ਭਾਜਪਾ ਆਗੂ ਦੀ ਗੋਲੀ ਲੱਗਣ ਨਾਲ ਮੌਤ

Aam Aadmi Party

ਸ੍ਰੀ ਮੁਕਤਸਰ ਸਾਹਿਬ (ਸੱਚ ਕਹੂੰ ਨਿਊਜ਼)। ਸਥਾਨਕ ਸ਼ਹਿਰ ਤੋਂ ਵੱਡੀ ਖ਼ਬਰ ਨਿੱਕਲ ਕੇ ਸਾਹਮਣੇ ਆ ਰਹੀ ਹੈ। ਇੱਥੇ ਭਾਜਪਾ ਨੇਤਾ (BJP Leader) ਸਰਬਜੀਤ ਸਿੰਘ ਕਾਕਾ ਬਰਾੜ ਲੱਖੇਵਾਲੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਹ 4 ਮਹੀਨੇ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਗੋਲੀ ਕਿਵੇਂ ਲੱਗੀ ਜਾਂ ਕਿਸ ਨੇ ਮਾਰੀ। ਦੱਸ ਦਈਏ ਕਿ ਲੱਖੇਵਾਲੀਦੀ ਲੁਧਿਆਣਾ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਹਾਲਾਂਕਿ ਪੀੜਤ ਪਰਿਵਾਰ ਅੱਜ ਪੁਲਿਸ ਨੂੰ ਆਪਣੇ ਬਿਆਨ ਦਰਜ਼ ਕਰਵਾ ਸਕਦਾ ਹੈ ਕਿਉਂਕਿ ਇਸ ਤੋਂ ਪਹਿਲਾਂ ਪਰਿਵਾਰ ਦੇ ਕਿਸੇ ਵੀ ਮੈਂਬਰ ਵੱਲੋਂ ਬਿਆਨ ਨਹੀਂ ਦਿੱਤੇ ਗਏ।

ਕਿਵੇਂ ਬਦਲੀ ਸੀ ਪਾਰਟੀ | BJP Leader

ਸਰਬਜੀਤ ਸਿੰਘ ਕਾਕਾ ਲੱਖੇਵਾਲੀ ਵੀ ਲੰਮੇ ਸਮੇਂ ਤੋਂ ਯੂਥ ਕਾਂਗਰਸ ਵਿੱਚ ਰਹੇ ਸਨ। ਫਿਰ ਉਹ ਵੱਡਾ ਮਾਰੋਟ ਦੇ ਲੱਖੇਵਾਲੀ ਜੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਬਣੇ। ਊਹ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮਨਪ੍ਰੀਤ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਂਦੇ ਰਹੇ ਹਨ। ਸੂਤਰਾਂ ਮੁਤਾਬਿਕ ਪਰਿਵਾਰ ’ਚ ਕਿਸੇ ਗੱਲ ਸਬੰਧੀ ਝਗੜਾ ਚੱਲ ਰਿਹਾ ਸੀ। ਇਸ ਝਗੜੇ ਕਾਰਨ ਗੋਲੀ ਦੱਸੀ ਜਾ ਰਹੀ ਹੈ। ਹਾਲਾਂਕਿ ਗੋਲੀਬਾਰੀ ਦੀ ਘਟਨਾ ਇੱਕ ਹਾਦਸਾ ਹੈ ਜਾਂ ਕਿਸੇ ਵੱਲੋਂ ਮਾਰਨ ਦੀ ਨੀਅਤ ਨਾਲ ਚਲਾਈ ਗਈ ਹੈ ਇਸ ਬਾਰੇ ਕੁਝ ਸਪੱਸ਼ਟ ਨਹੀਂ ਹੋ ਸਕਿਆ ਹੈ।

ਇਹ ਵੀ ਪੜ੍ਹੋ : ‘ਕਾਸੋ ਅਪ੍ਰੇਸ਼ਨ’ ਤਹਿਤ ਵੱਡੇ ਪੱਧਰ ‘ਤੇ ਕੀਤਾ ਗਿਆ ਸਰਚ ਅਪ੍ਰੈਸ਼ਨ