ਸਾਡੇ ਨਾਲ ਸ਼ਾਮਲ

Follow us

18.7 C
Chandigarh
Tuesday, February 24, 2026
More
    Home Breaking News London News: ...

    London News: ਇੰਗਲੈਂਡ ਦੇ ਬਲਾਕ ਲੰਡਨ ਦੀ ਸਾਧ-ਸੰਗਤ ਨੇ ਗਾਇਆ ਗੁਰੂਜੱਸ

    London News
    London News: ਇੰਗਲੈਂਡ ਦੇ ਬਲਾਕ ਲੰਡਨ ਦੀ ਸਾਧ-ਸੰਗਤ ਨੇ ਗਾਇਆ ਗੁਰੂਜੱਸ

    London News: ਲੰਦਨ (ਸੱਚ ਕਹੂੰ ਨਿਊਜ਼)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਐੱਮਐੱਸਜੀ ਮਹਾਂ ਰਹਿਮੋ-ਕਰਮ (ਗੁਰਗੱਦੀ) ਮਹੀਨੇ ਦੀ ਖੁਸ਼ੀ ’ਚ ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਹੈਨਵੈਲ ਕਮਿਊਨਿਟੀ ਸੈਂਟਰ ਵਿਖੇ ਬਲਾਕ ਪੱਧਰੀ ਨਾਮ ਚਰਚਾ ਕਰਕੇ ਗੁਰੂ ਜੱਸ ਗਾਇਆ। ਇਸ ਮੌਕੇ ਸੱਚੇ ਨਿਮਰ ਸੇਵਾਦਾਰ ਕੁਲਦੀਪ ਇੰਸਾਂ ਨੇ ਸਾਧ-ਸੰਗਤ ਨਾਲ ਮਾਨਵਤਾ ਭਲਾਈ ਕਾਰਜਾਂ ਸਬੰਧੀ ਵਿਚਾਰਾਂ ਕੀਤੀਆਂ। ਇਸ ਮੌਕੇ ਸੱਚੀ ਪ੍ਰੇਮੀ ਸੰਮਤੀ, ਐੱਮਐੱਸਜੀ ਆਈਟੀ ਵਿੰਗ ਦੇ ਸੇਵਾਦਾਰ ਅਤੇ ਸਾਧ-ਸੰਗਤ ਹਾਜ਼ਰ ਸੀ ਨਾਮ ਚਰਚਾ ਦੀ ਕਾਰਵਾਈ ਬਲਾਕ ਪ੍ਰੇਮੀ ਸੇਵਕ ਕਰਮਜੀਤ ਇੰਸਾਂ ਨੇ ਚਲਾਈ।

    London News

    Read Also : ਡੇਰਾ ਸ਼ਰਧਾਲੂਆਂ ਨੇ ਖੂਹ ’ਚ ਡਿੱਗਿਆਂ ਗਾਵਾਂ ਨੂੰ ਸੁਰੱਖਿਅਤ ਬਾਹਰ ਕੱਢਿਆ

    ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ ਸੈਂਕੜੇ ਮਾਨਵਤਾ ਭਲਾਈ ਕਾਰਜਾਂ ਨੂੰ ਦੇਸ਼ ਤੇ ਵਿਦੇਸ਼ਾਂ ਵਿੱਚ ਸਾਧ-ਸੰਗਤ ਜ਼ੋਰਾਂ-ਸ਼ੋਰਾਂ ਨਾਲ ਕਰ ਰਹੀ ਹੈ। ਦੁਨੀਆਂ ਦੇ ਹਰ ਕੋਨੇ ਵਿੱਚ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਰਹਿਨੁਮਾਈ ’ਚ ਸਾਧ-ਸੰਗਤ ਮਾਨਵਤਾ ਦੀ ਅਲਖ ਜਗਾ ਰਹੀ ਹੈ। ਸਮੇਂ-ਸਮੇਂ ’ਤੇ ਖੂਨਦਾਨ ਕੈਂਪ ਤੇ ਸਫ਼ਾਈ ਅਭਿਆਨ ਚਲਾ ਕੇ ਹੋਰਨਾਂ ਨੂੰ ਵੀ ਇਨ੍ਹਾਂ ਭਲਾਈ ਕੰਮਾਂ ਨਾਲ ਜੋੜਨ ਦੀ ਮੁਹਿੰਮ ਚੱਲ ਰਹੀ ਹੈ। London News