ਬਲਾਕ ਮਲੋਟ ਦੀ ਸਾਧ-ਸੰਗਤ ਨੇ 33 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
ਮਲੋਟ, (ਮਨੋਜ)। ਬਲਾਕ ਮਲੋਟ ਦੀ ਸਾਧ-ਸੰਗਤ ਵੱਲੋਂ ਜਿੱਥੇ ਡੇਰਾ ਸੱਚਾ ਸੌਦਾ ਦੁਆਰਾ ਚਲਾਏ ਜਾ ਰਹੇ 134 ਮਾਨਵਤਾ ਕਾਰਜਾਂ ਵਿੱਚ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ ਉਥੇ ਇਸੇ ਕੜੀ ਤਹਿਤ ਹਰ ਮਹੀਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡ (Humanity) ਕੇ ਉਨਾਂ ਦੀ ਮੱਦਦ ਕੀਤੀ ਜਾ ਰਹੀ ਹੈ। ਇੱਥੇ ਹੀ ਬੱਸ ਨਹੀਂ ਬਲਾਕ ਮਲੋਟ ਦੀ ਸਾਧ-ਸੰਗਤ ਦੁਆਰਾ ਜ਼ਰੂਰਤਮੰਦ ਲੜਕੀ ਦੀ ਸ਼ਾਦੀ ਵਿੱਚ ਸਹਿਯੋਗ ਕਰਨਾ, ਜ਼ਰੂਰਤਮੰਦ ਮਰੀਜ਼ ਦਾ ਇਲਾਜ ਕਰਵਾਉਣਾ, ਖੂਨਦਾਨ ਕਰਨਾ, ਜ਼ਰੂਰਮੰਦ ਬੱਚਿਆਂ ਦੀ ਪੜਾਈ ਵਿੱਚ ਸਹਿਯੋਗ ਦੇਣ ਵਾਲੀ ਸਟੇਸ਼ਨਰੀ ਵੰਡਣਾ, ਸਕੂਲ ਬੂਟ ਅਤੇ ਕੋਟੀਆਂ ਵੰਡਣ ਤੋਂ ਇਲਾਵਾ ਜ਼ਰੂਰਤਮੰਦ ਪਰਿਵਾਰਾਂ ਦੀ ਹਰ ਸੰਭਵ ਮੱਦਦ ਕਰਨ ਵਿੱਚ ਅੱਗੇ ਆ ਰਹੀ ਹੈ। ਇਸੇ ਕੜੀ ਤਹਿਤ ਡੇਰਾ ਸੱਚਾ ਸੌਦਾ ਸਾਂਝਾ ਧਾਮ ਧਾਮ ਮਲੋਟ ਵਿਖੇ ਐਤਵਾਰ ਨੂੰ ਬਲਾਕ ਪੱਧਰੀ ਨਾਮ-ਚਰਚਾ ਦੌਰਾਨ ਬਲਾਕ ਮਲੋਟ ਦੀ ਸਾਧ-ਸੰਗਤ ਦੁਆਰਾ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।
ਬਲਾਕ ਮਲੋਟ ਦੇ ਜਿੰਮੇਵਾਰ ਰਮੇਸ਼ ਠਕਰਾਲ ਇੰਸਾਂ, ਸੱਤਪਾਲ ਇੰਸਾਂ, ਰੋਬਿਨ ਗਾਬਾ ਇੰਸਾਂ, ਸ਼ੰਭੂ ਇੰਸਾਂ, ਸੇਵਾਦਾਰ ਸ਼ੰਕਰ ਇੰਸਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਦੀ ਸਾਧ-ਸੰਗਤ ਦੇ ਸਹਿਯੋਗ ਨਾਲ ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ ਜਿਸਦੇ ਤਹਿਤ ਅੱਜ ਐਤਵਾਰ ਨੂੰ ਡੇਰਾ ਸੱਚਾ ਸੌਦਾ ਸਾਂਝਾ ਧਾਮ ਮਲੋਟ ਵਿਖੇ 33 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਹੈ ਅਤੇ ਇਸੇ ਤਰਾਂ ਇਹ ਮਾਨਵਤਾ ਭਲਾਈ ਦੇ ਕਾਰਜ ਹੋਰ ਵੀ ਵੱਧ ਚੜ ਕੇ ਜਾਰੀ ਰਹਿਣਗੇ।
ਇਸ ਤੋਂ ਪਹਿਲਾਂ ਬਲਾਕ ਪੱਧਰੀ ਨਾਮ-ਚਰਚਾ ਹੋਈ ਜਿਸ ਵਿੱਚ ਭਾਰੀ ਗਿਣਤੀ ਵਿੱਚ ਸਾਧ-ਸੰਗਤ ਨੇ ਗੁਰੂ ਜੱਸ ਸਰਵਣ ਕੀਤਾ। ਨਾਮ-ਚਰਚਾ ਦੀ ਸ਼ੁਰੂਆਤ ਸ਼ਹਿਰੀ ਭੰਗੀਦਾਸ ਵਿਕਾਸ ਇੰਸਾਂ ਨੇ ਕੀਤੀ। ਇਸ ਤੋਂ ਬਾਅਦ ਵੱਖ ਵੱਖ ਕਵੀਰਾਜ ਵੀਰਾਂ ਨੇ ਖੁਸ਼ੀ ਪ੍ਰਥਾਏ ਸ਼ਬਦਬਾਣੀ ਸੁਣਾਈ ਅਤੇ ਅੰਤ ਵਿੱਚ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥ ਵਿੱਚੋਂ ਅਨਮੋਲ ਬਚਨ ਵੀ ਪੜੇ ਗਏ।
ਗੁਰੂ ਪ੍ਰਤੀ ਦ੍ਰਿੜ ਵਿਸ਼ਵਾਸ਼ ਦੇਖ ਕੇ ਬਹੁਤ ਖੁਸ਼ੀ ਹੋਈ : ਗੁਲਸ਼ਨ ਅਰੋੜਾ
ਬਲਾਕ ਮਲੋਟ ਦੀ ਸਾਧ-ਸੰਗਤ ਪੂਜਨੀਕ ਗੁਰੂ ਜੀ ਦੁਆਰਾ ਦਿੱਤੀ ਪ੍ਰੇਰਨਾ ਅਨੁਸਾਰ ਮਾਨਵਤਾ ਭਲਾਈ ਦੇ ਕਾਰਜ ਵੱਧ ਚੜ ਕੇ ਕਰ ਰਹੀ ਹੈ ਜੋਕਿ ਲਾਜਵਾਬ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਿੰਸ ਮਾਡਲ ਸਕੂਲ ਦੇ ਪ੍ਰਿੰਸੀਪਲ ਗੁਲਸ਼ਨ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨਾਂ ਕਿਹਾ ਕਿ ਸਾਧ-ਸੰਗਤ ਪੂਜਨੀਕ ਗੁਰੂ ਜੀ ਦੇ ਵਚਨਾਂ ਅਨੁਸਾਰ ਮਾਨਵਤਾ ਭਲਾਈ ਦੇ ਕੰਮ ਕਰਦੀ ਹੈ ਅਤੇ ਸਾਧ-ਸੰਗਤ ਦਾ ਆਪਣੇ ਗੁਰੂ ਪ੍ਰਤੀ ਦ੍ਰਿੜ ਵਿਸ਼ਵਾਸ਼ ਦੇਖ ਕੇ ਉਨਾਂ ਨੂੰ ਬਹੁਤ ਖੁਸ਼ੀ ਹੋਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।