ਭਾਜਪਾ ਗੋਆ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰੇਗੀ
ਪਣਜੀ। ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਕਰੀਬ 10 ਦਿਨ ਬਾਅਦ ਭਾਰਤੀ ਜਨਤਾ ਪਾਰਟੀ ਸੋਮਵਾਰ ਨੂੰ ਗੋਆ ‘ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰੇਗੀ। ਭਾਜਪਾ ਵਿਧਾਇਕ ਦਲ ਆਪਣੇ ਨੇਤਾ ਦੀ ਚੋਣ ਲਈ ਸ਼ਾਮ 4 ਵਜੇ ਸੂਬਾ ਪਾਰਟੀ ਹੈੱਡਕੁਆਰਟਰ ਵਿਖੇ ਮੀਟਿੰਗ ਕਰੇਗੀ।
ਮੀਟਿੰਗ ਦੋ ਕੇਂਦਰੀ ਅਬਜ਼ਰਵਰਾਂ – ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਐਲ ਮੁਰੂਗਨ, ਗੋਆ ਚੋਣ ਇੰਚਾਰਜ ਦੇਵੇਂਦਰ ਫੜਨਵੀਸ ਅਤੇ ਗੋਆ ਇੰਚਾਰਜ ਸੀਟੀ ਰਵੀ ਦੀ ਮੌਜੂਦਗੀ ਵਿੱਚ ਹੋਵੇਗੀ। ਬੀਜੇਪੀ ਗੋਆ ਇਕਾਈ ਦੇ ਪ੍ਰਧਾਨ ਸਦਾਨੰਦ ਸ਼ੇਤ ਤਵਾਨਡੇ ਨੇ ਐਤਵਾਰ ਨੂੰ ਸ਼ਹਿਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ, “ਅਸੀਂ ਭਲਕੇ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਰਾਜਪਾਲ ਕੋਲ ਪਹੁੰਚ ਕਰਾਂਗੇ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਾਂਗੇ।”
ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਸ਼ਹਿਰ ਦੇ ਨੇੜੇ ਸਿਆਮਾ ਪ੍ਰਸਾਦ ਮੁਖਰਜੀ ਸਟੇਡੀਅਮ ਵਿੱਚ ਹੋਵੇਗਾ।ਜ਼ਿਕਰਯੋਗ ਹੈ ਕਿ 14 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ 20 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਇਸ ਨੂੰ ਤਿੰਨ ਆਜ਼ਾਦ ਵਿਧਾਇਕਾਂ ਦਾ ਸਮਰਥਨ ਹਾਸਲ ਹੈ। ਸੂਬਾ ਵਿਧਾਨ ਸਭਾ ਦਾ ਕਾਰਜਕਾਲ 16 ਮਾਰਚ ਨੂੰ ਖਤਮ ਹੋ ਗਿਆ ਸੀ। ਉਦੋਂ ਤੋਂ ਪ੍ਰਮੋਦ ਸਾਵੰਤ ਸੂਬੇ ਦੇ ਕਾਰਜਕਾਰੀ ਮੁੱਖ ਮੰਤਰੀ ਵਜੋਂ ਸੇਵਾ ਨਿਭਾਅ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ