BJP Punjab Candidates 2nd List: ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ

Punjab Municipal Corporation Election
ਫਾਈਲ ਫੋਟੋ

BJP Punjab Candidates 2nd List

ਚੰਡੀਗੜ੍ਹ। ਲੋਕ ਸਭਾ ਚੋਣਾਂ ਦੀ ਚਰਚਾ ਨੇ ਜ਼ੋਰ ਫੜ ਲਿਆ ਹੈ। ਵੱਖ ਵੱਖ ਪਾਰਟੀਆਂ ਚੋਣ ਪ੍ਰਚਾਰ ਵਿੱਚ ਉੱਤਰ ਆਈਆਂ ਹਨ। ਇਸ ਦੌਰਾਨ ਵੱਖ ਵੱਖ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਵੀ ਐਲਾਨ ਕਰ ਰਹੀਆਂ ਹਨ। ਇਸ ਦੇ ਤਹਿਤ ਹੀ ਭਾਜਪਾ ਨੇ ਅੱਜ ਆਪਣੀ ਦੂਜੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਭਾਜਪਾ ਨੇ ਮਹਾਂਰਾਸ਼ਟਰ ਤੇ ਪੰਜਾਬ ’ਚ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਭਾਜਪਾ ਨੇ ਮਹਾਂਰਾਸ਼ਟਰ ਦੀ ਸਤਾਰਾ ਲੋਕ ਸਭਾ ਸੀਟ ਤੋਂ ਛਤਰਪਤੀ ਉਦੈਨਰਾਜੇ ਭੌਂਸੇ ਦਾ ਨਾਂਅ ਜਾਰੀ ਕੀਤਾ ਹੈ। (BJP Punjab Candidates 2nd List )

ਇਸੇ ਤਰ੍ਹਾਂ ਹੀ ਪੰਜਾਬ ਦੀਆਂ ਤਿੰਨ ਲੋਕ ਸਭਾ ਸੀਟਾਂ ਤੋਂ ਵੀ ਉਮੀਦਵਾਰਾਂ ਦੇ ਨਾਂਅ ਜਾਰੀ ਕੀਤੇ ਹਨ। ਪੰਜਾਬ ਦੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਮੌਜ਼ੂਦਾ ਸੰਸਦ ਮੈਂਬਰ ਤੇ ਕੇੀਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਬਠਿੰਡਾ ਤੋਂ ਪਰਮਪਾਲ ਕੌਰ ਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂ ਵਿੰਡ ਨੂੰ ਉਮੀਦਵਾਰ ਐਲਾਨਿਆ ਹੈ। (BJP Punjab Candidates 2nd List)

Also Read : ਬਚਪਨ ਬਚਾਉਣ ਲਈ ਬਣੇ ਨੀਤੀ

ਜ਼ਿਕਰਯੋਗ ਹੈ ਕਿ ਪਰਮਪਾਲ ਕੌਰ ਸਿੱਧੂ ਆਈਏਐੱਸ ਨੇ ਪਿਛਲੇ ਦਿਨੀਂ ਅਗਾਊਂ ਸੇਵਾਮੁਕਤੀ ਲੈ ਕੇ ਆਪਣੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਨਾਲ ਭਾਜਪਾ ਜੁਆਇਨ ਕਰ ਲਈ ਸੀ। ਦੱਸ ਦਈਏ ਕਿ ਉਹ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ ਜੋ ਅਕਾਲੀ ਦਲ ਦੇ ਸੀਨੀਅਰ ਨੇਤਾ ਵਜੋਂ ਜਾਣੇ ਜਾਂਦੇ ਹਨ।