80 ਸਾਲ ਦੀ ਉਮਰ ’ਚ ਕੈਪਟਨ ਦੀ ਨਵੀਂ ਪਾਰੀ
- ਪੰਜਾ, ਹਾਕੀ ਤੇ ਹੁਣ ਕਮਲ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ’ਚ ਸ਼ਾਮਲ ਹੋ ਗਏ ਹਨ। ਅਮਰਿੰਦਸ ਸਿੰਘ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ‘ਚ ਸੀਨੀਅਰ ਨੇਤਾਵਾਂ ਦੀ ਮੌਜੂਦਗੀ ‘ਚ ਪਾਰਟੀ ‘ਚ ਸ਼ਾਮਲ ਹੋਏ। ਇਸ ਦੇ ਨਾਲ ਹੀ ਕੈਪਟਨ ਦੀ ਆਪਣੀ ‘ਪੰਜਾਬ ਲੋਕ ਕਾਂਗਰਸ’ (ਪੀ.ਐਲ.ਸੀ.) ਪਾਰਟੀ ਦਾ ਵੀ ਭਾਜਪਾ ਵਿੱਚ ਰਲੇਵਾਂ ਹੋ ਗਿਆ ਹੈ। ਪਾਰਟੀ ’ਚ ਸ਼ਾਮਲ ਹੋਣ ’ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਇਲਾਵਾ ਅਮਰਿੰਦਰ ਸਿੰਘ ਨਾਲ ਕਈ ਸਾਬਕਾ ਵਿਧਾਇਕ ਵੀ ਭਾਜਪਾ ’ਚ ਸ਼ਾਮਲ ਹੋਏ। ਭਾਜਪਾ ਦੇ ਮੁੱਖ ਦਫ਼ਤਰ ’ਚ ਇਹ ਪ੍ਰੋਗਰਾਮ ਰੱਖਿਆ ਗਿਆ ਸੀ ਜਿਸ ’ਚ ਭਾਜਪਾ ਦੇ ਕਈ ਵੱਡੇ ਆਗੂ ਪਹੁੰਚੇ । ਪਾਰਟੀ ’ਚ ਸ਼ਾਮਲ ਹੋਣ ’ਤੇ ਕੇਂਦਰੀ ਮੰਤਰੀ ਤੋਮਰ ਨੇ ਕਿਹਾ ਕਿ ਸਭ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਹੁਣ ਕੈਪਟਨ ਅਮਰਿੰਦਰ ਸਿੰਘ 80 ਸਾਲ ਦੀ ਉਮਰ ’ਚ ਨਵੀਂ ਪਾਰੀ ਦੀ ਸ਼ੁਰੂਆਤ ਕਰਨਗੇ।
ਰਿਪੋਰਟ ਮੁਤਾਬਕ ਬੇਟਾ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ, ਮੁਕਤਸਰ ਤੋਂ ਸਾਬਕਾ ਵਿਧਾਇਕ ਕਰਨ ਕੌਰ ਅਤੇ ਭਦੌੜ ਤੋਂ ਸਾਬਕਾ ਵਿਧਾਇਕ ਨਿਰਮਲ ਸਿੰਘ ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਭਾਜਪਾ ਹੁਣ ਪੰਜਾਬ ਵਿੱਚ ਪਾਰਟੀ ਦਾ ਪੁਨਰਗਠਨ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ ਕੈਪਟਨ ਦੇ ਕਈ ਸਾਥੀ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਭਾਜਪਾ ’ਚ ਸ਼ਾਮਲ ਹੋਣ ਤੋਂ ਤੋਂ ਪਹਿਲਾਂ ਅਮਰਿੰਦਰ ਸਿੰਘ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ।
ਕੈਪਟਨ ਦਾ ਸਿਆਸੀ ਸਫ਼ਰ ….
ਅਮਰਿੰਦਰ ਸਿੰਘ ਦੋ ਵਾਰ ਮੁੱਖ ਮੰਤਰੀ ,ਦੋ ਵਾਰ ਮੈਂਬਰ ਪਾਰਲੀਮੈਂਟ, ਛੇ ਵਾਰ ਵਿਧਾਇਕ ਅਤੇ 3 ਵਾਰ ਰਹੇ ਪੰਜਾਬ ਕਾਂਗਰਸ ਦੇ ਪ੍ਰਧਾਨ , ਕਾਂਗਰਸ ,ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ’ਚ ਸ਼ਾਮਲ ਹੋਣ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦਾ ਪੰਜਾਬ ਦੇ ਉੱਘੇ ਸਿਆਸੀ ਲੀਡਰਾਂ ’ਚ ਆਉਂਦਾ ਹੈ।
ਜੁਆਇਨ ਕਰਨ ਤੋਂ ਬਾਅਦ ਅਹਿਮ ਜ਼ਿੰਮੇਵਾਰੀਆਂ ਮਿਲ ਸਕਦੀਆਂ ਹਨ
ਭਾਜਪਾ ਪੰਜਾਬ ਵਿੱਚ ਪਾਰਟੀ ਦਾ ਪੁਨਰਗਠਨ ਕਰਨ ਦੀ ਤਿਆਰੀ ਕਰ ਰਹੀ ਹੈ ਕਿਉਂਕਿ ਭਾਜਪਾ ਦੇ ਮੌਜੂਦਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਾਰਜਕਾਲ ਖਤਮ ਹੋਣ ਵਾਲਾ ਹੈ। ਅਜਿਹੇ ’ਚ ਪੰਜਾਬ ਲੋਕ ਕਾਂਗਰਸ ਦੇ ਭਾਜਪਾ ’ਚ ਰਲੇਵੇਂ ਤੋਂ ਬਾਅਦ ਪਾਰਟੀ ਲੀਡਰਸ਼ਿਪ ਕੈਪਟਨ ਅਤੇ ਉਨ੍ਹਾਂ ਦੇ ਕਰੀਬੀਆਂ ਨੂੰ ਪੰਜਾਬ ’ਚ ਅਹਿਮ ਜ਼ਿੰਮੇਵਾਰੀਆਂ ਸੌਂਪ ਸਕਦੀ ਹੈ। ਜਨਵਰੀ 2020 ਵਿਚ ਪੰਜਾਬ ਭਾਜਪਾ ਇਕਾਈ ਦੇ ਮੁਖੀ ਬਣੇ ਅਸ਼ਵਨੀ ਸ਼ਰਮਾ ਦਾ 3 ਸਾਲਾਂ ਦਾ ਕਾਰਜਕਾਲ ਜਨਵਰੀ-2023 ਵਿਚ ਖਤਮ ਹੋ ਗਿਆ। ਮੌਜੂਦਾ ਵਿਧਾਨ ਸਭਾ ਵਿੱਚ ਭਾਜਪਾ ਦੇ ਸਿਰਫ਼ 2 ਵਿਧਾਇਕ ਹਨ।
ਵਿਧਾਨ ਸਭਾ ਚੋਣਾਂ ਇਕੱਠੀਆਂ ਲੜਨ ਵਾਲੇ ਕੈਪਟਨ ਬੀਜੀਪੀ
ਨਵਜੋਤ ਸਿੱਧੂ ਦੇ ਮੁੱਦੇ ’ਤੇ ਕਾਂਗਰਸ ਹਾਈਕਮਾਂਡ ਨਾਲ ਟਕਰਾਅ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਕਾਂਗਰਸ ਪਾਰਟੀ ਛੱਡ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ‘ਪੰਜਾਬ ਲੋਕ ਕਾਂਗਰਸ’ (ਪੀ.ਐਲ.ਸੀ.) ਪਾਰਟੀ ਬਣਾਈ। ਇਸ ਸਾਲ ਫਰਵਰੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਭਾਜਪਾ ਨਾਲ ਗੱਠਜੋੜ ਕਰਕੇ ਮੈਦਾਨ ਵਿੱਚ ਉਤਰੇ ਸਨ। ਹਾਲਾਂਕਿ, ਨਾ ਤਾਂ ਉਹ ਖੁਦ ਆਪਣੀ ਪਟਿਆਲਾ ਸੀਟ ਬਚਾ ਸਕੇ ਅਤੇ ਨਾ ਹੀ ਸੂਬੇ ’ਚ ਕੋਈ ਹੋਰ ਉਮੀਦਵਾਰ ਜਿੱਤ ਸਕੇ।
ਕੈਪਟਨ ਅਮਰਿੰਦਰ ਸਿੰਘ ਦਾ ਪਰਿਵਾਰ
ਪਿਤਾ ਦਾ ਨਾਮ ਯਾਦਵਿੰਦਰ ਸਿੰਘ
ਮਾਤਾ ਦਾ ਨਾਮ ਰਾਜਮਾਤਾ ਮਹਿੰਦਰ ਕੌਰ
ਭਰਾ ਦਾ ਨਾਮ ਮਾਲਵਿੰਦਰ ਸਿੰਘ
ਭੈਣ ਦਾ ਨਾਮ ਹੇਮਿੰਦਰ ਕੌਰ, ਰੁਪਿੰਦਰ ਕੌਰ
ਪਤਨੀ ਦਾ ਨਾਮ ਪ੍ਰਨੀਤ ਕੌਰ
ਪੁੱਤਰ ਦਾ ਨਾਮ ਰਣਇੰਦਰ ਸਿੰਘ
ਬੇਟੀ ਦਾ ਨਾਮ ਜੈ ਇੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ ਦਾ ਜਨਮ ਅਤੇ ਸਿੱਖਿਆ
ਕੈਪਟਨ ਅਮਰਿੰਦਰ ਸਿੰਘ ਦਾ ਜਨਮ 11 ਮਾਰਚ 1942 ਨੂੰ ਪੰਜਾਬ ਦੇ ਸ਼ਹਿਰ ਪਟਿਆਲਾ ਵਿੱਚ ਹੋਇਆ ਸੀ। ਉਸ ਦੇ ਪਿਤਾ, ਯਾਦਵਿੰਦਰਾ ਸਿੰਘ ਪਟਿਆਲਾ, ਸਟੇਟ ਪੁਲਿਸ ਵਿੱਚ ਇੱਕ ਇੰਸਪੈਕਟਰ ਜਨਰਲ ਵਜੋਂ ਕੰਮ ਕਰਦੇ ਸਨ, ਅਤੇ ਦੂਜੇ ਵਿਸ਼ਵ ਯੁੱਧ ਦੌਰਾਨ ਇਟਲੀ ਅਤੇ ਵਰਮਾ ਵੀ ਗਏ ਸਨ। ਉਨ੍ਹਾਂ ਦੀ ਮਾਤਾ ਦਾ ਨਾਂਅ ਮਹਾਰਾਣੀ ਮਹਿੰਦਰ ਕੌਰ ਸੀ। ਉਸਨੇ ਆਪਣੀ ਸਕੂਲੀ ਪੜ੍ਹਾਈ ਵੇਲਹਮ ਬੁਆਏਜ਼ ਸਕੂਲ ਅਤੇ ਲਾਰੈਂਸ ਸਕੂਲ, ਸਨਾਵਰ ਤੋਂ ਕੀਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ