ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਬਲਾਕ ਪੱਧਰੀ ਨਾਮ ਚਰਚਾ ਹੋਈ

Naamcharcha
ਬਠਿੰਡਾ : ਬਲਾਕ ਪੱਧਰੀ ਨਾਮ ਚਰਚਾ ਦੌਰਾਨ ਗੁਰੂ ਜੱਸ ਸਰਵਣ ਕਰਦੀ ਹੋਈ ਸਾਧ-ਸੰਗਤ ਅਤੇ ਸੰਬੋਧਨ ਕਰਦੀ ਹੋਈ 85 ਮੈਂਬਰ ਭੈਣ ਗੁਰਚਰਨ ਕੌਰ ਇੰਸਾਂ । ਤਸਵੀਰਾਂ : ਸੁਖਨਾਮ

ਸਾਧ-ਸੰਗਤ ਨੂੰ 159 ਮਾਨਵਤਾ ਭਲਾਈ ਦੇ ਕਾਰਜਾਂ ’ਚ ਅੱਗੇ ਤੋਂ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ (Naamcharcha) 

(ਸੁਖਨਾਮ) ਬਠਿੰਡਾ। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿਚ ਮਹਾਂਨਗਰ ਬਠਿੰਡਾ ਦੀ ਬਲਾਕ ਪੱੱਧਰੀ ਨਾਮ ਚਰਚਾ (Naamcharcha) ਮਲੋਟ ਰੋਡ ਸਥਿਤ ਐੱਮ.ਐੱਸ.ਜੀ. ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਵਿਖੇ ਬੜੀ ਧੂਮ-ਧਾਮ ਨਾਲ ਕੀਤੀ ਗਈ। ਇਸ ਮੌਕੇ ਪਹੁੰਚੀ ਵੱਡੀ ਗਿਣਤੀ ਸਾਧ-ਸੰਗਤ ਨੇ ਕਵੀਰਾਜ ਵੀਰਾਂ ਵੱਲੋਂ ਪਵਿੱਤਰ ਅਵਤਾਰ ਮਹੀਨੇ ਸਬੰਧੀ ਕੀਤੀ ਸ਼ਬਦ ਬਾਣੀ ਨੂੰ ਸ਼ਰਧਾਪੂਰਵਕ ਸਰਵਣ ਕੀਤਾ ਅਤੇ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥ ’ਚੋਂ ਸੰਤਾਂ ਮਹਾਤਮਾਂ ਦੇ ਅਨਮੋਲ ਬਚਨ ਪੜ੍ਹ ਕੇ ਸੁਣਾਏ ਗਏ

 Naamcharcha
ਬਠਿੰਡਾ : ਬਲਾਕ ਪੱਧਰੀ ਨਾਮ ਚਰਚਾ ਦੌਰਾਨ ਗੁਰੂ ਜੱਸ ਸਰਵਣ ਕਰਦੀ ਹੋਈ ਸਾਧ-ਸੰਗਤ । ਤਸਵੀਰਾਂ : ਸੁਖਨਾਮ

ਇਸ ਮੌਕੇ 85 ਮੈਂਬਰ ਭੈਣ ਗੁਰਚਰਨ ਕੌਰ ਇੰਸਾਂ ਨੇ ਸਮੂਹ ਸਾਧ-ਸੰਗਤ ਨੂੰ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ‘ਧੰਨ ਧੰਨ ਸਤਿਗੁਰੂ ਤੇਰਾ ਹੀ ਆਸਰਾ’ ਪਵਿੱਤਰ ਨਾਅਰਾ ਲਗਾ ਕਿ ਵਧਾਈ ਦਿੰਦਿਆਂ ਸਾਧ-ਸੰਗਤ ਨੂੰ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ 159 ਮਾਨਵਤਾ ਭਲਾਈ ਦੇ ਕਾਰਜਾਂ ’ਚ ਅੱਗੇ ਤੋਂ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ : ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪੰਜਾਬ ਹਰਿਆਣਾ ਹਾਈ ਕੋਰਟ ਦਾ ਵਿੱਦਿਅਕ ਦੌਰਾ ਕੀਤਾ

ਇਸ ਮੌਕੇ ਉਨ੍ਹਾਂ ਸਾਧ-ਸੰਗਤ ਨੂੰ ਵੱਧ ਤੋਂ ਵੱਧ ਸੇਵਾ, ਸਿਮਰਨ, ਪਰਮਾਰਥ ਅਤੇ ਨਾਮ ਚਰਚਾ ਵਿਚ ਸ਼ਿਰਕਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨਾਮ ਚਰਚਾ ਦੀ ਕਾਰਵਾਈ ਬਲਾਕ ਪ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ ਨੇ ਚਲਾਈ ਉਨ੍ਹਾਂ ਵੱਡੀ ਗਿਣਤੀ ’ਚ ਪਹੁੰਚੀ ਸਾਧ ਸੰਗਤ ਦਾ ਤਹਿਦਿਲੋਂ ਧੰਨਵਾਦ ਕੀਤਾ ਇਸ ਮੌਕੇ 85 ਮੈਂਬਰ ਪੰਜਾਬ ਕੁਲਬੀਰ ਇੰਸਾਂ, ਰਜਿੰਦਰ ਰਾਜੂ ਇੰਸਾਂ, 85 ਮੈਂਬਰ ਪੰਜਾਬ ਭੈਣ ਕੁਲਦੀਪ ਇੰਸਾਂ, ਊਸ਼ਾ ਇੰਸਾਂ, ਅਮਰਜੀਤ ਇੰਸਾਂ, ਵੀਨਾ ਇੰਸਾਂ ਵੱਖ-ਵੱਖ ਏਰੀਆ ਦੀਆਂ ਪ੍ਰੇਮੀ ਸੰਮਤੀਆਂ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ ਅਤੇ ਵੱਡੀ ਗਿਣਤੀ ਸਾਧ-ਸੰਗਤ ਹਾਜ਼ਰ ਸੀ। ( Naamcharcha)