ਬਲਾਕ ਪੱਧਰੀ ਨਾਮ ਚਰਚਾ ’ਚ ਮਾਨਵਤਾ ਭਲਾਈ ਦੇ ਕਾਰਜਾਂ ਦੀ ਚਰਚਾ

Moga News
ਬਲਾਕ ਪੱਧਰੀ ਨਾਮ ਚਰਚਾ ’ਚ ਮਾਨਵਤਾ ਭਲਾਈ ਦੇ ਕਾਰਜਾਂ ਦੀ ਚਰਚਾ

(ਵਿੱਕੀ ਕੁਮਾਰ) ਮੋਗਾ। ਐੱਮਐੱਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਮੋਗਾ ਵਿਖੇ  ਬਲਾਕ ਪੱਧਰੀ ਨਾਮ ਚਰਚਾ ਦਾ ਆਗਾਜ਼ ਹੋਇਆ। ਇਸ ਮੌਕੇ ਬਲਾਕ ਪ੍ਰੇਮੀ ਸੇਵਕ ਕੁਲਦੀਪ ਸਿੰਘ ਇੰਸਾਂ ਨੇ ਪਵਿੱਤਰ ਨਾਅਰਾ ‘ਧੰਨ ਧੰਨ ਸਤਿਗੁਰੂ ਤੇਰਾ ਹੀ ਆਸਰਾ’ ਬੋਲ ਕੇ ਨਾਮ ਚਰਚਾ ਦੀ ਸ਼ੁਰੂਆਤ ਕੀਤੀ। ਕਵੀਰਾਜ ਵੀਰਾਂ ਨੇ ਸ਼ਬਦਬਾਣੀ ਗਾ ਕੇ ਰਾਮ ਨਾਮ ਦਾ ਗੁਣਗਾਨ ਕੀਤਾ। ਸੇਵਾਦਾਰਾਂ ਵੱਲੋਂ ਸਾਧ-ਸੰਗਤ ਲਈ ਠੰਢੇ ਪਾਣੀ ਅਤੇ ਹੋਰ ਵੀ ਪੁੱਖਤਾ ਇੰਤਜ਼ਾਮ ਕੀਤੇ ਹੋਏ ਸਨ। Moga News

ਇਹ ਵੀ ਪੜ੍ਹੋ: ਸਰਕਾਰੀ ਸਕੂਲਾਂ ਦੇ ਤਿੰਨ ਵਿਦਿਆਰਥੀਆਂ ਨੇ ਐਨ.ਐਮ.ਐਮ.ਐਸ. ਦੀ ਪ੍ਰੀਖਿਆ ਕੀਤੀ ਪਾਸ 

ਇਸ ਮੌਕੇ 85 ਮੈਂਬਰ ਭੈਣ ਸੁਖਜਿੰਦਰ ਕੌਰ ਇੰਸਾਂ ਨੇ ਸਾਧ-ਸੰਗਤ ਨੂੰ ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਕਾਰਜਾਂ ਨੂੰ ਵੱਧ ਤੋਂ ਵੱਧ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਅੱਗੇ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਜੀ ਦੇ ਬਚਨਾਂ ਅਨੁਸਾਰ ਸਾਨੂੰ ਹਫਤਾਵਾਰੀ ਬਲਾਕ ਦੀ ਨਾਮ ਚਰਚਾ ’ਤੇ ਵੱਧ-ਚੜ੍ਹ ਕੇ ਆਉਣਾ ਚਾਹੀਦਾ ਹੈ। ਹਰ ਸਤਸੰਗੀ ਦੇ ਘਰ ਵਿੱਚ ਡੇਰਾ ਸੱਚਾ ਸੌਦਾ ਦੀ 145ਵੇਂ ਕਾਰਜ ਫਲੇਮ ਮੁਹਿੰਮ ਤਹਿਤ ਸਰ੍ਹੋਂ ਦੇ ਤੇਲ ਜਾਂ ਦੇਸੀ ਘਿਓ ਨਾਲ ਦੀਵਾ ਜਗਾਉਣਾ ਹੈ।

Moga News

ਇਸਦੇ ਨਾਲ ਹਰ ਸਤਸੰਗੀ ਨੇ ਗਰਮੀ ਦੇ ਮੌਸਮ ਵਿੱਚ ਪੰਛੀਆਂ ਦੇ ਚੋਗੇ ਅਤੇ ਪਾਣੀ ਲਈ ਮਿੱਟੀ ਦੇ ਕਟੋਰਿਆਂ ਦਾ ਇੰਤਜ਼ਾਮ ਕਰਨਾ ਹੈ, ਸੁਖਜਿੰਦਰ ਕੌਰ ਭੈਣ ਨੇ ਅੱਗੇ ਦੱਸਿਆ ਕਿ ਡੇਰਾ ਸੱਚਾ ਸੌਦਾ ਵੱਲੋਂ ਲੋੜਵੰਦ ਪਰਿਵਾਰਾਂ ਦੀ ਹਰ ਸੰਭਵ ਮੱਦਦ ਲਈ ਡੇਰਾ ਸੱਚਾ ਸੌਦਾ ਹਰ ਵੇਲ੍ਹੇ ਤਿਆਰ ਬਰ ਤਿਆਰ ਰਹਿੰਦਾ ਹੈ। ਇਸ ਮੌਕੇ ਸਾਰੇ ਪਿੰਡਾਂ ਦੇ ਜਿੰਮੇਵਾਰ ਭਾਈ ਭੈਣਾਂ, ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸਾਧ-ਸੰਗਤ ਹਾਜ਼ਰ ਸੀ। Moga News