ਲੁਧਿਆਣਾ ’ਚ ਭਾਜਪਾ ਦੀ ਵਿਸ਼ਾਲ ਰੈਲੀ, ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਕਰਨਗੇ ਵਰਕਰਾਂ ਨਾਲ ਮੁਲਾਕਾਤ

bjp punjab

ਉਪ ਚੋਣ ਨੂੰ ਲੈ ਕੇ ਰਣਨੀਤੀ ਬਣਾਈ ਜਾਵੇਗੀ 

(ਸੱਚ ਕਹੂੰ ਨਿਊਜ਼) ਲੁਧਿਆਣਾ। ਭਾਜਪਾ ਦੀ ਵਿਸ਼ਾਲ ਰੈਲੀ ਲੁਧਿਆਣਾ ਦੇ ਦਰੇਸੀ ਮੈਦਾਨ ‘ਚ ਹੋਣ ਜਾ ਰਹੀ ਹੈ। ਰੈਲੀ ਨੂੰ ਭਾਜਪਾ ਦੇ ਪੰਜਾਬ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸੰਬੋਧਨ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਅੱਜ ਦੀ ਰੈਲੀ ਵਿੱਚ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ, ਤਾਂ ਜੋ ਭਾਜਪਾ ਸੰਗਰੂਰ ਵਿੱਚ ਬਿਹਤਰ ਪ੍ਰਦਰਸ਼ਨ ਕਰਕੇ ਸੀਟ ਜਿੱਤ ਸਕੇ। ਇਸ ਰੈਲੀ ਦੌਰਾਨ ਸੰਗਰੂਰ ਚੋਣ ਜਿੱਤਣ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ।

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਲੁਧਿਆਣਾ ਪਹੁੰਚਣਗੇ, ਜਿੱਥੋਂ ਉਹ ਪਹਿਲਾਂ ਜ਼ਿਲ੍ਹੇ ਵਿੱਚ ਚੱਲ ਰਹੇ ਭਾਜਪਾ ਦਾ ਕੰਮਕਾਜ ਦੇਖਣਗੇ ਅਤੇ ਜ਼ਿਲ੍ਹਾ ਪ੍ਰਧਾਨ ਪੁਸ਼ਪੇਂਦਰ ਸਿੰਘਲ ਨਾਲ ਮੀਟਿੰਗ ਕਰਨਗੇ। ਇਸ ਤੋਂ ਬਾਅਦ ਸਿੱਧੇ ਦਰੇਸੀ ਮੈਦਾਨ ਪਹੁੰਚ ਕੇ ਰੈਲੀ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨਗੇ। ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ​​ਕਰਨ ਲਈ ਸੀਨੀਅਰ ਲੀਡਰਸ਼ਿਪ ਵੱਲੋਂ ਲਗਾਤਾਰਾਂ ਵਰਕਰਾਂ ਨਾਲ ਮੀਟਿੰਗਾਂ ਕਰਕੇ ਮਜਬੂਤ ਕੀਤਾ ਜਾ ਰਿਹਾ ਹੈ।  ਵਿਰੋਧੀਆਂ ਪਾਰਟੀਆਂ ਦੇ ਵੱਡੇ ਲੀਡਰ ਵੀ ਪੰਜਾਬ ਭਾਜਪਾ ’ਚ ਸ਼ਾਮਲ ਹੋ ਰਹੇ ਹਨ। ਪਿਛਲੇ ਦਿਨੀਂ ਵੀ ਕਾਂਗਰਸ ਦੇ ਕਈ ਦਿੱਗਜ਼ ਆਗੂ ਪਾਰਟੀ ’ਚ ਸ਼ਾਮਲ ਹੋਏ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here