ਰਾਜਗ ਨੂੰ ਮਿਲਣਗੀਆਂ 300 ਤੋਂ ਜ਼ਿਆਦਾ ਸੀਟਾਂ
ਨਵੀਂ ਦਿੱਲੀ, ਏਜੰਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਇਹ ਵਿਸ਼ਵਾਸ ਪ੍ਰਗਟ ਕੀਤਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) 2019 ਦੀਆਂ ਲੋਕ ਸਭਾ ਚੋਣਾਂ 2014 ਦੇ ਮੁਕਾਬਲੇ ਵੱਡੇ ਬਹੁਮਤ ਨਾਲ ਜਿੱਤੇਗੀ ਅਤੇ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਨੂੰ ਇਸ ਚੋਣ ‘ਚ 300 ਤੋਂ ਜ਼ਿਆਦਾ ਸੀਟਾਂ ਮਿਲਣਗੀਆਂ। ਪ੍ਰਧਾਨ ਮੰਤਰੀ ਨੇ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ‘ਚ ਕਿਹਾ ਕਿ ‘ਮੈਨੂੰ ਵਿਸ਼ਵਾਸ ਹੈ ਕਿ ਇਸ ਵਾਰ ਭਾਜਪਾ 2014 ਦੇ ਮੁਕਾਬਲੇ ਵੱਡੇ ਬਹੁਮਤ ਨਾਲ ਸੱਤਾ ‘ਚ ਆਵੇਗੀ। ਇੱਕ ਸੰਭਾਵਨਾ ਹੋ ਸਕਦੀ ਹੈ ਕਿ 2024 ‘ਚ ਇੱਕ ਮਜ਼ਬੂਤ ਵਿਰੋਧੀ ਹੋਵੇ ਪਰ 2019 ‘ਚ ਅਜਿਹਾ ਨਹੀਂ ਹੈ। ਦੇਸ਼ ਨੇ ਸਾਨੂੰ ਸੱਤਾ ‘ਚ ਲਿਆਉਣ ਦਾ ਮਨ ਬਣਾ ਲਿਆ ਹੈ। ‘ ਮੋਦੀ ਨੇ ਵਿਰੋਧੀ ‘ਮਹਾਂਗਠਜੋੜ’ ‘ਤੇ ਕਿਹਾ ਕਿ ਦੇਸ਼ ਦੇ ਲੋਕ ਗਠਜੋੜ ਦੇ ਖਿਲਾਫ਼ ਨਹੀਂ ਹਨ ਪਰ ਉਹ ਸਥਿਰ ਸਰਕਾਰ ਚਾਹੁੰਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।