
(ਰਜਨੀਸ਼ ਰਵੀ) ਫਾਜਿਲਕਾ। ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਫਾਜ਼ਿਲਕਾ ਦੇ ਮਹੱਤਵਪੂਰਨ ਪੁਆਇੰਟਾਂ ’ਤੇ ਸਖਤ ਨਾਕਾਬੰਦੀ ਕੀਤੀ ਗਈ ਹੈ। ਇਸ ਦੌਰਾਨ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਅਤੇ ਸ੍ਰੀ ਪ੍ਰਦੀਪ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਫਾਜ਼ਿਲਕਾ ਵੱਲੋਂ ਨਾਕਾਬੰਦੀ ਦੀ ਚੈਕਿੰਗ ਕੀਤੀ ਗਈ। Fazilka News

ਇਹ ਵੀ ਪੜ੍ਹੋ: Kisan Andlon News : ਖਨੌਰੀ ਘਟਨਾ ਤੋਂ ਬਾਅਦ ਕਿਸਾਨਾਂ ਵੱਲੋਂ ਵੱਡਾ ਐਲਾਨ
ਨਾਕਾ ਡਿਊਟੀ ’ਤੇ ਲਗਾਏ ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਅਤੇ ਕਿਹਾ ਕਿ ਬਾਹਰਲੇ ਜ਼ਿਲ੍ਹਿਆਂ ਅਤੇ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਸ਼ੱਕੀ ਵਹੀਕਲਾਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਜਾਵੇ ਅਤੇ ਵਾਹਨ ਚਾਲਕਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇ ਤਾਂ ਕਿ ਕੋਈ ਨਸ਼ਾ ਤਸਕਰ ਜਾਂ ਸ਼ਰਾਰਤੀ ਅਨਸਰ ਕੋਈ ਨਸ਼ੀਲੀ ਵਸਤੂ ਜਾਂ ਹਥਿਆਰ ਲੈ ਕੇ ਜ਼ਿਲ੍ਹਾ ਵਿੱਚ ਦਾਖਲ ਨਾ ਹੋ ਸਕੇ, ਤਾਂ ਕਿ ਕੋਈ ਸ਼ੱਕੀ ਜਿਲ੍ਹਾ ਵਿੱਚ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।