ਦਿੱਲੀ ਦੀ ਰੋਹਿਣੀ ਕੋਰਟ ਦੇ ਰੂਮ ਨੰਬਰ 102 ਵਿੱਚ ਧਮਾਕਾ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੀ ਰੋਹਿਣੀ ਕੋਰਟ ਰੂਮ ਨੰਬਰ 102 ‘ਚ ਧਮਾਕਾ ਹੋ ਗਿਆ। ਧਮਾਕੇ ਕਾਰਨ ਭਾਜੜ ਮਚ ਗਈ। ਘਟਨਾ ਤੋਂ ਬਾਅਦ ਰੋਹਿਣੀ ਕੋਰਟ ਕੰਪਲੈਕਸ ‘ਚ ਹਫੜਾ-ਦਫੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ‘ਚ ਦੋ ਲੋਕ ਜ਼ਖਮੀ ਹੋਏ ਹਨ। ਦਿੱਲੀ ਦੇ ਰੋਹਿਣੀ ਵਿੱਚ ਹੋਇਆ ਧਮਾਕਾ ਘੱਟ ਤੀਬਰਤਾ ਵਾਲਾ ਬੰਬ ਧਮਾਕਾ ਹੈ। ਇਹ ਇੱਕ ਤਰ੍ਹਾਂ ਦਾ ਕਰੂਡ ਬੰਬ ਹੈ। ਪੁਲਿਸ ਨੂੰ ਮੌਕੇ ਤੋਂ ਆਈਈਡੀ ਵਿਸਫੋਟਕ ਅਤੇ ਇੱਕ ਟਿਫ਼ਨ ਵਰਗੀ ਚੀਜ਼ ਮਿਲੀ ਹੈ।
ਐਨਐਸਜੀ ਨੂੰ ਵੀ ਮੌਕੇ ’ਤੇ ਸੱਦਿਆ ਗਿਆ ਹੈ। ਧਮਾਕੇ ਦੀ ਸੂਚਨ ਮਿਲਦਿਆਂ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਮੌਕੇ ‘ਤੇ ਪਹੁੰਚੀ। ਫਾਇਰ ਬ੍ਰਿਗੇਡ ਮੁਤਾਬਕ ਉਨ੍ਹਾਂ ਨੂੰ ਸਵੇਰੇ 10:40 ਵਜੇ ਧਮਾਕੇ ਦੀ ਕਾਲ ਆਈ। ਜਿਸ ਤੋਂ ਬਾਅਦ 7 ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ। ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਚੱਲਿਆ। ਜਾਂਚ ਲਈ ਕੈਬਿਨ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਧਮਾਕੇ ਦੀ ਕਿਸਮ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਅਦਾਲਤ ‘ਚ ਚੱਲ ਰਹੇ ਸਾਰੇ ਮਾਮਲਿਆਂ ਦੀ ਸੁਣਵਾਈ ‘ਤੇ ਰੋਕ ਲਗਾ ਦਿੱਤੀ ਗਈ ਹੈ। ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਪੁਲਿਸ ਨੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ