ਬੰਗਾਲ ‘ਚ ਭਾਜਪਾ ਨੂੰ ਝਟਕਾ: ਨਾਰਾਜ਼ ਸੰਸਦ ਮੈਂਬਰ ਅਰਜੁਨ ਸਿੰਘ ਦੀ ਤ੍ਰਿਣਮੂਲ ‘ਚ ਵਾਪਸੀ

arjun singh

ਬੰਗਾਲ ‘ਚ ਭਾਜਪਾ ਨੂੰ ਝਟਕਾ: ਨਾਰਾਜ਼ ਸੰਸਦ ਮੈਂਬਰ ਅਰਜੁਨ ਸਿੰਘ ਦੀ ਤ੍ਰਿਣਮੂਲ ‘ਚ ਵਾਪਸੀ

(ਸੱਚ ਕਹੂੰ ਨਿਊਜ਼) ਕੋਲਕੱਤਾ। ਪੱਛਮੀ ਬੰਗਾਲ ਦੇ ਬੈਰਕਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਰਜੁਨ ਸਿੰਘ (Arjun Singh Trinamool) ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਅਰਜੁਨ ਸਿੰਘ ਨੇ ਟੀਐਮਸੀ ਦੇ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਦੀ ਅਗਵਾਈ ’ਚ ਪਾਰਟੀ ਦੀ ਮੈਂਬਰਸ਼ਿਪ ਲਈ। ਅਰਜੁਨ ਸਿੰਘ 2019 ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਨ ਅਤੇ ਬੈਰਕਪੁਰ ਤੋਂ ਸੰਸਦ ਮੈਂਬਰ ਬਣੇ ਸਨ। ਸਿੰਘ ਬੰਗਾਲ ਵਿਧਾਨ ਸਭਾ ਵਿੱਚ ਭਾਟਪਾਰਾ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ।

ਦੱਸਿਆ ਜਾ ਰਿਹਾ ਹੈ ਕਿ ਭਾਜਪ ਤੋਂ ਨਾਰਾਜ਼ ਅਰਜਨ ਸਿੰਘ ਪਿਛਲੇ 6 ਮਹੀਨਿਆਂ ਤੋਂ ਲਗਾਤਾਰ ਭਾਜਪਾ ਤੋਂ ਕਿਨਾਰਾ ਕਰ ਰਹੇ ਸਨ। ਹਾਲਾਂਕਿ ਭਾਜਪਾ ਨੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ। ਅਰਜੁਨ ਸਿੰਘ ਵੱਲੋਂ ਅਭਿਸ਼ੇਕ ਬੈਨਰਜੀ ਨੂੰ ਮਿਲਣ ਦੀਆਂ ਖ਼ਬਰਾਂ ਤੋਂ ਬਾਅਦ ਭਾਜਪਾ ਉਨ੍ਹਾਂ ਨੂੰ ਮਨਾਉਣ ਲਈ ਸਰਗਰਮ ਹੋ ਗਈ ਪਰ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਾਈਕਮਾਂਡ ਦਾ ਫ਼ੋਨ ਰਿਸਿਵ ਨਹੀਂ ਕੀਤਾ।

ਜਿਕਰਯੋਗ ਹੈ ਕਿ ਅਰਜੁਨ ਸਿੰਘ ਪਿਛਲੇ ਕਈ ਮਹੀਨਿਆਂ ਤੋਂ ਜੂਟ ਕਿਸਾਨਾਂ ਦੀ ਮੰਗ ਨੂੰ ਲੈ ਕੇ ਆਪਣੀ ਹੀ ਸਰਕਾਰ ਵਿਰੁੱਧ ਹਮਲਾਵਰ ਸੀ। ਦਰਅਸਲ, ਕੇਂਦਰੀ ਜੂਟ ਕਮਿਸ਼ਨ ਨੇ ਕੱਚੇ ਜੂਟ ਦੀਆਂ ਕੀਮਤਾਂ ਤੈਅ ਕੀਤੀਆਂ, ਜਿਸ ਤੋਂ ਬਾਅਦ ਬੰਗਾਲ ਵਿੱਚ ਕੱਚਾ ਜੂਟ ਲੋੜ ਤੋਂ ਘੱਟ ਮਿਲਣਾ ਸ਼ੁਰੂ ਹੋ ਗਿਆ। ਸਿੰਘ ਇਸ ਸਬੰਧੀ ਕੇਂਦਰ ਵਿਰੁੱਧ ਲਗਾਤਾਰ ਆਵਾਜ਼ ਉਠਾ ਰਹੇ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ