ਬਲਾਕ ਪੱਧਰੀ ਨਾਮ ਚਰਚਾ ’ਚ ਗਾਇਆ ਗੁਰੂ ਜੱਸ, ਮਾਨਵਤਾ ਭਲਾਈ ਦੇ ਕਾਰਜ ਵੀ ਕੀਤੇ

ਪੰਛੀਆਂ ਲਈ ਵੰਡੇ ਮਿੱਟੀ ਦੇ ਕਟੋਰੇ ਤੇ ਬੱਚਿਆਂ ਨੂੰ ਵੰਡੇ ਖਿਡੌਣੇ ਤੇ ਸਟੇਸ਼ਨਰੀ ਦਾ ਸਮਾਨ

  • ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਲਾਏ ਪੌਦੇ

(ਅਨਿਲ ਲੁਟਾਵਾ) ਅਮਲੋਹ। ਬਲਾਕ ਅਮਲੋਹ ਦੀ ਬਲਾਕ ਪੱਧਰੀ ਨਾਮ-ਚਰਚਾ ਅੱਜ ਬਲਾਕ ਅਮਲੋਹ ਦੇ ਪਿੰਡ ਸਲਾਣੀ ’ਚ ਹੋਈ । ਨਾਮ ਚਰਚਾ ਵਿਚ ਬਲਾਕ ਅਮਲੋਹ ਦੇ ਸ਼ਹਿਰ ਅਤੇ ਪਿੰਡਾਂ ਦੀ ਸਾਧ-ਸੰਗਤ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ। ਤੇਜ਼ ਧੁੱਪ ਹੋਣ ਦੇ ਬਾਵਜੂਦ ਵੀ ਸਾਧ-ਸੰਗਤ ਦਾ ਉਤਸ਼ਾਹ ਦੇਖਦੇ ਹੀ ਬਣਦਾ ਸੀ। ਸਾਧ-ਸੰਗਤ ਵੱਡੀ ਗਿਣਤੀ ਨੂੰ ਦੇਖਦਿਆਂ ਸੇਵਾਦਾਰਾਂ ਵੱਲੋਂ ਪਾਣੀ ਆਦਿ ਦਾ ਪ੍ਰਬੰਧ ਬਹੁਤ ਹੀ ਵਧੀਆ ਕੀਤਾ ਗਿਆ ਸੀ। ਨਾਮ ਚਰਚਾ ਪੰਡਾਲ ਨੂੰ ਰੰਗ-ਬਰੰਗੀਆਂ ਝੰਡੀਆਂ ’ਤੇ ਬੈਨਰਾਂ ਨਾਲ ਬਹੁਤ ਹੀ ਸੁਚੱਜੇ ਢੰਗ ਨਾਲ ਸਜਾਇਆ ਗਿਆ।

ਬਲਾਕ ਪੱਧਰੀ ਨਾਮ ਚਰਚਾ ’ਚ ਜਗਦੀਸ਼ ਇੰਸਾਂ ਖੰਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਨਾਮ ਚਰਚਾ ਦੀ ਸ਼ੁਰੂਆਤ ਰਾਜਿੰਦਰ ਸਿੰਘ ਘੁੱਲੂਮਾਜਰਾ ਬਲਾਕ ਭੰਗੀਦਾਸ ਨੇ ਪਵਿੱਤਰ ਨਾਅਰਾ ਲਾ ਕੇ ਕੀਤੀ। ਨਾਮ ਚਰਚਾ ਦੌਰਾਨ ਆਏ ਹੋਏ ਕਵੀਰਾਜ ਵੀਰਾਂ ਨੇ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥਾਂ ਵਿਚੋਂ ਸ਼ਬਦ ਬਾਣੀ ਕੀਤੀ। ਨਾਮ ਚਰਚਾ ਦੌਰਾਨ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਭੇਜੀਆਂ ਸ਼ਾਹੀ ਚਿੱਠੀਆਂ ਵੀ ਕੈਸਟ ਰਾਹੀਂ ਸੁਣਾਈਆਂ ਗਈਆਂ। ਇਸ ਮੌਕੇ ਪੂਜਨੀਕ ਗੁਰੂ ਜੀ ਰਿਕਾਰਡਿਡ ਪਵਿੱਤਰ ਬਚਨਾਂ ਨੂੰ ਸਾਧ-ਸੰਗਤ ਨੇ ਇੱਕ ਚਿੱਤ ਹੋ ਕੇ ਸੁਣਿਆ।

name cacrah 2

satsneri

tree sadh sangta

ਇਸ ਮੌਕੇ ਡੇਰਾ ਸੱਚਾ ਸੌਦਾ ਦੀ ਬਲਾਕ ਕਮੇਟੀ ਅਮਲੋਹ ਵੱਲੋਂ ਸਾਧ-ਸੰਗਤ ਦੇ ਸਹਿਯੋਗ ਨਾਲ ਮਾਨਵਤਾ ਭਲਾਈ ਦੇ ਕਾਰਜ ਕਰਦਿਆਂ ਪੰਛੀਆਂ ਦੇ ਦਾਣੇ-ਪਾਣੀ ਲਈ 121ਮਿੱਟੀ ਦੇ ਕਟੋਰੇ ਵੰਡੇ ਗਏ ’ਤੇ ਬੱਚਿਆਂ ਨੂੰ ਖਿਡੌਣੇ ’ਤੇ ਪੜ੍ਹਾਈ ਲਈ ਸਟੇਸ਼ਨਰੀ ਦਾ ਸਮਾਨ ਵੀ ਦਿੱਤਾ ਗਿਆ ਅਤੇ ਇਸ ਦੇ ਨਾਲ ਹੀ ਵਾਤਾਵਰਨ ਨੂੰ ਸ਼ੁੱਧ ਰੱਖਣ ਦੇ ਮੰਤਵ ਨਾਲ ਸਾਧ-ਸੰਗਤ ਵੱਲੋਂ ਪੌਦੇ ਵੀ ਲਗਾਏ ਗਏ।

tree

ਨਾਮ ਚਰਚਾ ਦੌਰਾਨ ਪ੍ਰੇਮੀ ਰਾਜਿੰਦਰ ਸਿੰਘ ਇੰਸਾਂ ਨੇ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ 139 ਮਾਨਵਤਾ ਭਲਾਈ ਦੇ ਕਾਰਜਾਂ ਸਬੰਧੀ ਵਿਸਥਾਰ ’ਚ ਜਾਣਕਾਰੀ ਦਿੱਤੀ ਅਤੇ ਸਾਧ–ਸੰਗਤ ਨੂੰ ਪਰਮਾਰਥੀ ਭਲਾਈ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਪੂਜਨੀਕ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਦਿਸ਼ਾ-ਨਿਰਦੇਸ਼ਾਂ ਹੇਠ ਸਾਧ-ਸੰਗਤ ਮਾਨਵਤਾ ਭਲਾਈ ਦੇ 139 ਕਾਰਜਾਂ ਨੂੰ ਕਰਦੀ ਹੈ। ਜਿਸ ਤਹਿਤ ਹੀ ਅੱਜ ਬਲਾਕ ਕਮੇਟੀ ਵੱਲੋਂ ਪੂਜਨੀਕ ਗੁਰੂ ਜੀ ਨੂੰ ਸਜਦਾ ਕਰਦਿਆਂ ਪੰਛੀਆਂ ਦੇ ਦਾਣੇ -ਪਾਣੀ ਲਈ ਕਟੋਰੇ ਵੰਡੇ ’ਤੇ ਬੱਚਿਆ ਨੂੰ ਖਿਡੌਣੇ ’ਤੇ ਸਟੇਸ਼ਨਰੀ ਵੀ ਦਿੱਤੀ ’ਤੇ ਸਾਧ ਸੰਗਤ ਵੱਲੋਂ ਪੌਦੇ ਵੀ ਲਗਾਏ ਗਏ। ਇਸ ਮੌਕੇ ਬਲਾਕ ਦੇ ਸਾਰੀਆਂ ਸੰਮਤੀਆਂ ਦੇ ਜ਼ਿੰਮੇਵਾਰ ਅਤੇ ਬਲਾਕ ਕਮੇਟੀ ਦੇ ਮੈਂਬਰਾਂ ਤੋ ਇਲਾਵਾ ਸ਼ਹਿਰ ਅਤੇ ਪਿੰਡਾਂ ਦੀ ਸਾਧ-ਸੰਗਤ ਨੇ ਆਪਣੀ ਹਾਜ਼ਰੀ ਲਗਵਾਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ