ਭਾਜਪਾ ਨੇ ਐਲਾਨੇ ਤਿੰਨੇ ਹਲਕਿਆਂ ਤੋਂ ਆਪਣੇ ਉਮੀਦਵਾਰ

Punjab Municipal Corporation Election
ਫਾਈਲ ਫੋਟੋ

(ਗੁਰਪ੍ਰੀਤ ਸਿੰਘ) ਸੰਗਰੂਰ। ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਪੰਜਾਬ ਦੇ ਤਿੰਨ ਲੋਕ ਸਭਾ ਹਲਕਿਆਂ ਵਿੱਚ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸੰਗਰੂਰ ਲੋਕ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਅਰਵਿੰਦ ਖੰਨਾ ਭਾਜਪਾ ਦੀ ਉਮੀਦਵਾਰ ਹੋਣਗੇ ਜਦੋਂ ਕਿ ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਡਾਕਟਰ ਸੁਭਾਸ਼ ਸ਼ਰਮਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇੰਨੇ ਇਹਨਾਂ ਤਿੰਨੇ ਉਮੀਦਵਾਰਾਂ ਦੇ ਨਾਲ ਹੁਣ ਭਾਜਪਾ ਵੱਲੋਂ ਪੰਜਾਬ ਦੇ 12 ਹਲਕਿਆਂ ਵਿੱਚ ਆਪਣੇ ਉਮੀਦਵਾਰ ਐਲਾਨ ਦਿੱਤੇ ਗਏ ਹਨ। BJP Candidates

ਇਹ ਵੀ ਪੜ੍ਹੋ: Summer Vacations Cancelled: ਇਹ ਬੱਚਿਆਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਹੋਈਆਂ ਰੱਦ! ਸਰਕਾਰ ਦਾ ਫੈਸਲਾ!

ਅਰਵਿੰਦ ਖੰਨਾ ਦੀ ਗੱਲ ਕਰੀਏ ਤਾਂ ਉਹ ਹਲਕਾ ਸੰਗਰੂਰ ਦੇ ਵਿਧਾਇਕ ਰਹੇ ਹਨ। ਇਸ ਤੋਂ ਇਲਾਵਾ ਉਹ ਵਿਧਾਨ ਸਭਾ ਹਲਕਾ ਧੂਰੀ ਤੋਂ ਵੀ ਕਾਂਗਰਸ ਦੇ ਵਿਧਾਇਕ ਰਹੇ ਹਨ। ਉਹਨਾਂ ਨੇ ਕਾਂਗਰਸ ਦੀ ਹੀ ਟਿਕਟ ਤੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜੀ ਸੀ ਪਰ ਉਹ ਹਾਰ ਗਏ ਸਨ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਕੇ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਦੇ ਉਮੀਦਵਾਰ ਦੇ ਤੌਰ ਤੇ ਚੋਣ ਮੈਦਾਨ ਵਿੱਚ ਸਨ। ਪਰ ਇਸ ਚੋਣ ਵਿੱਚ ਵੀ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਹੁਣ ਭਾਜਪਾ ਵੱਲੋਂ ਅਰਵਿੰਦ ਖੰਨਾ ਨੂੰ ਹੀ ਸੰਗਰੂਰ ਲੋਕ ਸਭਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ। BJP Candidates

ਹਲਕਾ ਫਿਰੋਜ਼ਪੁਰ ਦੀ ਗੱਲ ਕੀਤੀ ਜਾਵੇ ਤਾਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਭਾਜਪਾ ਦਾ ਉਮੀਦਵਾਰ ਐਲਾਨਿਆ ਗਿਆ ਹੈ। ਰਾਣਾ ਗੁਰਮੀਤ ਸਿੰਘ ਸੋਢੀ ਕਾਂਗਰਸ ਸਰਕਾਰ ਵਿਚ ਹੀ ਕੈਬਨਿਟ ਮੰਤਰੀ ਰਹੇ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਾਥੀਆਂ ਵਿੱਚੋਂ ਰਹੇ ਹਨ। ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਹਨਾਂ ਦੇ ਨਾਲ ਹੀ ਭਾਜਪਾ ਜੁਆਇਨ ਕੀਤੀ ਸੀ । ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਡਾਕਟਰ ਸੁਭਾਸ਼ ਸ਼ਰਮਾ ਭਾਵੇਂ ਕੋਈ ਚੋਣ ਨਹੀਂ ਲੜੇ ਪਰ ਉਹਨਾਂ ਦਾ ਹਲਕੇ ਵਿੱਚ ਕਾਫੀ ਅਸਰ ਰਸੂਖ ਮੰਨਿਆ ਜਾ ਰਿਹਾ। BJP Candidates

BJP Candidates