ਸਾਡੇ ਨਾਲ ਸ਼ਾਮਲ

Follow us

16.5 C
Chandigarh
Friday, January 23, 2026
More
    Home Breaking News MSG Bhandara:...

    MSG Bhandara: ਪਵਿੱਤਰ ਐੱਮ.ਐੱਸ.ਜੀ. ਅਵਤਾਰ ਦਿਵਸ ਮੌਕੇ ਬਲਾਕ ਪੱਧਰੀ ਨਾਮ ਚਰਚਾ ਕਰਕੇ ਗਾਇਆ ਗੁਰੂਜੱਸ

    MSG Bhandara
    ਬਠਿੰਡਾ : ਬਲਾਕ ਪੱਧਰੀ ਨਾਮ ਚਰਚਾ ਦੌਰਾਨ ਗੁਰੂ ਜੱਸ ਸਰਵਣ ਕਰਦੀ ਹੋਈ ਸਾਧ ਸੰਗਤ। ਤਸਵੀਰ : ਸੁਖਨਾਮ

    MSG Bhandara: (ਸੁਖਨਾਮ) ਬਠਿੰਡਾ। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਐੱਮਐੱਸਜੀ ਅਵਤਾਰ ਦਿਵਸ ਮੌਕੇ ਬਠਿੰਡਾ ਦੀ ਬਲਾਕ ਪੱੱਧਰੀ ਨਾਮ ਚਰਚਾ, ਮਲੋਟ ਰੋਡ ਸਥਿਤ ਐੱਮ.ਐੱਸ.ਜੀ. ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਵਿਖੇ ਬੜੀ ਧੂਮ-ਧਾਮ ਨਾਲ ਕੀਤੀ ਗਈ। ਇਸ ਮੌਕੇ ਪੰਡਾਲ ਨੂੰ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਹੋਇਆ ਸੀ। ਇਸ ਮੌਕੇ ਪਹੁੰਚੀ ਵੱਡੀ ਗਿਣਤੀ ਸਾਧ-ਸੰਗਤ ਨੇ ਕਵੀਰਾਜਾਂ ਵੱਲੋਂ ਪਵਿੱਤਰ ਅਵਤਾਰ ਦਿਵਸ ਸਬੰਧੀ ਕੀਤੀ ਸ਼ਬਦ ਬਾਣੀ ਨੂੰ ਸ਼ਰਧਾਪੂਰਵਕ ਸਰਵਣ ਕੀਤਾ ਅਤੇ ਪੂਜਨੀਕ ਗੁਰੂ ਜੀ ਦੇ ਅਨਮੋਲ ਬਚਨ ਸੁਣਾਏ ਗਏ ਜਿਸ ਨੂੰ ਸਾਧ-ਸੰਗਤ ਨੇ ਇਕਾਗਰ ਚਿੱਤ ਹੋ ਕੇ ਸਰਵਣ ਕੀਤਾ। MSG Bhandara

    ਇਹ ਵੀ ਪੜ੍ਹੋ: Welfare Work: ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਮਨਾਇਆ ਪਵਿੱਤਰ ਅਵਤਾਦਿਹਾੜਾ

    ਇਸ ਮੌਕੇ 85 ਮੈਂਬਰ ਪੰਜਾਬ ਗੁਰਮੇਲ ਸਿੰਘ ਇੰਸਾਂ ਅਤੇ ਗੁਰਦੇਵ ਸਿੰਘ ਇੰਸਾਂ ਨੇ ਸਮੂਹ ਸਾਧ-ਸੰਗਤ ਨੂੰ ਪੂਜਨੀਕ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਐੱਮਐੱਸਜੀ ਅਵਤਾਰ ਦਿਵਸ ਦੀ ‘ਧੰਨ ਧੰਨ ਸਤਿਗੁਰੂ ਤੇਰਾ ਹੀ ਆਸਰਾ’ ਪਵਿੱਤਰ ਨਾਅਰਾ ਲਗਾ ਕਿ ਵਧਾਈ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਵੱਲੋਂ 167 ਮਾਨਵਤਾ ਭਲਾਈ ਦੇ ਕਾਰਜ ਚਲਾਏ ਜਾ ਰਹੇ ਜਿਸ ਵਿਚ ਬਠਿੰਡਾ ਬਲਾਕ ਦੀ ਸਾਧ-ਸੰਗਤ ਵੱਧ-ਚੜ੍ਹ ਕੇ ਆਪਣਾ ਸਹਿਯੋਗ ਕਰਦੀ ਹੈ, ਉਨ੍ਹਾਂ ਅੱਗੇ ਤੋਂ ਵੀ ਵੱਧ ਚੜ੍ਹ ਕੇ ਮਾਨਵਤਾ ਭਲਾਈ ਕਾਰਜਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸੇਵਾ ਦੇ ਨਾਲ-ਨਾਲ ਸਿਮਰਨ ਕਰਨ ਲਈ ਵੀ ਕਿਹਾ ਤਾਂ ਕਿ ਸਾਧ-ਸੰਗਤ ਵੱਧ ਤੋਂ ਵੱਧ ਸਤਿਗੁਰੂ ਜੀ ਦੀਆਂ ਰਹਿਮਤਾਂ ਪ੍ਰਾਪਤ ਕਰਕੇ ਖੁਸ਼ੀਆਂ ਦੀ ਪਾਤਰ ਬਣੇ। ਉਨ੍ਹਾਂ ਸਾਧ-ਸੰਗਤ ਨੂੰ ਘਰ-ਘਰ ਵਿਚ ‘ਸੱਚ ਕਹੂੰ’ ਲਗਵਾਉਣ ਲਈ ਵੀ ਪ੍ਰੇਰਿਤ ਕੀਤਾ।

    MSG Bhandara
    ਬਠਿੰਡਾ : ਬਲਾਕ ਪੱਧਰੀ ਨਾਮ ਚਰਚਾ ਦੌਰਾਨ ਗੁਰੂ ਜੱਸ ਸਰਵਣ ਕਰਦੀ ਹੋਈ ਸਾਧ ਸੰਗਤ ਅਤੇ ਸੰਬੋਧਨ ਕਰਦੇ ਬੁਲਾਰੇ ਤਸਵੀਰ : ਸੁਖਨਾਮ

    ਇਸ ਦੌਰਾਨ ਸਾਧ-ਸੰਗਤ ਨੇ ਪੂਜਨੀਕ ਗੁਰੂ ਜੀ ਦੇ ਚਰਨਾਂ ਵਿਚ ਬਲਾਕ ਦੀ ਸਾਧ ਸੰਗਤ ਲਈ ਸੇਵਾ, ਸਿਮਰਨ, ਪ੍ਰਮਾਰਥ ਅਤੇ ਦ੍ਰਿੜ ਵਿਸਵਾਸ਼ ਲਈ ਪ੍ਰਾਰਥਨਾ ਕਰਦਿਆਂ ਸਰਬਤ ਦਾ ਭਲਾ ਮੰਗਿਆ। ਇਸ ਮੌਕੇ ਨਾਮ ਚਰਚਾ ਦੀ ਕਾਰਵਾਈ ਬਲਾਕ ਪ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ ਨੇ ਚਲਾਈ, ਉਨ੍ਹਾਂ ਵੱਡੀ ਗਿਣਤੀ ’ਚ ਪਹੁੰਚੀ ਸਾਧ ਸੰਗਤ ਦਾ ਤਹਿਦਿਲੋਂ ਧੰਨਵਾਦ ਕੀਤਾ ਇਸ ਮੌਕੇ 85 ਮੈਂਬਰ ਪੰਜਾਬ ਇੰਜ. ਬਾਰਾ ਸਿੰਘ ਇੰਸਾਂ, ਰਜਿੰਦਰ ਗੋਇਲ ਇੰਸਾਂ, ਮੇਘ ਰਾਜ ਇੰਸਾਂ, 85 ਮੈਂਬਰ ਭੈਣਾਂ ਅਮਰਜੀਤ ਇੰਸਾਂ, ਮੀਨੂੰ ਕਸ਼ਿਅਪ ਇੰਸਾਂ, ਜਸਵੰਤ ਇੰਸਾਂ, ਵੀਨਾ ਇੰਸਾਂ, ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੀਆਂ ਸੀਨੀਅਰ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ ਅਤੇ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ। MSG Bhandara

    LEAVE A REPLY

    Please enter your comment!
    Please enter your name here