ਪੰਜਾਬ ’ਚ ਭਾਜਪਾ 117 ਸੀਟਾਂ ’ਤੇ ਚੋਣ ਲੜੇਗੀ : ਸ਼ੇਖਾਵਤ

ਭਾਜਪਾ ਨੇ ਪੋਸਟਰ ਜਾਰੀ ਕਰਕੇ ਦਿੱਤਾ ਨਵਾਂ ਨਾਅਰਾ ‘ਨਵਾਂ ਪੰਜਾਬ, ਭਾਜਪਾ ਦੇ ਨਾਲ’

(ਸੱਚ ਕਹੂੰ ਨਿਊਜ਼) ਚੰਡੀਗੜ੍ਹ । ਭਾਜਪਾ ਨੇ ਸੂਬੇ ’ਚ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਚੰਡੀਗੜ੍ਹ ਪਹੁੰਚੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ’ਚ ਭਾਜਪਾ ਆਗੂਆਂ ਨੇ ਇਸ ਦਾ ਇੱਕ ਪੋਸਟਰ ਜਾਰੀ ਕੀਤਾ ਹੈ ਜਿਸ ’ਤੇ ਲਿਖਿਆ ਹੈ ‘ਨਵਾਂ ਪੰਜਾਬ-ਭਾਜਪਾ ਦੇ ਨਾਲ’। ਸੇਖਾਵਤ ਨੇ ਕਿਹਾ ਕਿ ਪੰਜਾਬ ’ਚ ਭਾਜਪਾ ਸਾਰੀਆਂ 117 ਸੀਟਾਂ ’ਤੇ ਚੋਣ ਲੜੇਗੀ ਤੇ ਆਉਦੀਆਂ ਵਿਧਾਨ ਸਭਾ ਚੋਣਾਂ ’ਚ ਕਮਲ ਜ਼ਰੂਰ ਖਿੜੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਸਮਝੌਤੇ ’ਤੇ ਸ਼ੇਖਾਵਤ ਨੇ ਕਿਹਾ ਕਿ ਜੋ ਵੀ ਉਨ੍ਹਾਂ ਦੀਆਂ ਵਿਚਾਰਧਾਰਾ ਦੇ ਨਾਲ ਹੈ ਉਹ ਬਾਹਾਂ ਫੈਲਾ ਕੇ ਉਨ੍ਹਾਂ ਦਾ ਸਵਾਗਤ ਕਰਨਗੇ। ਉਨ੍ਹਾਂ ਕਿਸਾਨ ਅੰਦੋਲਨ ’ਤੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ ਕਿਸਾਨਾ ਦੇ ਫਾਇਦੇ ਲਈ ਹੀ ਕੇਂਦਰ ਸਰਕਾਰ ਨੇ ਇਹ ਤਿੰਨ ਖੇਤੀ ਕਾਨੂੰਨ ਲਿਆਂਦੇ ਜਿਸ ’ਚ ਜ਼ਿਆਦਾਰ ਕਿਸਾਨ ਰਾਜ਼ੀ ਹਨ। ਫਿਰ ਵੀ ਉਹ ਨਹੀਂ ਚਾਹੁੰਦੇ ਕੋਈ ਕਿਸਾਨ ਨਾਰਾਜ਼ ਹੋਵੇ। ਇਸ ਲਈ ਕੇਂਦਰ ਸਰਕਾਰ ਦੇ ਗੱਲਬਾਤ ਦੇ ਦਰਵਾਜੇ ਖੁੱਲ੍ਹੇ ਹਨ। ਕੇਂਦਰ ਸਰਕਾਰ ਵੀ ਚਾਹੁੰਦੀ ਹੈ ਇਸ ਮਸਲੇ ਦਾ ਛੇਤੀ ਹੱਲ ਹੋਵੇ। ਸ਼ੇਖਾਵਤ ਨੇ ਕਿਹਾ ਕਿ ਕੁਝ ਵਿਅਕਤੀ ਕਿਸਾਨ ਅੰਦੋਲਨ ਨੂੰ ਆਪਣੇ ਨਿੱਜੀ ਸਵਾਰਥਾਂ ਤੇ ਸਿਆਸਤ ਲਈ ਵਰਤੇ ਰਹੇ ਹਨ ਜੋ ਕਿ ਬਿਲਕੁਲ ਗਲਤ ਹੈ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ’ਚ ਫੈਲੇ ਡਰੱਗ, ਮਾਫ਼ੀਆ ਰਾਜ ਤੇ ਭਿ੍ਰਸ਼ਟਾਚਾਰ ਨੂੰ ਭਾਜਪਾ ਸਰਕਾਰ ਆਉਣ ’ਤੇ ਪੂਰੀ ਤਰ੍ਹਾਂ ਖਤਮ ਕਰ ਦੇਵੇਗੀ ਸੂਬੇ ’ਚ ਲੋਕ ਕਾਂਗਰਸ ਸਰਕਾਰ ਤੋਂ ਆਪਸੀ ਕਲੇਸ਼ ਦੇ ਚੱਲਦਿਆਂ ਨਾਰਾਜ਼ ਹਨ ਇਸ ਲਈ ਸੂਬੇ ਦੇ ਲੋਕ ਮੌਜ਼ੂਦਾ ਸਰਕਾਰ ਤੋਂ ਦੁਖੀ ਹਨ।

ਬੀਐੱਸਐੱਫ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਸੂਬੇ ’ਚ ਰਾਜਨੀਤੀ ਹੋ ਰਹੀ ਹੈ ਅੱਤਵਾਦੀ ਨਵੀਂ ਤਕਨੀਕ ਨਾਲ ਡਰੋਨ ਰਾਹੀਂ ਸੂਬੇ ’ਚ ਹਥਿਆਰ ਤੇ ਨਸ਼ਾ ਭੇਜ ਰਹੇ ਹਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀ ਇਹੀ ਗੱਲ ਕਹੀ ਇਸ ਲਈ ਬੀਐੱਸਐਫ ਨੂੰ ਇਹ ਅਧਿਕਾਰ ਦਿੱਤਾ ਹੈ ਜੋ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਲਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ