ਸਾਡੇ ਨਾਲ ਸ਼ਾਮਲ

Follow us

20.2 C
Chandigarh
Sunday, February 8, 2026
More
    Home Breaking News Patiala News:...

    Patiala News: ਐਸਐਸਪੀ ਦਫਤਰ ਅੱਗੇ ਭੁੱਖ ਹੜਤਾਲ ’ਤੇ ਬੈਠੀ ਭਾਜਪਾ ਆਗੂ

    Patiala News
    ਪਟਿਆਲਾ: ਭੁੱਖ ਹੜਤਾਲ ’ਤੇ ਬੈਠੇ ਭਾਜਪਾ ਆਗੂ ਜੈਇੰਦਰ ਕੌਰ ਤੇ ਹੋਰ। 

    ਪੁਲਿਸ ਦੇ ਭਰੋਸੇ ਤੋਂ ਬਾਅਦ ਭੁੱਖ ਹੜਤਾਲ ਖਤਮ ਕੀਤੀ | Patiala News

    Patiala News: (ਖੁਸਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਭਾਰਤੀ ਜਨਤਾ ਪਾਰਟੀ ਦੀ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ ਵੱਲੋਂ ਅੱਜ ਸਨੌਰ ਵਿਖੇ ਚੋਣਾਂ ਦੌਰਾਨ ਵਾਪਰੀ ਹਿੰਸਾ ਦੇ ਮੁਲਜ਼ਮਾਂ ਨੂੰ ਕਾਬੂ ਨਾ ਕਰਨ ਸਬੰਧੀ ਐਸਐਸਪੀ ਦਫਤਰ ਨੇੜੇ ਭੁੱਖ ਹੜਤਾਲ ਕੀਤੀ ਗਈ । ਇਸ ਦੌਰਾਨ ਐਸਪੀ ਸਿਟੀ ਵੱਲੋਂ ਭੁੱਖ ਹੜਤਾਲ ਵਾਲੀ ਥਾਂ ’ਤੇ ਪੁੱਜ ਕੇ ਭਰੋਸਾ ਦਿਵਾਇਆ ਕਿ ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਐਸਐਸਪੀ ਦਫਤਰ ਦੇ ਬਾਹਰ ਭੁੱਖ ਹੜਤਾਲ ਦੀ ਅਗਵਾਈ ਕਰਦਿਆਂ ਜੈ ਇੰਦਰ ਕੌਰ ਨੇ ਸਨੌਰ ਹਿੰਸਾ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਢਿੱਲੀ ਕਾਰਗੁਜਾਰੀ ਦੀ ਨਿਖੇਧੀ ਕੀਤੀ।

    ਇਹ ਵੀ ਪੜ੍ਹੋ: Punjab News: ਪੁਲਿਸ ਤੇ ਕਿਸਾਨਾਂ ’ਚ ਧੱਕਾ-ਮੁੱਕੀ, ਪਰਨੀਤ ਕੌਰ ਦਾ ਕਿਸਾਨਾਂ ਵੱਲੋਂ ਵਿਰੋਧ

    ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਮੁਲਜ਼ਮਾਂ ਨੂੰ ਬਚਾਉਣਾ ਠੀਕ ਨਹੀਂ ਹੈ ਅਤੇ ਪੀੜਤ ਵਿਅਕਤੀਆਂ ਨੂੰ ਇਨਸਾਫ ਮਿਲਣਾ ਜ਼ਰੂਰੀ ਹੈ। ਉਨਾਂ ਆਖਿਆ ਕਿ ਗ੍ਰਿਫ਼ਤਾਰੀਆਂ ਵਿੱਚ 15 ਦਿਨਾਂ ਦੀ ਦੇਰੀ ਨੇ ਕਾਨੂੰਨ ਲਾਗੂ ਕਰਨ ਵਿੱਚ ਲੋਕਾਂ ਦਾ ਭਰੋਸਾ ਤੋੜ ਦਿੱਤਾ ਹੈ। ਅਸੀਂ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਜਲਦੀ ਨਿਆਂ ਅਤੇ ਜਵਾਬਦੇਹੀ ਦੀ ਮੰਗ ਕਰਦੇ ਹਾਂ।

    ਜੈ ਇੰਦਰ ਕੌਰ ਨੇ ‘ਆਪ’ ਸਰਕਾਰ ਦੀ ਕਾਨੂੰਨ ਵਿਵਸਥਾ ਦੀਆਂ ਨਾਕਾਮੀਆਂ ‘ਤੇ ਵਰਦੇ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਆਪ ਦੇ ਵਿਧਾਇਕ ਵੱਲੋਂ ਮੁਲਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਪਟਿਆਲਾ ਦੇ ਐਸਪੀ ਸਿਟੀ ਸਰਫਰਾਜ ਆਲਮ ਨੇ ਪ੍ਰਦਰਸ਼ਨਕਾਰੀਆਂ ਨਾਲ ਮੁਲਾਕਾਤ ਕੀਤੀ, ਉਹਨਾਂ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਅਤੇ ਉਹਨਾਂ ਨੂੰ ਭਰੋਸਾ ਦਿਵਾਇਆ ਕਿ ਦੋਸ਼ੀਆਂ ਵਿਰੁੱਧ ਛੇਤੀ ਹੀ ਠੋਸ ਕਾਰਵਾਈ ਕੀਤੀ ਜਾਵੇਗੀ। ਇਸ ਭਰੋਸੇ ਤੋਂ ਬਾਅਦ ਭੁੱਖ ਹੜਤਾਲ ਖਤਮ ਕਰ ਦਿੱਤੀ ਗਈ। Patiala News

    ਇਸ ਮੌਕੇ ਭਾਜਪਾ ਆਗੂਆਂ ਨੇ ਆਖਿਆ ਕਿ ਸਨੌਰ ਹਿੰਸਾ ਮਾਮਲੇ ਨੇ ਵਿਆਪਕ ਰੋਸ ਫੈਲਾਇਆ ਹੈ ਅਤੇ ਵੱਡੀ ਗਿਣਤੀ ਲੋਕ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਇਸ ਮੌਕੇ ਜੈ ਇੰਦਰ ਕੌਰ ਦੇ ਨਾਲ ਸਾਬਕਾ ਸੰਸਦ ਮੈਂਬਰ ਪਟਿਆਲਾ ਪ੍ਰਨੀਤ ਕੌਰ ਅਤੇ ਹੋਰ ਸੀਨੀਅਰ ਭਾਜਪਾ ਆਗੂ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਪਿਛਲੇ ਦਿਨੀ ਪੰਚਾਇਤੀ ਚੋਣਾਂ ਦੌਰਾਨ ਸਨੌਰ ਵਿਖੇ ਗੋਲੀਬਾਰੀ ਕੀਤੀ ਗਈ ਸੀ ਜਿਸ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਸੀ ਇਸ ਦੌਰਾਨ ਪੀੜਤਾਂ ਨੇ ਦੋਸ ਲਗਾਇਆ ਸੀ ਕਿ ਇਹ ਸਭ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਹਿ ’ਤੇ ਵਾਪਰਿਆ ਹੈ।

    LEAVE A REPLY

    Please enter your comment!
    Please enter your name here