ਬਲਾਕ ਬੱਲੂਆਣਾ ਡੇਰਾ ਸ਼ਰਧਾਲੂਆਂ ਨੂੰ ਲਗਾਤਾਰ ਕੀਤੀ ਜਾ ਰਹੀ ਹੈ ਜਲ ਸੇਵਾ
ਬੱਲੂਆਣਾ (ਰਜਨੀਸ਼ ਰਵੀ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਦੀ ਇੰਸਾਂ ਦੀਆ ਪਵਿੱਤਰ ਸਿੱਖਿਆਵਾਂ ’ਤੇ ਚੱਲਦੇ ਹੋਏ ਬਲਾਕ ਬੱਲੂਆਣਾ ਦੀ ਸਾਧ ਸੰਗਤ ਵੱਲੋਂ ਪਿੰਡ ਬੱਲੂਆਣਾ ਵਿਖੇ ਜਲ ਸੇਵਾ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਾਕ ਬੱਲੂਆਣਾ ਦੇ ਜ਼ਿੰਮੇਵਾਰ ਐਡਵੋਕੇਟ ਵਿਵੇਕ ਇੰਸਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਸਿੱਖਿਆਵਾਂ ’ਤੇ ਚੱਲਦੇ ਹੋਏ ਉਨ੍ਹਾਂ ਦੁਆਰਾ ਚਲਾਏ 139 ਮਾਨਵਤਾ ਭਲਾਈ ਦੇ ਕਾਰਜਾਂ ਤਹਿਤ ਪੈ ਰਹੀ ਭਿਆਨਕ ਗਰਮੀ ਵਿੱਚ ਰਾਹਗੀਰਾਂ ਅਤੇ ਮੁਸਾਫਰਾਂ ਲਈ ਪਿੰਡ ਬੱਲੂਆਣਾ ਦੇ ਬੱਸ ਅੱਡੇ ਵਿਖੇ ਠੰਡੇ ਮਿੱਠੇ ਜਲ ਦਾ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸੇਵਾਦਾਰਾਂ ਵੱਲੋਂ ਜਿੱਥੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਪਾਣੀ ਪਿਲਾਇਆ ਜਾ ਰਿਹਾ ਹੈ ਉਥੇ ਵਹੀਕਲਾਂ ਬੱਸਾਂ ਅਤੇ ਹੋਰ ਮੁਸਾਫਰਾਂ ਨੂੰ ਵੀ ਬੱਸਾਂ ਦੇ ਅੰਦਰ ਜਾ ਕੇ ਜਲ ਦੀ ਸੇਵਾ ਕੀਤੀ ਜਾ ਰਹੀ ਹੈ ਜੋ ਅੱਜ ਚੋਥੇ ਦਿਨ ਵਿੱਚ ਦਾਖਿਲ ਹੋ ਗਈ ਹੈ। ਇਸ ਸੇਵਾ ਕਾਰਜ ’ਚ ਸ਼ਾਹ ਸਤਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਦੇ ਸੇਵਾਦਾਰ ਅਤੇ ਬਲਾਕ ਦੇ ਵੱਖ ਵੱਖ ਪਿੰਡਾਂ ਤੋਂ ਰੋਜ਼ਾਨਾ ਸੇਵਾਦਾਰ ਡਿਊਟੀ ਨਿਭਾ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ