Farmers Punjab News: ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਹੜ੍ਹ ਪੀੜਤ ਕਿਸਾਨਾਂ ਦੀ ਮੱਦਦ ਲਈ ਟਰੈਕਟਰਾਂ ਦਾ ਕਾਫਲਾ ਰਵਾਨਾ

Farmers Punjab News
Farmers Punjab News: ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਹੜ੍ਹ ਪੀੜਤ ਕਿਸਾਨਾਂ ਦੀ ਮੱਦਦ ਲਈ ਟਰੈਕਟਰਾਂ ਦਾ ਕਾਫਲਾ ਰਵਾਨਾ

ਹੜ੍ਹ ਪੀੜਤ ਕਿਸਾਨਾਂ ਦੀ ਫਸਲ ਦੀ ਕਰਨਗੇ ਬਿਜਾਈ

Farmers Punjab News: (ਗੁਰਪ੍ਰੀਤ ਪੱਕਾ) ਫਰੀਦਕੋਟ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫਰੀਦਕੋਟ ਵੱਲੋਂ ਹੜ੍ਹ ਪੀੜਤ ਕਿਸਾਨਾਂ ਦੀ ਫਸਲ ਦੀ ਬਿਜਾਈ ਵਾਸਤੇ ਟਰੈਕਟਰਾਂ ਦੇ ਕਾਫਲੇ ਨੂੰ ਪਿੰਡ ਟਹਿਣਾ ਤੋਂ ਰਵਾਨਾ ਕੀਤਾ ਗਿਆ। ਇਹ ਕਾਫਲਾ ਸ੍ਰੀ ਅੰਮ੍ਰਿਤਸਰ ਸਾਹਿਬ ਕੈਂਪ ਵਿੱਚ ਜਾਵੇਗਾ। ਇਸ ਵਿੱਚ ਕਾਫਲੇ ਵਿਚ ਫਰੀਦਕੋਟ ਜ਼ਿਲ੍ਹੇ ਵੱਲੋਂ 14 ਟਰੈਕਟਰ, 600 ਏਕੜ ਵਾਸਤੇ ਬੀਜ, 600 ਏਕੜ ਵਾਸਤੇ ਡੀਏਪੀ ਅਤੇ ਤੇਲ ਦਾ ਪ੍ਰਬੰਧ ਤੋਂ ਇਲਾਵਾ ਖੇਤ ਬੀਜਣ ਵਾਲੇ ਸੰਦ ਜਿਵੇਂ ਸੁਪਰਸੀਡਰ ਆਦਿ ਰਵਾਨਾ ਕੀਤੇ ਗਏ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਵਾਲਾ ਨੇ ਕਿਹਾ ਕਿ ਜਥੇਬੰਦੀ ਵੱਲੋਂ ਪੰਜਾਬ ’ਚ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਇਲਾਵਾ ਗੁਰਦਾਸਪੁਰ, ਫਾਜ਼ਿਲਕਾ, ਫਿਰੋਜ਼ਪੁਰ ’ਚ ਵੀ ਕੈਂਪ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਹਰ ਔਖੇ ਸਮੇਂ ਕਿਸਾਨਾਂ ਨਾਲ ਮੋਢਾ ਲਾ ਕੇ ਖੜਦੀ ਹੈ।

ਇਹ ਵੀ ਪੜ੍ਹੋ: Police Raid: ਪੁਲਿਸ ਪ੍ਰਸ਼ਾਸ਼ਨ ਤੇ ਸਿਹਤ ਵਿਭਾਗ ਟੀਮ ਵੱਲ਼ੋਂ ਵੱਡੀ ਮਾਤਰਾ ’ਚ ਪਾਬੰਦੀਸ਼ੁਦਾ ਕੈਪਸੂਲ ਕੀਤੇ ਬਰਾਮਦ

ਇਸ ਮੌਕੇ ਇੰਦਰਜੀਤ ਸਿੰਘ ਘਣੀਆ ਜ਼ਿਲ੍ਹਾ ਜਨਰਲ ਸਕੱਤਰ, ਗੁਰਦਿੱਤਾ ਸਿੰਘ ਜ਼ਿਲ੍ਹਾ ਵਿੱਤ ਸਕੱਤਰ,ਤੇਜਾ ਸਿੰਘ ਪੱਕਾ ਬਲਾਕ ਪ੍ਰਧਾਨ ਫਰੀਦਕੋਟ, ਜਿੰਦਰ ਸਿੰਘ ਨੱਥਲਵਾਲਾ, ਸੁਖਚਰਨ ਸਿੰਘ ਬਲਾਕ ਪ੍ਰਧਾਨ ਗੋਲੇਵਾਲਾ,ਬਲਜਿੰਦਰ ਸਿੰਘ ਬਾੜਾ ਭਾਈਕਾ ਬਲਾਕ ਪ੍ਰਧਾਨ ਬਾਜਾਖਾਨਾ,ਸ਼ਿੰਦਰਪਾਲ ਸਿੰਘ ਬਲਾਕ ਪ੍ਰਧਾਨ ਜੈਤੋ, ਨੈਬ ਸਿੰਘ ਬਲਾਕ ਪ੍ਰਧਾਨ ਸਾਦਿਕ, ਬਲਾਕ ਕੋਟਕਪੂਰਾ, ਸੋਨਾ ਮਿਸ਼ਰੀਵਾਲਾ ਬਲਾਕ ਆਗੂ ਫ਼ਰੀਦਕੋਟ, ਲਵਪ੍ਰੀਤ ਸਿੰਘ ਮੀਤ ਪ੍ਰਧਾਨ, ਚਰਨਜੀਤ ਸਿੰਘ ਸੁੱਖਣਵਾਲਾ, ਰਮਨ ਮੰਡਵਾਲਾ, ਸੀਪਾ ਨੱਥਲਵਾਲਾ, ਗੋਲਡੀ ਜੰਡਵਾਲਾ ਤੋ ਕਮੇਟੀ ਮੈਂਬਰ ਨਿਰਮਲ ਸਿੰਘ ਢਿੱਲਵਾਂ,ਕਮੇਟੀ ਮੈਂਬਰ ਸੁਖਜੀਵਨ ਸਿੰਘ ਢਿੱਲਵਾਂ, ਯੂਥ ਆਗੂ ਜਤਿੰਦਰਜੀਤ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ। Farmers Punjab News