ ਫੈਸਲੇ ਨਾਲ ਅਯੁੱਧਿਆ ‘ਚ ਰਾਮ ਮੰਦਰ ਨਿਰਮਾਣ ਦਾ ਰਸਤਾ ਸਾਫ਼ ਹੋ ਗਿਆ ਹੈ ਤੇ ਹੁਣ ਉੱਥੇ ਆਸਮਾਨ ਛੂਹਣ ਵਾਲਾ ਮੰਦਰ ਬਣੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।