(ਵਿੱਕੀ ਕੁਮਾਰ) ਮੋਗਾ। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਐੱਮਐੱਸਜੀ ਅਵਤਾਰ ਦਿਵਸ ਮੌਕੇ ਬਲਾਕ ਮੋਗਾ ਤੇ ਬਲਾਕ ਬੁੱਟਰ ਬੱਧਨੀ ਦੀ ਬਲਾਕ ਪੱੱਧਰੀ ਨਾਮ ਚਰਚਾ, ਕੋਟਕਪੂਰਾ ਬਾਈ ਪਾਸ ’ਤੇ ਸਥਿਤ ਐੱਮ.ਐੱਸ.ਜੀ. ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਮੋਗਾ ਵਿਖੇ ਬੜੀ ਧੂਮ-ਧਾਮ ਨਾਲ ਕੀਤੀ ਗਈ। ਇਸ ਮੌਕੇ ਪਹੁੰਚੀ ਵੱਡੀ ਗਿਣਤੀ ਸਾਧ-ਸੰਗਤ ਨੇ ਕਵੀਰਾਜਾਂ ਵੱਲੋਂ ਪਵਿੱਤਰ ਅਵਤਾਰ ਦਿਵਸ ਸਬੰਧੀ ਕੀਤੀ ਸ਼ਬਦ ਬਾਣੀ ਨੂੰ ਸ਼ਰਧਾਪੂਰਵਕ ਸਰਵਣ ਕੀਤਾ। ਸਾਧ-ਸੰਗਤ ਦੀ ਵਿਵਸਥਾ ਲਈ ਪੁਖਤਾ ਇੰਤਜ਼ਾਮ ਕੀਤੇ ਹੋਏ ਸਨ। MSG Bhandara News
ਇਹ ਵੀ ਪੜ੍ਹੋ: Welfare Work: ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਮਨਾਇਆ ਪਵਿੱਤਰ ਅਵਤਾਰ ਦਿਹਾੜਾ
ਇਸ ਮੌਕੇ 85 ਮੈਂਬਰ ਰਾਮ ਇੰਸਾਂ ਨੇ ਸਮੂਹ ਸਾਧ-ਸੰਗਤ ਨੂੰ ਪੂਜਨੀਕ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਐੱਮਐੱਸਜੀ ਅਵਤਾਰ ਦਿਵਸ ਦੀ ‘ਧੰਨ ਧੰਨ ਸਤਿਗੁਰੂ ਤੇਰਾ ਹੀ ਆਸਰਾ’ ਪਵਿੱਤਰ ਨਾਅਰਾ ਲਗਾ ਕਿ ਵਧਾਈ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਵੱਲੋਂ 167 ਮਾਨਵਤਾ ਭਲਾਈ ਦੇ ਕਾਰਜ ਚਲਾਏ ਜਾ ਰਹੇ ਜਿਸ ਵਿਚ ਸਾਧ-ਸੰਗਤ ਵੱਧ-ਚੜ੍ਹ ਕੇ ਆਪਣਾ ਸਹਿਯੋਗ ਕਰਦੀ ਹੈ, ਉਨ੍ਹਾਂ ਸਾਧ-ਸੰਗਤ ਨੂੰ ਘਰ-ਘਰ ਵਿਚ ‘ਸੱਚ ਕਹੂੰ’ ਲਗਵਾਉਣ ਲਈ ਵੀ ਪ੍ਰੇਰਿਤ ਕੀਤਾ।
ਇਸ ਦੌਰਾਨ ਸਾਧ-ਸੰਗਤ ਨੇ ਪੂਜਨੀਕ ਗੁਰੂ ਜੀ ਦੇ ਚਰਨਾਂ ਵਿਚ ਬਲਾਕ ਦੀ ਸਾਧ-ਸੰਗਤ ਲਈ ਸੇਵਾ, ਸਿਮਰਨ, ਪ੍ਰਮਾਰਥ ਅਤੇ ਦ੍ਰਿੜ ਵਿਸਵਾਸ਼ ਲਈ ਪ੍ਰਾਰਥਨਾ ਕਰਦਿਆਂ ਸਰਬਤ ਦਾ ਭਲਾ ਮੰਗਿਆ। ਜਿਸ ਉਪਰੰਤ ਸਾਧ-ਸੰਗਤ ਨੂੰ ਲੰਗਰ ਅਤੇ ਗੁੜ ਦਾ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਗੁਰਜੀਤ ਸਿੰਘ ਇੰਸਾਂ 85 ਮੈਂਬਰ, ਰਣਜੀਤ ਸਿੰਘ ਇੰਸਾਂ 85 ਮੈਂਬਰ, ਗੁਲਸ਼ਨ ਲਾਟੀ 85 ਮੈਂਬਰ, ਭੈਣ ਆਸ਼ਾ ਇੰਸਾਂ 85 ਮੈਂਬਰ, ਭੈਣ ਕਵਿਤਾ ਇੰਸਾਂ 85 ਮੈਂਬਰ, ਭੈਣ ਸੁਖਜਿੰਦਰ ਕੌਰ ਇੰਸਾਂ 85 ਮੈਂਬਰ, ਭੈਣ ਗੁਰਜਿੰਦਰ ਕੌਰ ਇੰਸਾਂ 85 ਮੈਂਬਰ, ਗੁਰਬਚਨ ਸਿੰਘ ਇੰਸਾਂ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ ਸੇਵਾਦਾਰ ਅਤੇ ਵੱਡੀ ਗਿਣਤੀ ’ਚ ਸਾਧ-ਸੰਗਤ ਹਾਜ਼ਰ ਸੀ। MSG Bhandara News