ਪਵਿੱਤਰ ਮਹਾਂ ਪਰਉਪਕਾਰ ਮਹੀਨੇ ਦੀ ਖੁਸ਼ੀ ’ਚ ਬਲਾਕ ਬਠੋਈ-ਡਕਾਲਾ ਦੀ ਬਲਾਕ ਪੱਧਰੀ ਨਾਮ ਚਰਚਾ ਹੋਈ

Naamcharcha
ਪਟਿਆਲਾ: 85 ਮੈਂਬਰ ਸੋਨਾ ਇੰਸਾਂ ਤੇ ਬਲਾਕ ਜਿੰਮੇਵਾਰ ਭੈਣਾਂ ਲੋੜਵੰਦ ਪਰਿਵਾਰ ਨੂੰ ਰਾਸ਼ਨ ਦਿੰਦੇ ਹੋਏ।

5 ਲੋੜਵੰਤ ਪਰਿਵਾਰਾਂ ਨੂੰ ਵੰਡਿਆ ਗਿਆ ਰਾਸ਼ਨ (Naamcharcha)

(ਨਰਿੰਦਰ ਸਿੰਘ ਬਠੋਈ) ਪਟਿਆਲਾ। ਪਵਿੱਤਰ ਮਹਾਂ ਪਰਉਪਕਾਰ ਮਹੀਨੇ ਦੀ ਖੁਸ਼ੀ ਵਿੱਚ ਬਲਾਕ ਬਠੋਈ-ਡਕਾਲਾ ਦੀ ਬਲਾਕ ਪੱਧਰੀ ਨਾਮ ਚਰਚਾ (Naamcharcha) ਐਮਐਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਬਠੋਈ-ਡਕਾਲਾ ਵਿਖੇ ਹੋਈ। ਸਾਧ ਸੰਗਤ ਵੱਲੋਂ ਵਰਦੇ ਤੇਜ਼ ਮੀਹ ਦੀ ਪਰਵਾਹ ਨਾ ਕਰਦੇ ਹੋਏ ਬਲਾਕ ਪੱਧਰੀ ਨਾਮ ਚਰਚਾ ’ਚ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਅਤੇ ਗੁਰੂ ਜੱਸ ਗਾਇਆ ਗਿਆ।

ਇਹ ਵੀ ਪੜ੍ਹੋ : ਇੰਗਲੈਂਡ ਵਿਖੇ ਨੋਬਲ ਪੁਰਸਕਾਰ ਜੇਤੂ ਅਧਿਆਪਕਾਂ ਨੂੰ ਸੰਬੋਧਨ ਕਰੇਗੀ ਲੁਧਿਆਣਾ ਦੀ 16 ਸਾਲਾ ਨਮਿਆ ਜੋਸ਼ੀ

ਇਸ ਮੌਕੇ ਬਲਾਕ ਪ੍ਰੇਮੀ ਸੇਵਕ ਜਗਰੂਪ ਇੰਸਾਂ ਨੇ ਪਵਿੱਤਰ ਨਾਅਰਾ ਲਗਾ ਕੇ ਨਾਮ ਚਰਚਾ ਦੀ ਸ਼ੁਰੂਆਤ ਕੀਤੀ ਅਤੇ ਕਵੀਰਾਜ ਵੀਰਾਂ ਨੇ ਡੇਰਾ ਸੱਚਾ ਦੇ ਪਵਿੱਤਰ ਗ੍ਰੰਥਾਂ ਵਿੱਚੋਂ ਸ਼ਬਦ ਅਤੇ ਵਿਆਖਿਆ ਪੜ੍ਹ ਕੇ ਸੁਣਾਈ। ਇਸ ਮੌਕੇ ਡੇਰਾ ਸੱਚਾ ਸੌਦਾ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ 85 ਮੈਂਬਰ ਭੈਣ ਸੋਨਾ ਇੰਸਾਂ ਅਤੇ 85 ਮੈਂਬਰ ਕੈਪਟਨ ਜਰਨੈਲ ਸਿੰਘ ਇੰਸਾਂ ਨੇ ਸਾਧ-ਸੰਗਤ ਨਾਲ ਡੇਰਾ ਸੱਚਾ ਸੌਦਾ ’ਚ ਚੱਲ ਰਹੀਆਂ ਗਤੀਵਿਧੀਆਂ ਸਾਂਝੀਆਂ ਕੀਤੀਆਂ ਅਤੇ ਮਾਨਵਤਾ ਭਲਾਈ ਕੇਂਦਰ ਬਠੋਈ-ਡਕਾਲਾ ਵਿਖੇ ਚੱਲ ਰਹੀ ਸੇਵਾ ’ਚ ਸਾਧ ਸੰਗਤ ਨੂੰ ਤਨ ਮਨ ਧੰਨ ਨਾਲ ਵੱਧ ਚੜ੍ਹ ਕੇ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਲਾਕ ਬਠੋਈ-ਡਕਾਲਾ ਦੀ ਸਾਧ-ਸੰਗਤ ਵੱਲੋਂ 5 ਅਤੀ ਲੋੜਵੰਤ ਪਰਿਵਾਰਾਂ ਨੂੰ ਰਾਸ਼ਨ ਵੀ ਵੰਡਿਆ ਗਿਆ। ਇਸ ਮੌਕੇ ਸਮੂਹ ਪਿੰਡਾਂ ਦੇ ਪ੍ਰੇਮੀ ਸੇਵਕ, 15 ਮੈਂਬਰ, ਆਈ ਟੀ ਵਿੰਗ ਦੇ ਸੇਵਾਦਾਰ ਭਾਈ ਤੇ ਭੈਣਾਂ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ ਅਤੇ ਵੱਡੀ ਗਿਣਤੀ ਵਿੱਚ ਸਾਧ ਸੰਗਤ ਹਾਜ਼ਰ ਸੀ।