ਭਾਜਪਾ ਨੇ ਰਾਜਸਥਾਨ ‘ਚ 41 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ 

Rajasthan Assembly Polls

 7 ਸੰਸਦ ਮੈਂਬਰਾਂ ਨੂੰ ਮੈਦਾਨ ਵਿੱਚ ਉਤਾਰਿਆ (Rajasthan Assembly Polls)

(ਸੱਚ ਕਹੂੰ ਨਿਊਜ਼) ਜੈਪੁਰ। ਭਾਜਪਾ ਨੇ ਰਾਜਸਥਾਨ ਚੋਣਾਂ ਲਈ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ 41 ਉਮੀਦਵਾਰਾਂ ਦੀ ਸੂਚੀ ਜਾਰੀ ਕੀਤਾ ਹੈ। ਜਿਨਾਂ ’ਚ ਭਾਜਪਾ ਨੇ ਵਿਧਾਨ ਸਭਾ ਚੋਣਾਂ ਲਈ 7 ਸੰਸਦ ਮੈਂਬਰਾਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਭਾਜਪਾ ਨੇ ਰਾਜਵਰਧਨ ਰਾਠੌੜ, ਦੀਆ ਕੁਮਾਰੀ, ਨਰਿੰਦਰ ਕੁਮਾਰ, ਭਾਗੀਰਥ ਚੌਧਰੀ, ਕਿਰੋੜੀ ਲਾਲ ਮੀਨਾ, ਬਾਬਾ ਬਾਲਕਨਾਥ, ਦੇਵੀ ਸਿੰਘ ਪਟੇਲ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ। (Rajasthan Assembly Polls)

ਰਾਜਪਾਲ ਸਿੰਘ ਸ਼ੇਖਾਵਤ ਅਤੇ ਨਰਪਤ ਸਿੰਘ ਰਾਜਵੀ ਦਾ ਨਾਂ ਪਹਿਲੀ ਸੂਚੀ ਵਿੱਚ ਨਹੀਂ ਹੈ। ਵਿਦਿਆਧਰ ਨਗਰ (ਜੈਪੁਰ) ਤੋਂ ਵਿਧਾਇਕ ਨਰਪਤ ਸਿੰਘ ਰਾਜਵੀ ਦੀ ਥਾਂ ਸੰਸਦ ਮੈਂਬਰ ਦੀਆ ਕੁਮਾਰੀ ਨੂੰ ਟਿਕਟ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਰਾਜਸਥਾਨ ਦੀਆਂ 200 ਵਿਧਾਨ ਸਭਾ ਸੀਟਾਂ ‘ਤੇ 23 ਨਵੰਬਰ ਨੂੰ ਵੋਟਿੰਗ ਹੋਣੀ ਹੈ। ਇਨਾਂ ਚੋਣ ਦੇ ਨਤੀਜੇ 3 ਦਸੰਬਰ ਨੂੰ ਐਲਾਨੇ ਜਾਣਗੇ।

Rajasthan Assembly Polls

Rajasthan Assembly Polls

ਕਿੱਥੇ ਕਦੋਂ ਪੈਣਗੀਆਂ ਵੋਟਾਂ, ਨਤੀਜੇ ਕਦੋਂ? (Rajasthan Assembly Polls)

  • ਰਾਜਥਸਾਨ -23 ਨਵੰਬਰ
  • ਮਿਜ਼ੋਰਮ – 7 ਨਵੰਬਰ
  • ਮੱਧ ਪ੍ਰਦੇਸ਼ – 17 ਨਵੰਬਰ
  • ਛੱਤੀਸਗੜ੍ਹ – 7 ਤੇ 17 ਨਵੰਬਰ (ਦੋ ਪੜਾਅ)
  • ਤੇਲੰਗਾਨਾ – 30 ਨਵੰਬਰ
  • ਮੱਧ ਪ੍ਰਦੇਸ਼, ਰਾਜਸਥਾਨ ਸਮੇਤ ਸਾਰੇ ਸੂਬਿਆਂ ਦੇ ਨਤੀਜੇ ਇਕੱਠੇ ਹੀ 3 ਦਸੰਬਰ ਨੂੰ ਐਲਾਨੇ ਜਾਣਗੇ।

ਇਨ੍ਹਾਂ ਸੂਬਿਆਂ ’ਚ 16.14 ਕਰੋੜ ਤੋਂ ਜ਼ਿਆਦਾ ਵੋਟਰ

ਇਲੈਕਸ਼ਨ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਸਾਰੇ ਪੰਜ ਸੂਬਿਆਂ ਦਾ ਦੌਰਾ ਕੀਤਾ ਅਤੇ ਸਾਰੇ ਸੂਬਿਆਂ ਦੀਆਂ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਤੋਂ ਇਲਾਵਾ ਸਰਕਾਰੀ ਏਜੰਸੀਆਂ, ਸੂਬਾ ਸਰਕਾਰਾਂ ਨਾਲ ਮੀਟਿੰਗਾਂ ਕੀਤੀਆਂ। ਅਸੀਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਸੁਝਾਅ ਤੇ ਫੀਡਬੈਕ ਲੈਣ ਲਈ ਇਹ ਮੀਟਿੰਗ ਕੀਤੀਆਂ ਗਈਆਂ। ਮਿਜ਼ੋਰਮ ਦਾ ਕਾਰਜਕਾਲ ਦਸੰਬਰ 2023 ਨੂੰ ਖ਼ਤਮ ਹੋ ਰਿਹਾ ਹੈ। ਬਾਕੀ ਸੂਬਿਆਂ ਦਾ ਕਾਰਜਕਾਲ ਜਨਵਰੀ 2024 ’ਚ ਖ਼ਤਮ ਹੋ ਰਿਹਾ ਹੈ। ਇਨ੍ਹਾਂ ਪੰਜ ਸੂਬਿਆਂ ’ਚ 679 ਵਿਧਾਨ ਸਭਾ ਸੀਟਾਂ ਹਨ। ਇਨ੍ਹਾਂ ਸੂਬਿਆਂ ’ਚ 16.14 ਕਰੋੜ ਤੋਂ ਜ਼ਿਆਦਾ ਵੋਟਰ ਹਨ। ਇਨ੍ਹਾਂ ’ਚੋਂ 8.2 ਕਰੋੜ ਪੁਰਸ਼ ਤੇ 7.8. ਕਰੋੜ ਮਹਿਲਾ ਵੋਟਰ ਹਨ। ਇਨ੍ਹਾਂ ਸੂਬਿਆਂ ’ਚ 60.2 ਲੱਖ ਅਜਿਹੇ ਵੋਟਰ ਹਨ ਜੋ ਪਹਿਲੀ ਵਾਰ ਆਪਣੀ ਵੋਟ ਦੀ ਵਰਤੋਂ ਕਰਨਗੇ।

ਅਧਿਕਾਰੀਆਂ ਨੇ ਦੱਸਿਆ ਕਿ ਕਮਿਸ਼ਨ ਨੇ ਇਨ੍ਹਾਂ ਸੂਬਿਆਂ ’ਚ ਵੋਟਰ ਸੂਚੀਆਂ ਦੀ ਸਮੀਖਿਆ ਸਮੇਤ ਇਨ੍ਹਾਂ ਸੂਬਿਆਂ ’ਚ ਨਿਰਪੱਖ ਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਪੰਜ ਸੂਬਿਆਂ ’ਚ ਕੁੱਲ ਮਿਲਾ ਕੇ 1,180 ਤੋਂ ਜ਼ਿਆਦਾ ਚੋਣ ਪਰਿਵੇਕਸ਼ਕ ਨਿਯੁਕਤ ਕੀਤੇ ਜਾ ਰਹੇ ਹਨ, ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰਨ ਨਾਲ ਹੀ ਇਨ੍ਹਾਂ ਸੂਬਿਆਂ ਵਿੱਚ ਚੋਣ ਜਾਬਤਾ ਲਾਗੂ ਹੋ ਜਾਵੇਗਾ।