ਸਾਡੇ ਨਾਲ ਸ਼ਾਮਲ

Follow us

12.7 C
Chandigarh
Monday, February 2, 2026
More
    Home Breaking News ਅਕਾਲੀ ਸਮਰਥਕਾਂ...

    ਅਕਾਲੀ ਸਮਰਥਕਾਂ ਨੇ ਰਾਜਾ ਵੜਿੰਗ ਨੂੰ ਦਿਖਾਈਆਂ ਕਾਲੀਆਂ ਝੰਡੀਆਂ

    Raja Waring Sachkahoon

    ਮਜੀਠੀਆ ਖਿਲਾਫ਼ ਦਰਜ ਕੀਤੇ ਝੂਠੇ ਪਰਚੇ ਕਾਰਨ ਦਿਖਾਇਆ ਰੋਸ ਵਿਖਾਵਾ

    (ਤਰੁਣ ਕੁਮਾਰ ਸ਼ਰਮਾ) ਨਾਭਾ। ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਨਾਭਾ ਆਮਦ ਉਸ ਸਮੇਂ ਸਥਿਤੀ ਦਿਲਚਸਪ ਹੋ ਗਈ ਜਦੋਂ ਅਕਾਲੀ ਸਮਰਥਕਾਂ ਨੇ ਟਰਾਂਸਪੋਰਟ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਪੰਜਾਬ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ। ਇਸ ਮੌਕੇ ਅਕਾਲੀ ਕੌਂਸਲਰ ਬਬਲੂ ਖੋਰਾ ਦੀ ਅਗਵਾਈ ’ਚ ਅਕਾਲੀ ਸਮਰਥਕਾਂ ਵੱਲੋਂ ਕਿਹਾ ਗਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਬਦਲਾਖੋਰੀ ਦੀ ਸਿਆਸਤ ਕਰ ਰਹੀ ਹੈ। ਅਕਾਲੀ ਲੀਡਰਾਂ ਖ਼ਿਲਾਫ਼ ਜਾਣਬੁੱਝ ਕੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ। ਅਕਾਲੀ ਸਮਰਥਕਾਂ ਵੱਲੋਂ ਕੀਤੀ ਇਸ ਕਾਰਵਾਈ ਨਾਲ ਪੰਜਾਬ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ। ਪੰਜਾਬ ਪੁਲਿਸ ਕਰਮਚਾਰੀ ਅਕਾਲੀ ਸਮਰਥਕਾਂ ਨੂੰ ਕਾਬੂ ਕਰਦੇ ਨਜ਼ਰ ਆਏ। ਜ਼ਿਕਰਯੋਗ ਹੈ ਕਿ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਾਭਾ ਵਿਖੇ ਕਰੀਬ 4 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਤੇ ਆਧੁਨਿਕ ਬੱਸ ਅੱਡੇ ਦੀ ਉਸਾਰੀ ਦੇ ਪ੍ਰਾਜੈਕਟ ਦੀ ਸ਼ੁਰੂਆਤ ਕਰਨ ਆਏ ਹੋਏ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here