ਪੰਜਾਬ ’ਚ ਭਾਜਪਾ ਅਕਾਲੀ ਦਲ ਨਾਲ ਨਹੀਂ ਕਰੇਗੀ ਸਮਝੌਤਾ: ਹਰਦੀਪ ਪੁਰੀ

BJP Akali Dal

(ਰਾਜਨ ਮਾਨ) ਜਲੰਧਰ। ਕੇਂਦਰੀ ਸ਼ਹਿਰੀ ਮਾਮਲਿਆਂ ਅਤੇ ਪੈਟਰੋਲਿੰਗ ਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਭਾਜਪਾ ਦੇ ਅਕਾਲੀ ਦਲ ਨਾਲ ਆਉਣ ਵਾਲੇ ਦਿਨਾਂ ’ਚ ਸਮਝੌਤੇ ਸਬੰਧੀ ਕਨਸੋਆਂ ਨੂੰ ਨਕਾਰਦਿਆਂ ਸਪੱਸ਼ਟ ਕਿਹਾ ਕਿ ਪੰਜਾਬ ’ਚ ਭਾਰਤੀ ਜਨਤਾ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਦੁਬਾਰਾ ਗਠਜੋੜ ਨਹੀਂ ਹੋਵੇਗਾ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦੌਰਾਨ ਪੰਜਾਬ ਦੀਆਂ 117 ਸੀਟਾਂ ਵਿੱਚੋਂ ਭਾਜਪਾ ਸਿਰਫ 23 ’ਤੇ ਚੋਣ ਲੜ ਕੇ ਜੂਨੀਅਰ ਪਾਰਟਨਰ ਵਜੋਂ ਕੰਮ ਕਰਦੀ ਰਹੀ ਹੈ ਪਰ ਹੁਣ ਅਜਿਹਾ ਨਹੀਂ ਹੋਵੇਗਾ। (BJP Akali Dal)

ਗਠਜੋੜ ਦੌਰਾਨ ਲਏ ਫੈਸਲੇ ਭਾਜਪਾ ਦੇ ਨਹੀਂ ਹੁੰਦੇ ਸਨ। ਹੁਣ ਭਾਜਪਾ ਸਭ ਦਾ ਸਾਥ, ਸਭ ਦਾ ਵਿਕਾਸ ਅਤੇ ਸਭ ਦਾ ਵਿਸ਼ਵਾਸ ਲੈ ਕੇ ਕੰਮ ਕਰ ਰਹੀ ਹੈ ਅਤੇ ਭਾਜਪਾ ਦਾ ਆਪਣਾ ਵਰਕਿੰਗ ਸਟਾਈਲ ਹੈ। ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ ਦੀ ਜਿਮਨੀ ਚੋਣ ’ਚ ਵੀ ਭਾਜਪਾ ਦੀ ਸਥਿਤੀ ਕਾਫੀ ਮਜ਼ਬੂਤ ਹੈ। ਮੇਰਾ ਮੰਨਣਾ ਹੈ ਕਿ ਇਹ ਜਿੱਤਣ ਵਾਲੀ ਲੜਾਈ ਹੈ। ਇਸ ਜਿਮਨੀ ਚੋਣ ’ਚ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਭਾਜਪਾ ਨੂੰ ਕਾਫ਼ੀ ਲਾਭ ਹੋਵੇਗਾ।

ਕੇਂਦਰੀ ਮੰਤਰੀ ਨੇ ਕਿਹਾ ਕਿ ਦੇਸ਼ ’ਚ ਪਿਛਲੇ ਇੱਕ ਸਾਲ ਤੋਂ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਸਥਿਰ ਹਨ। ਆਉਣ ਵਾਲੇ ਸਮੇਂ ਵਿਚ ਪੈਟਰੋਲਿੰਗ ਪਦਾਰਥਾਂ ਦੀਆਂ ਕੀਮਤਾਂ ਘਟਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਿਤ ਸੂਬਿਆਂ ਨੇ ਪੈਟਰੋਲ-ਡੀਜਲ ’ਤੇ ਵੈਟ ਘੱਟ ਕੀਤਾ ਹੈ, ਜਿਸ ਕਾਰਨ ਉਥੇ ਦੂਜੇ ਸੂਬਿਆਂ ਦੇ ਮੁਕਾਬਲੇ ਕੀਮਤਾਂ ਕਾਫ਼ੀ ਘੱਟ ਹਨ। ਇਸ ਮੌਕੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸੂਬਾਈ ਬੁਲਾਰਾ ਅਨਿਲ ਸਰੀਨ, ਨੀਲਕੰਠ ਬਖਸ਼ੀ, ਸੂਬਾਈ ਮੀਡੀਆ ਇੰਚਾਰਜ ਜਨਾਰਦਨ ਸ਼ਰਮਾ, ਅਮਿਤ ਭਾਟੀਆ, ਤਰੁਣ ਕੁਮਾਰ ਆਦਿ ਮੌਜ਼ੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here