ਸਾਡੇ ਨਾਲ ਸ਼ਾਮਲ

Follow us

16.5 C
Chandigarh
Friday, January 23, 2026
More
    Home Breaking News Chandigarh Ne...

    Chandigarh News: ਬਲਾਕ ਚੰਡੀਗੜ੍ਹ ਤੇ ਜ਼ਿਲ੍ਹਾ ਮੋਹਾਲੀ ‘ਚ ਵੱਖ-ਵੱਖ ਥਾਈਂ ਹੋਈ ਬਲਾਕ ਪੱਧਰੀ ਨਾਮ ਚਰਚਾ

    Chandigarh News

    Chandigarh News: ਚੰਡੀਗੜ੍ਹ/ਮੋਹਾਲੀ (ਐੱਮ ਕੇ ਸ਼ਾਇਨਾ) ਪਵਿੱਤਰ ਮਹਾਂ ਪਰਉਪਕਾਰ ਮਹੀਨੇ ਦੀ ਖੁਸ਼ੀ ਵਿੱਚ ਐਤਵਾਰ ਨੂੰ ਚੰਡੀਗੜ੍ਹ ਅਤੇ ਮੋਹਾਲੀ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ’ਚ ਬਲਾਕ ਪੱਧਰੀ ਨਾਮ ਚਰਚਾ ਹੋਈ। ਇਸ ਮੌਕੇ ਵੱਡੀ ਗਿਣਤੀ ’ਚ ਸਾਧ-ਸੰਗਤ ਨੇ ਪੁੱਜ ਕੇ ਗੁਰੂ ਜੱਸ ਗਾਇਆ ਅਤੇ ਸੰਤਾਂ-ਮਹਾਤਮਾਂ ਦੇ ਪਵਿੱਤਰ ਅਨਮੋਲ ਬਚਨ ਸਰਵਣ ਕੀਤੇ। ਜਿੰਮੇਵਾਰ ਸੇਵਾਦਾਰਾਂ ਨੇ ਸਾਧ-ਸੰਗਤ ਨੂੰ ਮਾਨਵਤਾ ਭਲਾਈ ਕਾਰਜਾਂ ’ਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਕਿਹਾ। ਬਲਾਕ ਚੰਡੀਗੜ੍ਹ ਦੀ ਨਾਮ ਚਰਚਾ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਚੰਡੀਗੜ੍ਹ ਵਿਖੇ ਹੋਈ।

    Chandigarh News

    ਇਸ ਨਾਮ ਚਰਚਾ ’ਚ ਚੰਡੀਗੜ੍ਹ ਅਤੇ ਆਸ-ਪਾਸ ਦੇ ਪਿੰਡਾਂ ਸ਼ਹਿਰਾਂ ਤੋਂ ਵੱਡੀ ਗਿਣਤੀ ’ਚ ਸਾਧ-ਸੰਗਤ ਪੁੱਜੀ। ਨਾਮ ਚਰਚਾ ਦੀ ਸ਼ੁਰੂਆਤ ਬਲਾਕ ਪ੍ਰੇਮੀ ਸੇਵਕ ਰਣਵੀਰ ਇੰਸਾਂ ਨੇ ਧੰਨ ਧੰਨ ਸਤਿਗੁਰੂ ਤੇਰਾ ਹੀ ਆਸਰਾ ਦਾ ਨਾਰਾ ਲਗਾ ਕੇ ਕੀਤੀ। ਇਸ ਤੋਂ ਬਾਅਦ ਕਵੀਰਾਜ ਵੀਰਾਂ ਨੇ ਸ਼ਬਦਬਾਣੀ ਕੀਤੀ ਅਤੇ ਪਵਿੱਤਰ ਗ੍ਰੰਥ ’ਚੋਂ ਸੰਤਾਂ-ਮਹਾਤਮਾਂ ਦੇ ਅਨਮੋਲ ਬਚਨ ਪੜ੍ਹ ਕੇ ਸਾਧ-ਸੰਗਤ ਨੂੰ ਸੁਣਾਏ ਗਏ ਨਾਮ ਚਰਚਾ ਦੀ ਕਾਰਵਾਈ ਚਲਾਉਂਦਿਆਂ ਬਲਾਕ ਜਿੰਮੇਵਾਰਾਂ ਨੇ ਸਾਧ ਸੰਗਤ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ ਕੰਮਾਂ ਨੂੰ ਵੱਧ ਚੜ ਕੇ ਕਰਨ ਦੀ ਬੇਨਤੀ ਕੀਤੀ। ਇਸ ਮੌਕੇ ਨਾਮ ਚਰਚਾ ’ਚ 85 ਮੈਂਬਰ ਭੈਣ ਭਾਈ, ਵੱਖ-ਵੱਖ ਥਾਵਾਂ ਤੋਂ 15 ਮੈਂਬਰ, ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ, ਪਿੰਡਾਂ ਦੇ ਪ੍ਰੇਮੀ ਸੇਵਕ ਅਤੇ ਵੱਡੀ ਗਿਣਤੀ ’ਚ ਸਾਧ-ਸੰਗਤ ਹਾਜ਼ਰ ਸੀ।

    Chandigarh News

    Chandigarh News

    ਖਰੜ: ਬਲਾਕ ਖਰੜ ਦੀ ਬਲਾਕ ਪੱਧਰੀ ਨਾਮ ਚਰਚਾ ਬਲਾਕ ਦੇ ਐੱਮਐੱਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਵਿਖੇ ਖਰੜ ਦੀ ਸਾਧ-ਸੰਗਤ ਵੱਲੋਂ ਕਰਵਾਈ ਗਈ। ਨਾਮ ਚਰਚਾ ਦੀ ਸ਼ੁਰੂਆਤ ਬਲਾਕ ਪ੍ਰੇਮੀ ਸੇਵਕ ਸੁਨੀਲ ਇੰਸਾਂ ਨੇ ਇਲਾਹੀ ਨਾਰਾ ਲਗਾ ਕੇ ਕੀਤੀ। ਇਸ ਮੌਕੇ ਕਵੀਰਾਜ ਵੀਰਾਂ ਨੇ ਸ਼ਬਦਬਾਣੀ ਰਾਹੀਂ ਗੁਰੂ ਜੱਸ ਗਾਇਆ। ਇਸ ਮੌਕੇ 85 ਮੈਂਬਰ ਭਾਈ ਕੁਲਵੰਤ ਇੰਸਾਂ , 15 ਮੈਂਬਰ ਸੰਜੀਵ ਇੰਸਾਂ, ਬ੍ਰਿਜਪਾਲ ਇੰਸਾਂ, ਬਲਾਕ ਦੇ ਪਿੰਡਾਂ-ਸ਼ਹਿਰਾਂ ਦੇ ਪ੍ਰੇਮੀ ਸੇਵਕ ਅਤੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਵਿੰਗ ਦੇ ਸੇਵਾਦਾਰ ਅਤੇ ਹੋਰ ਸੰਮਤੀਆਂ ਦੇ ਸੇਵਾਦਾਰ ਤੇ ਸਾਧ-ਸੰਗਤ ਹਾਜ਼ਰ ਸਨ।

    ਲਾਲੜੂ : ਬਲਾਕ ਲਾਲੜੂ ਦੀ ਸਾਧ-ਸੰਗਤ ਵੱਲੋਂ ਬਲਾਕ ਪੱਧਰੀ ਨਾਮ ਚਰਚਾ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਬਲਾਕ ਲਾਲੜੂ ਵਿਖੇ ਸ਼ਰਧਾ ਪੂਰਵਕ ਕੀਤੀ ਗਈ । ਇਸ ਮੌਕੇ ਕਵੀਰਾਜ ਵੀਰਾਂ ਨੇ ਸ਼ਬਦਬਾਣੀ ਰਾਹੀਂ ਰਾਮ-ਨਾਮ ਦਾ ਗੁਣਗਾਣ ਕੀਤਾ। ਨਾਮ ਚਰਚਾ ਦੀ ਕਾਰਵਾਈ ਚਲਾਉਂਦਿਆਂ ਬਲਾਕ ਪ੍ਰੇਮੀ ਸੇਵਕ ਲੱਕੀ ਇੰਸਾਂ ਨੇ ਸਾਧ-ਸੰਗਤ ਨੂੰ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ ਕਾਰਜਾਂ ’ਚ ਵਧ-ਚੜ੍ਹ ਕੇ ਹਿੱਸਾ ਲਿਆ ਜਾਵੇ ਤਾਂ ਜੋ ਇਨ੍ਹਾਂ ਕਾਰਜਾਂ ਨੂੰ ਹੋਰ ਸੁਚਾਰੂ ਢੰਗ ਨਾਲ ਤੇਜ਼ੀ ਨਾਲ ਚਲਾਇਆ ਜਾ ਸਕੇ। ਇਸ ਮੌਕੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਵਿੰਗ ਦੇ ਸੇਵਾਦਾਰ , ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ , 85 ਮੈਂਬਰ ਭੈਣ ਭਾਈ, 15 ਮੈਂਬਰ, ਪਿੰਡਾਂ-ਸ਼ਹਿਰਾਂ ਦੇ ਪ੍ਰੇਮੀ ਸੇਵਕ ਹਾਜ਼ਰ ਅਤੇ ਹੋਰ ਸਾਧ ਸੰਗਤ ਹਾਜ਼ਰ ਸਨ।

    Chandigarh News

    ਮੋਹਾਲੀ : ਬਲਾਕ ਮੋਹਾਲੀ ਦੀ ਸਾਧ-ਸੰਗਤ ਵੱਲੋਂ ਬਲਾਕ ਪੱਧਰੀ ਨਾਮ ਚਰਚਾ ਮੋਹਾਲੀ ਵਿਖੇ ਗੁਰੂ ਜੱਸ ਗਾਇਆ ਗਿਆ । ਨਾਮ ਚਰਚਾ ਦੀ ਸ਼ੁਰੂਆਤ ਇਲਾਹੀ ਨਾਰਾ ਲਗਾ ਕੇ ਪ੍ਰੇਮੀ ਸੇਵਕ ਨੀਰਜ ਇੰਸਾਂ ਨੇ ਕੀਤੀ। ਨਾਮ ਚਰਚਾ ’ਚ ਸਾਧ-ਸੰਗਤ ਨੇ ਭਾਰੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਕਵੀਰਾਜ ਵੀਰਾਂ ਨੇ ਪਵਿੱਤਰ ਗ੍ਰੰਥਾਂ ਵਿਚੋਂ ਸ਼ਬਦਬਾਣੀ ਕੀਤੀ ਅਤੇ ਸੰਤਾਂ-ਮਹਾਤਮਾ ਦੇ ਅਨਮੋਲ ਬਚਨ ਸਾਧ-ਸੰਗਤ ਨੂੰ ਪੜ੍ਹ ਕੇ ਸੁਣਾਏ ਗਏ । ਜ਼ਿੰਮੇਵਾਰਾਂ ਨੇ ਸਾਧ-ਸੰਗਤ ਨੂੰ ਮਾਨਵਤਾ ਭਲਾਈ ਕਾਰਜਾਂ ਬਾਰੇ ਪ੍ਰੇਰਿਤ ਕੀਤਾ ਇਸ ਮੌਕੇ ਸ਼ਹਿਰ ਦੇ 85 ਮੈਂਬਰ ਭੈਣ ਭਾਈ, ਬਲਾਕ ਦੇ ਪਿੰਡਾਂ-ਸ਼ਹਿਰ ਦੇ ਪੰਦਰਾਂ ਮੈਂਬਰਾਂ ਤੋਂ ਇਲਾਵਾ ਪਿੰਡਾਂ ਤੇ ਸ਼ਹਿਰ ਦੇ ਪ੍ਰੇਮੀ ਸੇਵਕ ਅਤੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਵਿੰਗ ਦੇ ਸੇਵਾਦਾਰ ਹਾਜ਼ਰ ਸਨ।

    Read Also : ਉੱਪ ਮੁੱਖ ਮੰਤਰੀ ਦਾ ਐਲਾਨ, ਆਈਫਾ ਵਧਾਵੇਗਾ ਰਾਜਸਥਾਨ ਦੇ ਸੈਰ-ਸਪਾਟਾ ਖੇਤਰ ’ਚ ਨਿਵੇਸ਼

    LEAVE A REPLY

    Please enter your comment!
    Please enter your name here