ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਭਾਜਪਾ ਉਮੀਦਵਾਰ ਜਗਦੀਸ਼ ਜੱਗਾ ਦੇ ਹੱਕ ’ਚ ਕੀਤੀ ਰੈਲੀ
(ਖੁਸ਼ਵੀਰ ਸਿੰਘ ਤੂਰ/ਅਜਯ ਕਮਲ) ਰਾਜਪੁਰਾ। ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਢਾ (JP Nadda) ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਮਨੁੱਖਤਾ ਨੂੰ ਸ਼ਰਮਸਾਰ ਕੀਤਾ ਅਤੇ ਸਿੱਖਾਂ ਨਾਲ ਇੰਨੀਆਂ ਵਧੀਕੀਆਂ ਕੀਤੀਆਂ ਜਿਨ੍ਹਾਂ ਕਾਰਨ ਉਸ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਕਾਂਗਰਸ ਤੋਂ ਉਲਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ’ਚ ਲੰਗਰ ਨੂੰ ਟੈਕਸ ਫ੍ਰੀ ਕਰਨ ਦਾ ਕੰਮ ਕੀਤਾ ਹੈ। ਇੰਨਾ ਹੀ ਨਹੀਂ ਕਰਤਾਰਪੁਰ ਲਾਂਘਾ ਵੀ ਪ੍ਰਧਾਨ ਮੰਤਰੀ ਮੋਦੀ ਕਾਰਨ ਸੰਭਵ ਹੋ ਸਕਿਆ ਹੈ। ਸ੍ਰੀ ਨੱਢਾ ਅੱਜ ਇੱਥੋਂ ਦੀ ਦਾਣਾ ਮੰਡੀ ਵਿਖੇ ਰਾਜਪੁਰਾ ਤੋਂ ਭਾਜਪਾ-ਪੰਜਾਬ ਲੋਕ ਕਾਂਗਰਸ ਤੇ ਸੰਯੁਕਤ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਜਗਦੀਸ ਜੱਗਾ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਇੱਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਭਾਜਪਾ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ।
ਇਸ ਮੌਕੇ ਨੱਡਾ (JP Nadda) ਨੇ ਕਿਹਾ ਕਿ ਕਾਂਗਰਸ ਨੇ ਮਨੁੱਖਤਾ ਨੂੰ ਸ਼ਰਮਸਾਰ ਕੀਤਾ ਅਤੇ 30 ਸਾਲ ਤੱਕ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਦੋਸ਼ੀ ਘੁੰਮਦੇ ਰਹੇ, ਕਿਸੇ ਨੇ ਸੁਧ ਨਹੀਂ ਲਈ। ਕਮਿਸ਼ਨ ਬੈਠੇ, ਜਾਂਚਾਂ ਹੋਈਆਂ ਪਰ ਪੀੜਤਾਂ ਦੇ ਹੰਝੂ ਸਾਫ਼ ਕਰਨ ਲਈ ਕੋਈ ਨਹੀਂ ਆਇਆ ਪਰ ਪੀਐੱਮ ਮੋਦੀ ਨੇ ਐੱਸਆਈਟੀ ਬਿਠਾਈ ਅਤੇ ਅੱਜ ਦਿੱਲੀ ਦੇ ਦੰਗਿਆਂ ’ਚ ਜਿਨ੍ਹਾਂ ਦੇ ਹੱਥ ਖੂਨ ਨਾਲ ਰੰਗੇ ਸਨ, ਉਹ ਅੱਜ ਜੇਲ੍ਹ ’ਚ ਹਨ। ਉਨ੍ਹਾਂ ਕਿਹਾ ਪੰਜਾਬ ਦੀ ਧਰਤੀ ਵੀਰਾਂ ਦੀ ਧਰਤੀ ਹੈ। ਧਾਰਮਿਕ ਗੁਰੂਆਂ ਦੀ ਧਰਤੀ ਹੈ। ਇਹ ਸਹੀਦ ਭਗਤ ਸਿੰਘ ਜੀ ਦੀ ਭੂਮੀ ਹੈ। ਮੈਂ ਅਜਿਹੀ ਭੂਮੀ ਨੂੰ ਨਮਨ ਕਰਦਾ ਹਾਂ। ਇਸ ਦੌਰਾਨ ਜੇਪੀ ਨੱਢਾ ਵੱਲੋਂ ਕਾਂਗਰਸ ਤੇ ਸਿੱਖ ਵਿਰੋਧੀ ਹੋਣ ਨੂੰ ਲੈ ਕੇ ਅਨੇਕਾਂ ਵਾਰ ਕੀਤੇ। ਜੇਪੀ ਨੱਡਾ ਨੇ ਕਿਹਾ ਕਿ ਪੰਜਾਬ ਅੰਦਰ ਭਾਜਪਾ ਹੀ ਵਿਕਾਸ ਦੇ ਰਾਹ ’ਤੇ ਲੈ ਕੇ ਜਾ ਸਕਦੀ ਹੈ ਤੇ ਪੰਜਾਬ ਦੇ ਸਿਰ ਚਡ੍ਹੇ ਕਰਜ਼ੇ ਸਮੇਤ ਕਿਸਾਨੀ ਨੂੰ ਉੱਪਰ ਚੁੱਕ ਸਕਦੀ ਹੈ ।
ਇਸ ਰੈਲੀ ਨੂੰ ਰੋਹਤਕ ਤੋਂ ਮੈਂਬਰ ਪਾਰਲੀਮੈਂਟ ਅਰਵਿੰਦ ਸ਼ਰਮਾ, ਭਾਜਪਾ ਦੀ ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ, ਅੰਬਾਲਾ ਦੇ ਵਿਧਾਇਕ ਅਤੇ ਭਾਜਪਾ ਦੇ ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਅਸੀਮ ਗੋਇਲ, ਕੁਰਕਸੇਤਰ ਦੇ ਵਿਧਾਇਕ ਸੁਭਾਸ ਸੁਧਾ ਤੋਂ ਇਲਾਵਾ ਭਾਜਪਾ ਦੇ ਹੋਰ ਸੀਨੀਅਰ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ’ਤੇ ਜਗਦੀਸ ਜੱਗਾ ਨੇ ਰਾਜਪੁਰਾ ਵਾਸੀਆਂ ਨਾਲ ਵਾਅਦਾ ਕੀਤਾ ਕਿ ਉਹ ਪੰਜਾਬ ’ਚ ਭਾਜਪਾ ਦੀ ਅਗਵਾਈ ਵਿੱਚ ਗਠਜੋੜ ਦੀ ਸਰਕਾਰ ਬਣਨ ’ਤੇ ਰਾਜਪੁਰਾ ’ਚ ਵਿਕਾਸ ਕੰਮਾਂ ਦੀ ਹਨ੍ਹੇਰੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜਪੁਰਾ ਵਿੱਚ ਕਾਂਗਰਸ ਨੇ ਜਿਸ ਢੰਗ ਨਾਲ ਲੋਕਾਂ ਨਾਲ ਜ਼ਿਆਦਤੀਆਂ ਕੀਤੀਆਂ ਉਨ੍ਹਾਂ ਦਾ ਇੱਕ-ਇੱਕ ਕਰ ਕੇ ਹਿਸਾਬ ਲਿਆ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ